ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

by | Jul 25, 2026 | breaking news, daily, education, politics | 0 comments

ਵਿਦਿਆਰਥੀਆਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਜੋਤ ਸਿੰਘ ਬੈਂਸ

ਸਮਾਂਬੱਧ ਜਾਂਚ ਦੇ ਹੁਕਮ ਜਾਰੀ; ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।

ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।

ਇਸ ਘਟਨਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਂਦੀ ਹੈ। ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰੇਕ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਧਮਕਾਉਣ ਜਾਂ ਨੁਕਸਾਨ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਭਰ ਦੇ ਹਰੇਕ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸੁਖਾਵਾਂ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਨਾਲ ਤਰੁੰਤ ਅਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੁਅੱਤਲੀ ਦੌਰਾਨ ਮੁਲਜ਼ਮ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਦਫਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਨੂੰ ਉਸ ਦਾ ਮੁੱਖ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ ਜਿੱਥੇ ਉਸਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਆਪਣੀ ਹਾਜ਼ਰੀ ਲਗਾਉਣੀ ਪਵੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...