ਪੰਜਾਬ ਸਰਕਾਰ ਸੱਤਾ ਦੇ ਹੰਕਾਰ ਚ ਚੂਰ – ਜਾਖੜ

by | Aug 4, 2025 | breaking news, daily, politics | 0 comments

ਲੁਧਿਆਣਾ ਸਮਾਰਟ ਸੀਟੀ ਪ੍ਰੋਜੈਕਟ ਦਾ ਆਡਿਟ ਕਰਨ ਨੂੰ ਲਿਖਾਂਗੇ ਕੇਂਦਰ ਨੂੰ
ਲੁਧਿਆਣਾ ਦੇ ਕੌਂਸਲਰ ਲੜ ਰਹੇ ਹਨ ਲੋਕਾਂ ਦੀ ਲੜਾਈ

ਚੰਡੀਗੜ੍ਹ / ਲੁਧਿਆਣਾ, 4 ਅਗਸਤ — ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੁਧਿਆਣਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੀਖੇ ਸ਼ਬਦਾਂ ਵਿੱਚ ਹਮਲਾ ਕੀਤਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਵੱਈਏ ਨੂੰ ਅਹੰਕਾਰੀ ਦੱਸਦਿਆਂ ਕਿਹਾ ਕਿ ਇਸ ਦਾ ਪੱਕਾ ਇਲਾਜ ਹੁਣ ਕੇਂਦਰ ਸਰਕਾਰ ਕਰੇਗੀ। ਜਾਖੜ ਭਾਜਪਾ ਦੇ ਤਿੰਨ ਕੌਂਸਲਰਾਂ ਦੇ ਹੱਕ ਵਿਚ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਲਈ ਲੁਧਿਆਣਾ ਆਏ ਸਨ। ਇਨ੍ਹਾਂ ਕੌਂਸਲਰਾਂ ਵਿਰੁੱਧ ਨਿਗਮ ਦੇ ਮੇਅਰ ਵੱਲੋਂ ਕੇਸ ਦਰਜ ਕਰਵਾਇਆ ਗਿਆ ਸੀ, ਜਿਸ ਬਾਰੇ ਜਾਖੜ ਨੇ ਕਿਹਾ ਕਿ ਇਹ ਕੇਸ ਕੇਵਲ ਇਸ ਕਰਕੇ ਦਰਜ ਕੀਤਾ ਗਿਆ ਕਿਉਂਕਿ ਕੌਂਸਲਰ ਵਿਕਾਸ ਕਾਰਜਾਂ ਦੀ ਗੱਲ ਕਰਨ ਮੇਅਰ ਕੋਲ ਗਏ ਸਨ।

ਉਨ੍ਹਾਂ ਨੇ ਦੱਸਿਆ ਕਿ ਇਹ ਕੇਵਲ ਕੌਂਸਲਰਾਂ ਨਾਲ ਹੋਈ ਨਾਇਂਸਾਫੀ ਨਹੀਂ, ਸਗੋਂ ਇਹ ਸਰਕਾਰ ਦੇ ਅਹੰਕਾਰ ਅਤੇ ਭ੍ਰਿਸ਼ਟਾਚਾਰ ਦੀ ਨਿਸ਼ਾਨਦੇਹੀ ਕਰਦੀ ਹੈ। ਜਾਖੜ ਨੇ ਕਿਹਾ ਕਿ ਭਾਜਪਾ ਆਪਣੀ ਆਤਮਸਨਮਾਨ ਦੀ ਲੜਾਈ ਪੂਰੇ ਜ਼ੋਰ ਨਾਲ ਲੜੇਗੀ ਅਤੇ ਇਹ ਮਾਮਲਾ ਹੁਣ ਪੂਰੇ ਪੰਜਾਬ ਵਿੱਚ ਗੂੰਜੇਗਾ। ਉਨ੍ਹਾਂ ਨੇ ਨਿਗਮ ਮੇਅਰ ‘ਤੇ ਰੋਸ ਜਤਾਉਂਦੇ ਹੋਏ ਦੋਸ਼ ਲਾਏ ਕਿ ਉਹ ਵਿਕਾਸ ਕਾਰਜਾਂ ਨੂੰ ਭੁੱਲ ਕੇ ਸਿਰਫ਼ ਰਾਜਨੀਤਿਕ ਪੱਖਪਾਤੀ ਕਰ ਰਹੇ ਹਨ।

ਸੁਨੀਲ ਜਾਖੜ ਨੇ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਲਈ ਕੇਂਦਰ ਵੱਲੋਂ ਦਿੱਤੇ ਗਏ ₹1800 ਕਰੋੜ ਰੁਪਏ ਦੀ ਵਰਤੋਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਰਕਮ ਦੀ ਆਡਿਟ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਣਗੇ, ਤਾਂ ਜੋ ਲੋਕਾਂ ਸਾਹਮਣੇ ਸੱਚ ਆ ਸਕੇ ਕਿ ਇਹ ਧਨ ਕਿੱਥੇ ਤੇ ਕਿਵੇਂ ਖਰਚ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਜਾਖੜ ਨੇ ਕਿਹਾ ਕਿ ਮਾਨ ਸਿਰਫ਼ ਚੁਟਕਲੇ ਸੁਣਾਉਣ ‘ਚ ਵਿਅਸਤ ਹਨ, ਜਦਕਿ ਪੰਜਾਬ ਦੀ ਜਨਤਾ ਹਕੀਕਤ ਵਿੱਚ ਨਸ਼ੇ ਅਤੇ ਭ੍ਰਿਸ਼ਟਾਚਾਰ ਦੀ ਮਾਰ ਸਹਿ ਰਹੀ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਮੰਤਰੀ ਬਣੇ ਸੰਜੀਵ ਅਰੋੜਾ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕੰਪਨੀਆਂ ਤੋਂ ਅਸਤੀਫੇ ਦੇਣ ਨਾਲ ਗੱਲ ਨਹੀਂ ਬਣਦੀ, ਸਫੇਦ ਕੱਪੜੇ ਪਾ ਲੈਣ ਨਾਲ ਕੋਈ ਨੇਤਾ ਨਹੀਂ ਬਣ ਜਾਂਦਾ। ਜਨਤਾ ਦੀ ਆਵਾਜ਼ ਬਣੋ, ਨਹੀਂ ਤਾਂ ਲੋਕ ਤੁਹਾਨੂੰ ਘਰ ਵਾਪਸ ਭੇਜਣ ਦੇ ਤਿਆਰ ਨੇ। ਜਾਖੜ ਨੇ ਲੈਂਡ ਪੁਲਿੰਗ ਮਸਲੇ ਉੱਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਹ ਫੈਸਲਾ ਵੀ ਆਖ਼ਿਰਕਾਰ ਲੋਕਾਂ ਨੂੰ ਸਰਕਾਰ ਖਿਲਾਫ ਖੜਾ ਕਰੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...