ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

by | Aug 4, 2026 | breaking news, daily, politics | 0 comments

ਅਗਸਤ-ਸਤੰਬਰ ਮਹੀਨਿਆਂ ਦੌਰਾਨ ਪੰਜਾਬ ਦੇ 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ

ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਦੀ ਮਦਦ ਨਾਲ ਸਨਾਤਨ ਦੇ ਸੰਦੇਸ਼ ਦਾ ਪਾਸਾਰ ਕਰੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 3 ਅਗਸਤ:

ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਧਾਰਮਿਕ ਮਾਨਤਾਵਾਂ ਤੋਂ ਉੱਪਰ ਉੱਠ ਕੇ ਸ਼ਾਨਦਾਰ ਸਮਾਗਮ ਕਰਦੀ ਆ ਰਹੀ ਹੈ।

ਸ. ਸੌਂਦ ਨੇ ਦੱਸਿਆ ਕਿ ਨਾਟਕ ‘ਹਮਾਰੇ ਰਾਮ’ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਦੁਆਰਾ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਹੁਣ ਮਾਨ ਸਰਕਾਰ ਇਸ ਨੂੰ ਪੰਜਾਬ ਦੇ ਵਸਨੀਕਾਂ ਨੂੰ ਵੀ ਇਹ ਨਾਟਕੀ ਪੇਸ਼ਕਾਰੀਆਂ ਦਿਖਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੀ ਸਕ੍ਰੀਨਿੰਗ ਦੌਰਾਨ ਲਾਈਟ ਅਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਹੁਣ ਇਹ ਪੇਸ਼ਕਾਰੀ 7 ਅਤੇ 8 ਅਗਸਤ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ, 9 ਅਤੇ 24 ਅਗਸਤ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ, 28 ਅਤੇ 29 ਅਗਸਤ ਨੂੰ ਜਲੰਧਰ ਦੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ, 30 ਅਗਸਤ ਨੂੰ ਫਿਰੋਜ਼ਪੁਰ ਦੇ ਜੇਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ ਵਿਖੇ, 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਦੇ ਕੈਂਬਰਿਜ ਸਕੂਲ ਵਿਖੇ, 6 ਅਤੇ 11 ਸਤੰਬਰ ਨੂੰ ਗੁਰਦਾਸਪੁਰ ਦੇ ਸੁਖਜਿੰਦਰਾ ਕਾਲਜ ਵਿਖੇ, 12 ਅਤੇ 13 ਸਤੰਬਰ ਨੂੰ ਪਠਾਨਕੋਟ ਦੇ ਦੀਨ ਦਿਆਲ ਆਡੀਟੋਰੀਅਮ ਵਿਖੇ, 16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਦੇ ਜੀ.ਐਨ.ਡੀ.ਯੂ. ਕੈਂਪਸ ਵਿਖੇ, 18 ਅਤੇ 19 ਸਤੰਬਰ ਨੂੰ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ, 20 ਸਤੰਬਰ ਨੂੰ ਖੰਨਾ ਵਿਖੇ, 25 ਅਤੇ 26 ਸਤੰਬਰ ਨੂੰ ਲੁਧਿਆਣਾ ਦੇ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅਤੇ 27 ਸਤੰਬਰ ਨੂੰ ਸੰਗਰੂਰ ਦੇ ਐਸ.ਐਲ.ਆਈ.ਈ.ਟੀ. ਲੌਂਗੋਵਾਲ ਵਿਖੇ ਕੀਤੀਆਂ ਜਾਣਗੀਆਂ, ਜਿਸ ਵਿੱਚ ਕੁੱਲ 41 ਪੇਸ਼ਕਾਰੀਆਂ ਹੋਣਗੀਆਂ।

ਸ. ਸੌਂਦ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਦੁਆਰਾ ਤਿਆਰ ਕੀਤਾ ਗਿਆ “ਹਮਾਰੇ ਰਾਮ” ਇੱਕ ਵਿਆਪਕ ਹਿੰਦੀ ਸਟੇਜ ਪ੍ਰੋਗਰਾਮ ਹੈ ਜੋ ਮਨਮੋਹਕ ਦ੍ਰਿਸ਼ਾਂ, ਹਵਾਈ ਕਲਾਬਾਜ਼ੀਆਂ ਅਤੇ ਅਤਿ-ਆਧੁਨਿਕ ਸਟੇਜ ਪ੍ਰਬੰਧਾਂ ਰਾਹੀਂ ਮਹਾਂਕਾਵਿ ਰਾਮਾਇਣ ਨੂੰ ਜੀਵੰਤ ਰੂਪ ਵਿੱਚ ਦਰਸਾਉਂਦਾ ਕਰਦਾ ਹੈ। ਇਸ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ਵਿੱਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ।

