ਪੰਜਾਬ ਸਰਕਾਰ ਸਰਹੱਦੀ ਖੇਤਰਾਂ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ: ਹਰਜੋਤ ਬੈਂਸ

by | Jul 12, 2025 | breaking news, daily, education | 0 comments

• ਸਰਕਾਰੀ ਕਾਲਜਾਂ ਦੇ ਦਾਖਲਿਆਂ ਵਿੱਚ 85 ਫ਼ੀਸਦ ਵਾਧਾ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪੈਣ ਦਾ ਸਬੂਤ: ਬੈਂਸ

•ਪੰਜਾਬ ਗਲੋਬਲ ਐਜੂਕੇਸ਼ਨ ਹੱਬ ਵਜੋਂ ਉੱਭਰਮਈ: ਸਿੱਖਿਆ ਮੰਤਰੀ

ਚੰਡੀਗੜ੍ਹ, 11 ਜੁਲਾਈ:-

ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਅਤੇ ਪਛੜੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਸੂਬੇ ਵਿੱਚ ਨਵੇਂ ਸਰਕਾਰੀ ਕਾਲਜ ਖੋਲ੍ਹੇਗੀ ਤਾਂ ਜੋ ਵਿਦਿਅਕ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ ਕੀਤਾ ਜਾ ਸਕੇ।

ਅੱਜ ਪੰਜਾਬ ਵਿਧਾਨ ਸਭਾ ਵਿੱਚ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ-2025 ਅਤੇ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਬਿੱਲ, 2025 ਪੇਸ਼ ਕਰਦਿਆਂ ਸ. ਬੈਂਸ ਨੇ ਸਿੱਖਿਆ ਦੇ ਖੇਤਰ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਨੂੰ ਉਜਾਗਰ ਕਰਦਿਆਂ ਸਰਕਾਰੀ ਕਾਲਜਾਂ ਦੇ ਦਾਖਲੇ ਵਿੱਚ ਹੋਏ 85 ਫ਼ੀਸਦ ਵਾਧੇ ਦਾ ਹਵਾਲਾ ਦਿੱਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ, ਜੋ ਕਿ 2022 ਵਿੱਚ 7 ਲੱਖ ਦੇ ਮੁਕਾਬਲੇ ਪਿਛਲੇ ਅਕਾਦਮਿਕ ਸੈਸ਼ਨ ਵਿੱਚ 9 ਲੱਖ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਦਾਖਲੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ ਜਿਸ ਤਹਿਤ ਇਹ ਵਾਧਾ 1,400 ਤੋਂ 2,480 ਵਿਦਿਆਰਥੀਆਂ ਤੱਕ ਪਹੁੰਚ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਆਪਣੀਆਂ ਆਈ.ਟੀ.ਆਈਜ਼ ਸੀਟਾਂ ਵਿੱਚ ਲਗਭਗ 35,000 ਦਾ ਵਾਧਾ ਕੀਤਾ ਗਿਆ ਹੈ ਅਤੇ ਪਿਛਲੇ ਸਾਲ 99 ਫ਼ੀਸਦੀ ਸੀਟਾਂ ਭਰੀਆਂ ਗਈਆਂ ਹਨ ਅਤੇ ਇਸ ਸਾਲ ਹੋਰ 5,000-7,000 ਸੀਟਾਂ ਦਾ ਵਾਧਾ ਕਰਨ ਦੀ ਯੋਜਨਾ ਹੈ।

ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ਗਲੋਬਲ ਐਜੂਕੇਸ਼ਨ ਹੱਬ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਿੱਤਾ। ਜ਼ਿਕਰਯੋਗ ਹੈ ਕਿ ਸਰਕਾਰ ਨੇ ਨੌਜਵਾਨਾਂ ਨੂੰ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣ ਵਿੱਚ ਕਾਫ਼ੀ ਮਦਦ ਮਿਲੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇਸ਼ ਦੇ ਇਤਿਹਾਸ ਵਿੱਚ ਇੱਕੋ ਇੱਕ ਪਾਰਟੀ ਹੈ ਜਿਸਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿੱਖਿਆ ਨੂੰ ਆਪਣੇ ਏਜੰਡੇ ਦਾ ਕੇਂਦਰੀ ਮੁੱਦਾ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਇਸ ਗੱਲ ‘ਤੇ ਚਾਨਣਾ ਪਾਇਆ ਕਿ ਸੂਬਾ ਸਰਕਾਰ ਨੇ ਡਾਟਾ ਸਾਇੰਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਬੈਂਕਿੰਗ, ਵਿੱਤੀ ਸੇਵਾਵਾਂ, ਡਿਜੀਟਲ ਮਾਰਕੀਟਿੰਗ, ਪ੍ਰਾਹੁਣਚਾਰੀ ਅਤੇ ਸੈਰ-ਸਪਾਟਾ, ਅਤੇ ਇਵੈਂਟ ਮੈਨੇਜਮੈਂਟ ਵਰਗੇ ਉੱਭਰ ਰਹੇ ਖੇਤਰਾਂ ਵਿੱਚ ਨਵੇਂ ਕੋਰਸ ਸ਼ੁਰੂ ਕੀਤੇ ਹਨ। ਇਸ ਤੋਂ ਇਲਾਵਾ, ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ ਸਕਾਲਰਸ਼ਿਪ ਦੀ ਸਮੇਂ ਸਿਰ ਵੰਡ ਨੂੰ ਵੀ ਯਕੀਨੀ ਬਣਾਇਆ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਮਿਆਰੀ ਸਿੱਖਿਆ ਤੋਂ ਵਾਂਝਾ ਨਾ ਰਹੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਮਹਿਜ਼ ਤਿੰਨ ਸਾਲ ਪਹਿਲਾਂ, ਪ੍ਰੋਫੈਸਰਾਂ ਦੀਆਂ 90 ਫ਼ੀਸਦ ਅਸਾਮੀਆਂ ਖਾਲੀ ਸਨ ਅਤੇ ਕੁਝ ਫੈਕਲਟੀ ਮੈਂਬਰ 20,000 ਰੁਪਏ ਪ੍ਰਤੀ ਮਹੀਨਾ ਦੀ ਨਾਂ-ਮਾਤਰ ਤਨਖਾਹ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦਾ ਮਿਹਨਤਾਨਾ ਵਧਾ ਕੇ 50,000 ਰੁਪਏ ਕਰ ਦਿੱਤਾ ਹੈ। ਉਨ੍ਹਾਂ ਨੇ ਸਾਰੇ ਗੈਸਟ ਫੈਕਲਟੀ ਪ੍ਰੋਫੈਸਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਦੀ ਕਦਰ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੀਆਂ ਨੌਕਰੀਆਂ ਸੁਰੱਖਿਅਤ ਹਨ। ਸੂਬਾ ਸਰਕਾਰ ਨੇ ਸਰਕਾਰੀ ਕਾਲਜਾਂ ਵਿੱਚ ਨੌਜਵਾਨ ਅਤੇ ਪ੍ਰਤਿਭਾਸ਼ਾਲੀ ਫੈਕਲਟੀ ਮੈਂਬਰਾਂ ਦੀ ਭਰਤੀ ਕਰਦਿਆਂ ਦਹਾਕਿਆਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਸਥਾਨ ਬਣ ਗਿਆ ਹੈ ਅਤੇ ਮੌਜੂਦਾ ਸਮੇਂ 70 ਦੇਸ਼ਾਂ ਦੇ ਵਿਦਿਆਰਥੀ ਪੰਜਾਬ ਵਿੱਚ ਸਿੱਖਿਆ ਹਾਸਲ ਕਰ ਰਹੇ ਹਨ।

ਸਿੱਖਿਆ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਿਹਾਰਕ ਹੁਨਰ ਅਤੇ ਅਨੁਭਵ ਪ੍ਰਦਾਨ ਕਰਨ ਲਈ ਅਕਾਦਮਿਕ ਅਤੇ ਉਦਯੋਗਾਂ ਦਰਮਿਆਨ ਅਰਥਪੂਰਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਵਰਗੀਆਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ, ਵਿਦਿਆਰਥੀਆਂ ਨੂੰ ਸੀਡ ਮਨੀ ਅਤੇ ਮੈਂਟੋਰਸ਼ਿਪ ਪ੍ਰਦਾਨ ਕੀਤੀ ਜਾਂਦੀ ਹੈ, ਜੋ ਉਹਨਾਂ ਨੂੰ ਰਚਨਾਤਮਕ ਸੂਝ ਅਤੇ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਵਿਕਸਤ ਕਰਨ ਲਈ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਉਹ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪ੍ਰਦਾਤਾ ਬਣਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...