ਪੰਜਾਬ ਸਰਕਾਰ ਵੱਡੇ ਸ਼ਹਿਰਾਂ ਵਿੱਚ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ; ਆਧੁਨਿਕ ਚਾਰਜਿੰਗ ਢਾਂਚਾ ਹੋਵੇਗਾ ਸਥਾਪਤ: ਡਾ. ਰਵਜੋਤ ਸਿੰਘ

by | Sep 9, 2025 | breaking news, daily | 0 comments

* ਸਭ ਤੋਂ ਪਹਿਲਾਂ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਸ਼ੁਰੂ ਹੋਵੇਗੀ ਸੇਵਾ

* ਅੰਮ੍ਰਿਤਸਰ ਵਿੱਚ ਮਾਰਚ 2024 ਤੋਂ ਹੁਣ ਤੱਕ 200 ਔਰਤਾਂ ਈ-ਆਟੋ ਫਲੀਟ ਵਿੱਚ ਸ਼ਾਮਲ ਹੋਈਆਂ

ਚੰਡੀਗੜ੍ਹ, 9 ਸਤੰਬਰ:

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਦੱਸਿਆ ਕਿ ਸੂਬਾ ਸਰਕਾਰ ਵਾਤਾਵਰਣ ਅਨੁਕੂਲ ਸਾਫ਼-ਸੁਥਰੀ ਜਨਤਕ ਆਵਾਜਾਈ ਦੇ ਵਿਸਤਾਰ ਲਈ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਜਲਦ ਹੀ ਆਧੁਨਿਕ ਚਾਰਜਿੰਗ ਬੁਨਿਆਦੀ ਢਾਂਚਾ ਸਥਾਪਤ ਕਰਕੇ 447 ਇਲੈਕਟ੍ਰਿਕ ਬੱਸਾਂ ਸ਼ੁਰੂ ਕਰੇਗੀ।

ਇੱਥੇ “ਈ-ਮੋਬਿਲਿਟੀ ਅਤੇ ਸਸਟੇਨੇਬਲ ਪਬਲਿਕ ਟ੍ਰਾਂਸਪੋਰਟੇਸ਼ਨ ‘ਤੇ ਪੰਜਾਬ ਕਨਕਲੇਵ” ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅਗਲੇ ਸਾਲ ਦੇ ਸ਼ੁਰੂ ਵਿੱਚ ਪੰਜਾਬ ਸੂਬਾ ਵਾਤਾਵਰਣ ਅਨੁਕੂਲ ਜਨਤਕ ਆਵਾਜਾਈ ਦੀ ਦਿਸ਼ਾ ਵਿੱਚ ਵੱਡੀ ਤਬਦੀਲੀ ਦਾ ਗਵਾਹ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸ਼ਹਿਰ ਵਿਕਾਸ ਦੇ ਇੰਜਣ ਹਨ, ਜਿਨ੍ਹਾਂ ਦਾ ਟਿਕਾਊ ਵਿਕਾਸ ਯਕੀਨੀ ਬਣਾਉਣਾ ਸਰਕਾਰ ਦੇ ਏਜੰਡੇ ‘ਤੇ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੋਂ ਇਲੈਕਟ੍ਰਿਕ ਵਾਹਨਾਂ ਵੱਲ ਰੁਖ਼ ਕਰਨ ਨਾਲ ਨਾ ਸਿਰਫ਼ ਪ੍ਰਦੂਸ਼ਣ ਘਟਦਾ ਹੈ ਸਗੋਂ ਡਰਾਈਵਰਾਂ ਦੀ ਆਮਦਨ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਔਰਤਾਂ ਦੇ ਸਸ਼ਕਤੀਕਰਨ ਵਿੱਚ ਵੀ ਅਹਿਮ ਯੋਗਦਾਨ ਪਾ ਰਹੀ ਅਤੇ ਮਾਰਚ 2024 ਤੋਂ ਹੁਣ ਤੱਕ ਅੰਮ੍ਰਿਤਸਰ ਵਿੱਚ ਈ-ਆਟੋ ਫਲੀਟ ‘ਚ 200 ਔਰਤਾਂ ਸ਼ਾਮਲ ਹੋਈਆਂ ਹਨ।

