ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

by | Aug 24, 2026 | breaking news, daily, politics | 0 comments

ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ; ਇੱਕ ਪਰਿਵਾਰ ਦੀਆਂ ਦੋ ਧੀਆਂ ਸਕੀਮ ਦੇ ਲਾਭ ਲਈ ਯੋਗ

ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ; ਅਧਿਕਾਰੀਆਂ ਨੂੰ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼*

ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਨੂੰ ਸਨਮਾਨ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਲਈ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਅਤੇ 2026-27 ਦੌਰਾਨ ਹੁਣ ਤੱਕ 75,199 ਲਾਭਪਾਤਰੀਆਂ ਨੂੰ 383.52 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਉਸ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਨੂੰ ਸਨਮਾਨ, ਆਤਮ-ਵਿਸ਼ਵਾਸ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ 42,203 ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ 215.24 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (EWS) ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 20,212 ਲਾਭਪਾਤਰੀਆਂ ਨੂੰ 103.08 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ ਅਨੁਸੂਚਿਤ ਜਾਤੀ ਵਰਗ ਦੇ 8,774 ਲਾਭਪਾਤਰੀਆਂ ਨੂੰ 44.75 ਕਰੋੜ ਰੁਪਏ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 4,010 ਲਾਭਪਾਤਰੀਆਂ ਨੂੰ 20.45 ਕਰੋੜ ਰੁਪਏ ਦੀ ਸਹਾਇਤਾ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਹਰ ਯੋਗ ਲਾਭਪਾਤਰੀ ਨੂੰ ਧੀ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦੀਆਂ ਦੋ ਧੀਆਂ ਵੀ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ, ਜਿਸ ਨਾਲ ਵੱਧ ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਦਾ ਪੰਜਾਬ ਦਾ ਸਥਾਈ ਵਸਨੀਕ ਹੋਣਾ ਲਾਜ਼ਮੀ ਹੈ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਣਾ ਚਾਹੀਦਾ ਹੈ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਡਾਇਰੈਕਟ ਬੈਨੀਫਿਟ ਟਰਾਂਸਫਰ (DBT) ਪ੍ਰਣਾਲੀ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਂਦੀ ਹੈ, ਜਿਸ ਨਾਲ ਰਕਮ ਦੀ ਸਮੇਂ ਸਿਰ ਅਤੇ ਪਾਰਦਰਸ਼ੀ ਵੰਡ ਯਕੀਨੀ ਬਣਦੀ ਹੈ।

ਡਾ. ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਲੋਕ-ਪੱਖੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮੂਹ ਜ਼ਿਲ੍ਹਾ ਅਧਿਕਾਰੀਆਂ ਅਤੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਯੋਗ ਲਾਭਪਾਤਰੀ ਅਸ਼ੀਰਵਾਦ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਅਧਿਕਾਰੀਆਂ ਨੂੰ ਯੋਗ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਤਾਂ ਜੋ ਹਰ ਹੱਕਦਾਰ ਪਰਿਵਾਰ ਨੂੰ ਆਪਣੀਆਂ ਧੀਆਂ ਦੇ ਵਿਆਹ ਤੋਂ ਪਹਿਲਾਂ ਬਿਨਾਂ ਕਿਸੇ ਦੇਰੀ ਜਾਂ ਪਰੇਸ਼ਾਨੀ ਦੇ ਵਿੱਤੀ ਸਹਾਇਤਾ ਮਿਲ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ, ਆਰਥਿਕ ਤੌਰ ’ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਉਦੇਸ਼ ਹਰ ਵਰਗ ਦਾ ਸਮਾਵੇਸ਼ੀ ਵਿਕਾਸ ਯਕੀਨੀ ਬਣਾਉਣਾ ਹੈ ਤਾਂ ਜੋ ਸੂਬੇ ਵਿੱਚ ਬਰਾਬਰੀ, ਸਨਮਾਨ ਅਤੇ ਮੌਕਿਆਂ ਦੇ ਆਧਾਰ ’ਤੇ ਇੱਕ ਖੁਸ਼ਹਾਲ ਤੇ ਸਮਾਵੇਸ਼ੀ ‘ਰੰਗਲਾ ਪੰਜਾਬ’ ਸਿਰਜਿਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...