ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

by | Apr 8, 2025 | breaking news, daily | 0 comments

– ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ

– “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਬਿਹਤਰ ਬਣਾਇਆ ਜਾਵੇਗਾ – ਮਨੀਸ਼ ਸਿਸੋਦੀਆ

ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ:

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ ਮੈਦਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਚੱਕਲਾਂ ਸ਼ਾਮਿਲ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 13000 ਪਿੰਡਾਂ ਵਿੱਚ ਇਹ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਬਣਾਏ ਜਾਣਗੇ ਜਿਸ ਵਿੱਚ ਫੁੱਟਬਾਲ, ਕ੍ਰਿਕਟ, ਹਾਕੀ, ਐਥਲੈਟਿਕਸ, ਵਾਲੀਬਾਲ, ਹੈਂਡਬਾਲ ਆਦਿ ਖੇਡਾਂ ਦੇ ਮੈਦਾਨ ਸ਼ਾਮਿਲ ਹੋਣਗੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਜਟ ਵਿੱਚ 979 ਕਰੋੜ ਰੁਪਏ ਰੱਖੇ ਗਏ ਹਨ। ਇਸ ਰਾਸ਼ੀ ਨਾਲ ਸਰਕਾਰ ਵੱਲੋਂ ਖੇਡ ਮੈਦਾਨਾਂ ਦੇ ਨਾਲ-ਨਾਲ ਪਿੰਡਾਂ ਵਿੱਚ ਜਿੰਮ ਵੀ ਬਣਾਏ ਜਾਣਗੇ ਜਿਸ ਨਾਲ ਨੌਜਵਾਨ ਆਪਣੀ ਸਿਹਤ ਵੱਲ ਧਿਆਨ ਦੇ ਸਕਣਗੇ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਨੌਜਵਾਨ ਵਰਗ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ‘ਤੇ ਹੋਣ ਵਾਲੀਆਂ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਜਿਥੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਉਥੇ ਹੀ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵਿੱਚ ਰਾਖਵਾਂਕਰਨ ਵੀ ਦਿੱਤਾ ਗਿਆ ਹੈ ਤਾਂ ਜੋ ਖਿਡਾਰੀਆਂ ਦਾ ਭਵਿੱਖ ਉਜਵਲ ਬਣ ਸਕੇ।

ਸਰਕਾਰੀ ਪ੍ਰਾਇਮਰੀ ਸਕੂਲ ਚੱਕਲਾਂ ਦਾ ਦੌਰਾ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ, ਜਦੋਂ ਅਸੀਂ ਇਸ ਸਕੂਲ ਦਾ ਦੌਰਾ ਕੀਤਾ ਸੀ ਤਾਂ ਅਸੀਂ ਟੁੱਟੀਆਂ ਕੰਧਾਂ ਵਾਲੇ ਸਕੂਲ ਵੇਖੇ, ਨਾ ਬੈਂਚ, ਨਾ ਬਾਥਰੂਮ ਅਤੇ ਨਾ ਹੀ ਸਾਫ਼ ਪੀਣ ਵਾਲਾ ਪਾਣੀ ਸੀ ਪਰ ਅੱਜ ਇਸ ਸਕੂਲ ਵਿੱਚ ਵੱਡੇ ਪੱਧਰ ‘ਤੇ ਬਦਲਾਅ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸਕੂਲ ਵਿੱਚ ਵਿਦਿਆਰਥੀਆ ਕੋਲ ਬੈਠਣ ਲਈ ਬੈਂਚ, ਖੇਡ ਮੈਦਾਨ, ਪਖਾਨੇ, ਉੱਚ-ਤਕਨੀਕੀ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ ਅਤੇ ਸੁਰੱਖਿਅਤ ਚਾਰਦੀਵਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲਾਂ ਨੂੰ ਹੋਰ ਵੀ ਜਿਆਦਾ ਬਿਹਤਰ ਬਣਾਇਆ ਜਾਵੇਗਾ।

ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਚੰਗੀ ਸਿਹਤ ਅਤੇ ਚੰਗੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ ਤਾਂ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਸ ਮੌਕੇ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ, ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਚੰਦਰਜਯੋਤੀ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਇੰਮਪਰੂਵਮੈਂਟ ਟਰੱਸਟ ਰੂਪਨਗਰ ਦੇ ਚੇਅਰਮੈਨ ਰਾਮ ਕੁਮਾਰ ਮੁਕਾਰੀ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਅਤੇ ਪਾਰਟੀ ਵਰਕਰ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...