ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ- ਹਰਪਾਲ ਸਿੰਘ ਚੀਮਾ

by | Sep 14, 2025 | breaking news, daily | 0 comments

ਅਸੀਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਘਰ-ਘਰ ਜਾ ਕੇ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵਾਂਗੇ- ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਪਾਇਆ ਯੋਗਦਾਨ

ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਾਅ- ਬਰਿੰਦਰ ਕੁਮਾਰ ਗੋਇਲ

ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿੱਤ 25 ਪਿੰਡਾਂ ਅੰਦਰ ਚਲਾਏ ਮਹਾਂ ਸਫਾਈ ਅਭਿਆਨ ਦੀ ਕੀਤੀ ਅਗਵਾਈ

ਚੰਡੀਗੜ੍ਹ, 13 ਸਤੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦੀ ਪੂਰੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਸਾਰੇ ਕੈਬਨਿਟ ਮੰਤਰੀ ਅਤੇ ਸਮੁੱਚਾ ਪ੍ਰਸ਼ਾਸਨ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਜੁਟਿਆ ਹੋਇਆ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਹੋਣ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮ ਸਿੰਘ ਭੈਣੀ ਸਮੇਤ ਲਗਭਗ 20 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਸ ਜ਼ਮੀਨ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ ਜਿੱਥੇ ਕੋਈ ਫਸਲ ਦੀ ਬਿਜਾਈ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ‘ਗਿਰਦਾਵਰੀ’ ਦਾ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਯੋਗਦਾਨ ਵੀ ਪਾਇਆ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ਸਹੂਲਤਾਂ ਜਲਦ ਹੀ ਬਹਾਲ ਕਰ ਦਿੱਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਬਾ ਗੁਰਦਿੱਤਾ ਜੀ ਗੁਰਦੁਆਰਾ ਕੀਰਤਪੁਰ ਸਾਹਿਬ ਦੀ ਇਮਾਰਤ ਵੀ ਭਾਰੀ ਬਾਰਿਸ਼ ਕਾਰਨ ਢਹਿ ਗਈ ਹੈ ਅਤੇ ਅਰਦਾਸ ਉਪਰੰਤ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੀ ਇਮਾਰਤ ਦੇ ਆਲੇ-ਦੁਆਲੇ ਕੰਕਰੀਟ ਦੇ ਥੰਮ੍ਹ ਲਗਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਦੇ ਆਲੇ-ਦੁਆਲੇ ਦੇ ਖੇਤਰ ਨੂੰ ਚੌੜਾ ਕੀਤਾ ਜਾਵੇਗਾ ਅਤੇ ਉੱਥੇ ਵੱਡੀ ਪਾਰਕਿੰਗ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਨੇ ਨੰਗਲ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਵੀ ਦੌਰਾ ਕੀਤਾ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੰਗਰੂਰ ਦੇ ਲਹਿਰਾਗਾਗਾ ਵਿੱਚ ਘੱਗਰ ਦਰਿਆ ਦਾ ਦੌਰਾ ਵੀ ਕੀਤਾ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜ਼ਿਲ੍ਹਾ ਪਠਾਨਕੋਟ ਦੇ 25 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਵਿਆਪਕ ਸਫ਼ਾਈ ਅਭਿਆਨ ਚਲਾਇਆ ਗਿਆ। ਇਹਨਾਂ ਪਿੰਡਾਂ ਵਿੱਚ ਤਾਸ, ਮੱਖਣਪੁਰ, ਬਰਮਲ ਜੱਟਾਂ, ਅਖਵਾਣਾ, ਮੰਜੀਰੀ ਜੱਟਾਂ, ਮਾਜਰੀ ਅਰਾਈਆਂ, ਸੇਖੂਪੁਰ ਮੰਜੀਰੀ, ਮੰਜੀਰੀ ਰਾਜਪੂਤ, ਪਹਾੜੀਪੁਰ, ਫਰਵਾਲ, ਬਮਿਆਲ, ਭਾਗਵਾਲ, ਦਤਿਆਲ, ਜੈਨਪੁਰ, ਝਰਕ, ਪੰਮਣ, ਕੋਹਲੀਆਂ, ਅਨਿਆਲ, ਕਿਲਪੁਰ, ਗਾਜ਼ੀਬਰਵਨ, ਚਾਰੋਲੀ, ਬਸਾਊ ਬਰਵਨ, ਆਦਮ ਬਰਵਨ, ਕਾਂਸੀ ਬਰਵਨ ਅਤੇ ਖੁਦਾਈਪੁਰ ਸ਼ਾਮਲ ਹਨ। ਇਸ ਸਫ਼ਾਈ ਅਭਿਆਨ ਦੌਰਾਨ ਗਲੀਆਂ-ਨਾਲੀਆਂ ਦੀ ਸਫ਼ਾਈ, ਗੰਦੇ ਪਾਣੀ ‘ਤੇ ਛਿੜਕਾਅ ਅਤੇ ਫੌਗਿੰਗ ਵੀ ਕਰਵਾਈ ਗਈ। ਇਸ ਦੌਰਾਨ ਲੋਕਾਂ ਨੂੰ ਸਫ਼ਾਈ ਅਭਿਆਨ ਲਈ ਪ੍ਰੇਰਿਤ ਵੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...