ਇਹ ਸੰਮੇਲਨ, ਜੋ ਵਿਸ਼ਵ ਈਵੀ ਦਿਵਸ ‘ਤੇ ਸੀਈਈਡਬਲਿਊ ਦੁਆਰਾ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਸੀ, ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਇਲੈਕਟ੍ਰਿਕ ਆਟੋ (ਈ-ਆਟੋ) ਅਪਨਾਉਣ ਵੱਲ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ ਹੈ। ਇਸ ਸੰਮੇਲਨ ਨੇ ਸਾਫ਼ ਸੁਥਰੀ ਤੇ ਟਿਕਾਊ ਆਵਾਜਾਈ ਦੇ ਵਿਸ਼ੇ ‘ਤੇ ਵਿਚਾਰਚਰਚਾ ਲਈ ਅੰਮ੍ਰਿਤਸਰ ਦੇ ਨੀਤੀ ਘਾੜਿਆਂ, ਸ਼ਹਿਰ ਦੇ ਮੋਹਰੀ ਆਗੂਆਂ, ਮਾਹਿਰਾਂ ਅਤੇ ਈ-ਆਟੋ ਡਰਾਈਵਰਾਂ ਨੂੰ ਇੱਕ ਮੰਚ ‘ਤੇ ਲਿਆਂਦਾ।

ਆਪਣੇ ਉਦਘਾਟਨੀ ਭਾਸ਼ਣ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਖੁਸ਼ਹਾਲ ਅਤੇ ਟਿਕਾਊ ਭਵਿੱਖ ਦੀ ਸਿਰਜਣਾ ਲਈ ਸਾਰੇ ਨਾਗਰਿਕਾਂ ਦਾ ਇੱਕ ਸਾਂਝਾ ਦ੍ਰਿਸ਼ਟੀਕੋਣ ਹੈ।

ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿੱਚ 1,200 ਡੀਜ਼ਲ ਆਟੋਜ਼ ਨੂੰ ਇਲੈਕਟ੍ਰਿਕ ਆਟੋ ‘ਚ ਬਦਲਣਾ ਵਧੇਰੇ ਪ੍ਰੇਰਨਾਦਾਇਕ ਸਫ਼ਰ ਰਿਹਾ ਹੈ, ਜੋ ਇੱਕ ਠੋਸ ਨੀਤੀ ਅਤੇ ਸਮੂਹਿਕ ਯਤਨਾਂ ਕਰਕੇ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦੇ ਆਧਾਰ ‘ਤੇ ਅਸੀਂ ਹੁਣ ਇਲੈਕਟ੍ਰਿਕ ਬੱਸਾਂ ਸ਼ੁਰੂ ਕਰ ਰਹੇ ਹਾਂ, ਜੋ ਸਭ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਰਗੇ ਪ੍ਰਮੁੱਖ ਸ਼ਹਿਰਾਂ ‘ਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

ਇਸਦੇ ਨਾਲ ਹੀ ਪੀਐਮਆਈਡੀਸੀ ਦੁਆਰਾ ਸਰਕਾਰ ਨਾਲ ਨੇੜਿਓਂ ਤਾਲਮੇਲ ਰਾਹੀਂ ਸਾਵਧਾਨੀ ਨਾਲ ਰੂਟ ਰੈਸ਼ਨਲਾਈਜ਼ੇਸ਼ਨ, ਚਾਰਜਿੰਗ ਢਾਂਚੇ ਅਤੇ ਆਧੁਨਿਕੀਕਰਨ ਬਾਰੇ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਪੂਰੇ ਜਨੂੰਨ ਅਤੇ ਵਚਨਬੱਧਤਾ ਨਾਲ ਕੰਮ ਕਰਾਂਗੇ, ਸਾਨੂੰ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...