ਇਸ ਨਾਟਕ ਦੀ ਵਿਲੱਖਣਤਾ ‘ਤੇ ਚਾਨਣਾ ਪਾਉਂਦਿਆਂ ਸੈਰ-ਸਪਾਟਾ ਮੰਤਰੀ ਨੇ ਕਿਹਾ ਕਿ ਪਰੰਪਰਾਗਤ ਦ੍ਰਿਸ਼ਾਂ ਦੇ ਉਲਟ, “ਹਮਾਰੇ ਰਾਮ” ਪ੍ਰੋਗਰਾਮ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਦ੍ਰਿਸ਼ਟੀਕੋਣਾਂ ਤੋਂ ਪੇਸ਼ ਕਰੇਗਾ। ਇਹ ਕਹਾਣੀ ਸੀਤਾ ਮਾਤਾ ਜੀ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਦੁਆਰਾ ਭਗਵਾਨ ਰਾਮ ਦਾ ਸਾਹਮਣਾ ਕਰਨ ਨਾਲ ਸ਼ੁਰੂ ਹੁੰਦੀ ਹੈ ਅਤੇ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਪੇਸ਼ ਕੀਤੀ ਜਾਂਦੀ ਹੈ, ਜੋ ਦਰਸ਼ਕਾਂ ਨੂੰ ਇਸ ਸਤਿਕਾਰਯੋਗ ਮਹਾਂਕਾਵਿ ਦੀ ਇੱਕ ਨਵੀਂ ਵਿਆਖਿਆ ਪ੍ਰਦਾਨ ਕਰਦੀ ਹੈ।

ਸ. ਸੌਂਦ ਨੇ ਕਿਹਾ ਕਿ ਇਨ੍ਹਾਂ ਪੇਸ਼ਕਾਰੀਆਂ ਦਾ ਉਦੇਸ਼ ਨੌਜਵਾਨ ਪੀੜ੍ਹੀ ਵਿੱਚ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਹੈ, ਨਾਲ ਹੀ ਵਿਸ਼ਵ ਪੱਧਰੀ ਨਾਟਕ ਕਲਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਸਦਾ ਪਾਸਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਨਿਵੇਕਲੇ ਅਤੇ ਆਕਰਸ਼ਕ ਮਾਧਿਅਮਾਂ ਰਾਹੀਂ ਦੇਸ਼ ਦੀਆਂ ਅਮੀਰ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਇਹ ਵਿਆਪਕ ਨਾਟਕੀ ਪੇਸ਼ਕਾਰੀ ਸੰਗੀਤ, ਵਿਜ਼ੂਅਲ ਇਫੈਕਟਸ ਅਤੇ ਆਧੁਨਿਕ ਤਕਨਾਲੋਜੀ ਨੂੰ ਜੋੜ ਕੇ ਇੱਕ ਅਨੋਖਾ ਸੱਭਿਆਚਾਰਕ ਅਨੁਭਵ ਪੈਦਾ ਕਰਦੀ ਹੈ, ਜੋ ਸਮਾਜ ਦੇ ਸਾਰੇ ਵਰਗਾਂ ਦੇ ਦਰਸ਼ਕਾਂ ਨੂੰ ਪ੍ਰਭਾਵਿਤ ਕਰੇਗੀ।

ਇਸ ਦੌਰਾਨ, ਪੰਜਾਬ ਹੈਰੀਟੇਜ਼ ਅਤੇ ਸੈਰ-ਸਪਾਟਾ ਪ੍ਰਮੋਸ਼ਨ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਅਤੇ ਮਰਿਆਦਾ ਪੁਰਸ਼ੋਤਮ ਭਗਵਾਨ ਰਾਮ ਦੇ ਜੀਵਨ, ਆਦਰਸ਼ਾਂ ਅਤੇ ਸਦੀਵੀ ਸੰਦੇਸ਼ ‘ਤੇ ਅਧਾਰਤ ਇਸ ਸ਼ਾਨਦਾਰ ਪੇਸ਼ਕਾਰੀ ਦੇ ਗਵਾਹ ਬਣਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...