ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਵਿੱਚ ਵਾਧਾ ਕਰਨ ਲਈ ਡੈਲੋਇਟ ਨਾਲ ਸਮਝੌਤਾ ਸਹੀਬੱਧ

by | Sep 30, 2025 | breaking news, daily | 0 comments

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇਸ ਪ੍ਰੋਗਰਾਮ ਤਹਿਤ ਕਈ ਆਊਟਰੀਚ ਗਤੀਵਿਧੀਆਂ ਚਲਾਈਆਂ ਜਾਣਗੀਆਂ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਪਟਿਆਲਾ ਵਿੱਚ ਸਫਲ ਪਾਇਲਟ ਪ੍ਰੋਜੈਕਟ, ਜਿਸ ਸਦਕਾ ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 80 ਫੀਸਦ ਤੋਂ ਵੱਧ ਕਮੀ ਆਈ, ਦੇ ਸੂਬਾ ਪੱਧਰੀ ਵਿਸਥਾਰ ਦਾ ਰਾਹ ਪੱਧਰਾ ਹੋਇਆ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਸਤੰਬਰ:

ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਫ਼ਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਡੈਲੋਇਟ ਨਾਲ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ।

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡੈਲੋਇਟ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਅਤੇ ਖੇਤੀਬਾੜੀ ਕਮਿਸ਼ਨਰ ਸ੍ਰੀਮਤੀ ਬਬੀਤਾ ਨੇ ਇਸ ਸਮਝੌਤੇ ‘ਤੇ ਹਸਤਾਖਰ ਕੀਤੇ।

ਇਹ ਭਾਈਵਾਲੀ ਪਿਛਲੇ ਸਾਲ ਡੈਲੋਇਟ ਵੱਲੋਂ ਪਟਿਆਲਾ ਜ਼ਿਲ੍ਹੇ ਦੇ 17 ਪਿੰਡਾਂ ਵਿੱਚ ਲਾਗੂ ਕੀਤੇ ਗਏ ਸਫਲ ਪਾਇਲਟ ਪ੍ਰੋਜੈਕਟ ਜਿਸ ਸਦਕਾ ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 80 ਫ਼ੀਸਦ ਤੋਂ ਵੱਧ ਦੀ ਕਮੀ ਆਈ ਹੈ, ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ।

ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿੰਡ ਪੱਧਰੀ ਮੀਟਿੰਗਾਂ ਅਤੇ ਘਰ-ਘਰ ਜਾਗਰੂਕਤਾ ਮੁਹਿੰਮਾਂ ਰਾਹੀਂ ਕਈ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਗਤੀਵਿਧੀਆਂ ਚਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪ੍ਰੇਰਣਾਦਾਇਕ ਵੀਡੀਓਜ਼ ਅਤੇ ਇੱਕ ਪ੍ਰਗਤੀਸ਼ੀਲ ਕਿਸਾਨ “ਉਨਤ ਸਿੰਘ” ਦੇ ਮਾਸਕੌਟ ਵਾਲੀ ਇੱਕ ਡਿਜੀਟਲ ਜਾਗਰੂਕਤਾ ਵੈਨ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰੇਗੀ। ਇਸ ਦੇ ਨਾਲ ਹੀ ਨਵੀਨਤਾਕਾਰੀ ਨਾਅਰਿਆਂ ਵਾਲੀਆਂ ਟੀ-ਸ਼ਰਟਾਂ, ਕੈਲੰਡਰ, ਕੱਪ ਅਤੇ ਟੋਟ ਬੈਗਾਂ ਸਮੇਤ ਵੱਖ-ਵੱਖ ਵਸਤਾਂ ਵੰਡੀਆਂ ਜਾਣਗੀਆਂ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਖੇਤੀ ਉਪਕਰਣਾਂ ਦੀ ਆਸਾਨ ਬੁਕਿੰਗ ਅਤੇ ਸ਼ਡਿਊਲਿੰਗ ਲਈ ਇੱਕ ਉਪਭੋਗਤਾ ਪੱਖੀ ‘ਕ੍ਰਿਸ਼ੀ ਯੰਤਰ ਸਾਥੀ’ (ਕੇਵਾਈਐਸ) ਮੋਬਾਈਲ ਐਪਲੀਕੇਸ਼ਨ ਵੀ ਲਾਂਚ ਕੀਤੀ ਜਾ ਰਹੀ ਹੈ।

ਡੈਲੋਇਟ ਦੀ ਪਹਿਲ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਖੇਤਾਂ ਵਿੱਚ ਲੱਗੀ ਅੱਗ ਅਤੇ ਜਨਤਕ ਸਿਹਤ ਦਰਮਿਆਨ ਮਹੱਤਵਪੂਰਨ ਸਬੰਧ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਪਰਾਲੀ ਸਾੜਨ ਕਾਰਨ ਨਿਕਲਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ, ਜਿਸ ਨਾਲ ਸਾਡੇ ਨਾਗਰਿਕਾਂ ਵਿੱਚ ਸਾਹ ਅਤੇ ਹੋਰ ਸਿਹਤ ਸਮੱਸਿਆਵਾਂ ਵਿੱਚ ਵਾਧਾ ਹੁੰਦਾ ਹੈ। ਪਟਿਆਲਾ ਵਿੱਚ ਮਿਲੀ ਸਫਲਤਾ ਵਾਤਾਵਰਣ ਅਤੇ ਸਾਡੇ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਇੱਕ ਵਿਹਾਰਕ ਮਾਡਲ ਨੂੰ ਪੇਸ਼ ਕਰਦੀ ਹੈ।”

ਸਿਹਤ ਮੰਤਰੀ ਨੇ ਇਸ ਪਹਿਲਕਦਮੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ, “ਡੈਲੋਇਟ ਨਾਲ ਸਾਡੀ ਭਾਈਵਾਲੀ ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਸਿਰਜਣ ਪ੍ਰਤੀ ਸਾਡੀ ਵਚਨਬੱਧਤਾ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ। ਇਨ੍ਹਾਂ ਪ੍ਰਭਾਵਸ਼ਾਲੀ ਰਣਨੀਤੀਆਂ ਨੂੰ ਸੂਬੇ ਭਰ ਵਿੱਚ ਲਾਗੂ ਕਰਕੇ, ਅਸੀਂ ਪਟਿਆਲਾ ਵਿੱਚ ਮਿਲੀ ਸਫਲਤਾ ਨੂੰ ਦੁਹਰਾਉਣ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਇੱਕ ਸਥਾਈ ਹੱਲ ਪ੍ਰਦਾਨ ਕਰਨ ਲਈ ਦ੍ਰਿੜ ਹਾਂ, ਜਿਸ ਨਾਲ ਸਾਡੇ ਕਿਸਾਨਾਂ ਨੂੰ ਲਾਭ ਮਿਲੇਗਾ ਅਤੇ ਜਨਤਕ ਸਿਹਤ ਦੀ ਰੱਖਿਆ ਕੀਤੀ ਜਾ ਸਕੇਗੀ।”

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਸਕੱਤਰ ਖੇਤੀਬਾੜੀ ਬਸੰਤ ਗਰਗ ਅਤੇ ਡੇਲੋਇਟ ਦੇ ਡਾਇਰੈਕਟਰ ਪ੍ਰਤੀਕ ਕੰਵਲ, ਐਸੋਸੀਏਟ ਡਾਇਰੈਕਟਰ ਸ਼ਾਕਿਆ ਸੇਨਗੁਪਤਾ ਅਤੇ ਸਲਾਹਕਾਰ ਪ੍ਰਕਾਸ਼ ਝਾਅ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...