ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

by | Jul 27, 2026 | breaking news, health, MARKET, politics | 0 comments

ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ
ਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਾਲ ਕੀਤੀ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,090 ਹੋ ਜਾਵੇਗੀ।

ਇਹਨਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਵਿੱਚ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਜਦਕਿ ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਪੜਾਅਵਾਰ ਵੱਖ ਵੱਖ ਜਿਲ੍ਹਿਆਂ ਵਿੱਚ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ।

ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਦਿਆਂ ਅੱਜ ਕੈਬਨਿਟ ਮੰਤਰੀਆਂ ਵਿੱਚ ਡਾ. ਬਲਜੀਤ ਕੌਰ ਨੇ ਮਲੋਟ ਦੇ ਅੰਬੇਦਕਰ ਭਵਨ, ਡੇਰਾ ਸੱਚਾ ਸੌਦਾ ਰੋਡ ਅਤੇ ਵਾਰਡ ਨੰ.11, ਸ੍ਰੀ ਮੁਕਤਸਰ ਸਾਹਿਬ ਵਿਖੇ 3 ਆਮ ਆਦਮੀ ਕਲੀਨਿਕਾਂ, ਸ੍ਰੀ ਲਾਲ ਚੰਦ ਕਟਾਰੂਚੱਕ ਨੇ 25 ਲੱਖ ਦੀ ਲਾਗਤ ਨਾਲ ਬਣੇ ਪਠਾਨਕੋਟ ਸ਼ਹਿਰ ਵਿਖੇ 1 ਕਲੀਨਿਕ, ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 1, ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਹਲਕਾ ਸਾਹਨੇਵਾਲ ਵਿੱਚ 76.41 ਲੱਖ ਦੀ ਲਾਗਤ ਨਾਲ ਤਿਆਰ ਹੋਏ 3 ਆਮ ਆਦਮੀ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿਖੇ 87 ਲੱਖ ਦੀ ਲਾਗਤ ਵਾਲੇ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ, ਇਸੇ ਤਰ੍ਹਾਂ ਸ੍ਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਬੁੱਢਾ ਮੱਲ ਗਰਾਉਂਡ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ 3 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ, ਸੂਬੇ ਦੇ ਵੱਖ-ਵੱਖ ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਵੀ ਆਪਣੇ-ਆਪਣੇ ਹਲਕਿਆਂ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆ ਕੇ ਇਲਾਜ ਨੂੰ ਆਸਾਨ, ਸੁਵਿਧਾਜਨਕ ਅਤੇ ਕਿਫਾਇਤੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੋਰ ਵੱਧ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ

ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮਾਡਲ ਵਿਕਸਤ ਕੀਤਾ ਹੈ। ਇਸ ਵੇਲੇ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 414 ਸ਼ਹਿਰੀ ਅਤੇ 576 ਪੇਂਡੂ ਖੇਤਰਾਂ ਵਿੱਚ ਸਥਾਪਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 107 ਕਿਸਮ ਦੀਆਂ ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਹਰੇਕ ਕਲੀਨਿਕ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀ ਤਾਇਨਾਤ ਹਨ। ਆਧੁਨਿਕ ਆਈ.ਟੀ. ਪ੍ਰਣਾਲੀ ਰਾਹੀਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ।

ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਦਾ ਦਾਇਰਾ ਵੀ ਵਧਾਇਆ ਗਿਆ ਹੈ। ਹੁਣ ਇੱਥੇ ਗਰਭਵਤੀ ਮਹਿਲਾਵਾਂ ਦੀ ਜਨਮ-ਪੂਰਵ ਦੇਖਭਾਲ, ਕੁੱਤੇ ਦੇ ਕੱਟਣ ਦਾ ਇਲਾਜ, ਪਰਿਵਾਰ ਨਿਯੋਜਨ ਸੇਵਾਵਾਂ, ਉੱਚ ਰਕਤਚਾਪ, ਸ਼ੂਗਰ ਅਤੇ ਹੋਰ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਵਰਗੀਆਂ ਸੇਵਾਵਾਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਉਸ ਦੇ ਘਰ ਦੇ ਨੇੜੇ ਗੁਣਵੱਤਾ ਭਰਪੂਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵਿਆਪਕ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...