ਪੰਜਾਬ ਸਰਕਾਰ ਹੜ੍ਹ ਰਾਹਤ ਦੇਣ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਵਿਚ: ਵੜਿੰਗ

by | Oct 1, 2025 | breaking news, daily, politics | 0 comments

ਕਿਹਾ: ਵਿਧਾਨ ਸਭਾ ਵਿੱਚ ‘ਨਾਂਮ ਮਾਤਰ ਮਤਾ’ ਲੋਕਾਂ ਦੇ ਢਿੱਡ ਨਹੀਂ ਭਰੇਗਾ

ਚੰਡੀਗੜ੍ਹ, 30 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਲਾਤਾਂ ਤੋਂ ਭੱਜਣ ਦੀ ਕੋਸ਼ਿਸ਼ ਹੇਠ ਹੜ੍ਹ ਰਾਹਤ ਅਤੇ ਪੁਨਰਵਾਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਿਰ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਸ ਲੜੀ ਹੇਠ, ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸਮਾਪਤੀ ਅਤੇ ਇੱਕ ਮਤੇ ਦੇ ਪਾਸ ਹੋਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਪੁਨਰਵਾਸ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਪ੍ਰਤੀ ਪੂਰੀ ਤਰ੍ਹਾਂ ਉਦਾਸੀਨ ਹੈ ਅਤੇ ਸਾਨੂੰ ਉਮੀਦ ਨਹੀਂ ਹੈ ਕਿ ਇਹ ਸਾਨੂੰ ਕੋਈ ਵੱਡੀ ਰਾਹਤ ਪ੍ਰਦਾਨ ਕਰੇਗੀ। ਲੇਕਿਨ ਸਵਾਲ ਉੱਠਦਾ ਹੈ ਕਿ ਪੰਜਾਬ ਸਰਕਾਰ ਆਪਣੇ ਪੱਧਰ ਤੇ ਕੀ ਕਰ ਰਹੀ ਹੈ?”

ਉਨ੍ਹਾਂ ਕਿਹਾ ਕਿ ਰਾਹਤ ਮੰਗਣ ਅਤੇ ਕੇਂਦਰ ਦੀ ਆਲੋਚਨਾ ਕਰਨ ਦੇ ਸੰਕੇਤਕ ਸੰਕਲਪ ਹੜ੍ਹਾਂ ਨਾਲ ਤਬਾਹ ਹੋਏ ਲੋਕਾਂ ਦੇ ਖਾਲੀ ਪੇਟ ਨਹੀਂ ਭਰਨ ਵਾਲੇ ਹਨ। ਇਨ੍ਹਾਂ ਹਾਲਾਤਾਂ ਵਿਚ ਜੇਕਰ ਕੇਂਦਰ ਢੁਕਵੀਂ ਰਾਹਤ ਦੇਣ ਤੋਂ ਇਨਕਾਰ ਕਰਦਾ ਹੈ, ਤਾਂ ਸੂਬਾ ਸਰਕਾਰ ਦਾ ਪਲਾਨ-ਬੀ ਕੀ ਹੈ। ਜਿਸ ਪਾਸੋਂ ਅਜਿਹਾ ਕਰਨ ਦੀ ਪੂਰੀ ਸੰਭਾਵਨਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਉਹ ਇਸ਼ਤਿਹਾਰਾਂ ‘ਤੇ ਫਜ਼ੂਲ ਖਰਚ ਕਰਨ ਲਈ ਕਰਜ਼ੇ ਰਾਹੀਂ ਹਜ਼ਾਰਾਂ ਕਰੋੜ ਰੁਪਏ ਦਾ ਪ੍ਰਬੰਧ ਕਰ ਸਕਦੀ ਹੈ, ਤਾਂ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਪੈਸੇ ਦਾ ਪ੍ਰਬੰਧ ਕਿਉਂ ਨਹੀਂ ਕਰ ਸਕਦੀ ਹੈ।

ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਇੱਕ ਲੰਬੀ ਲੜਾਈ ਲੜਨੀ ਪਵੇਗੀ, ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਨੂੰ ਉਡੀਕ ਕਰਨ ਲਈ ਮਜਬੂਰ ਕੀਤਾ ਜਾਵੇ ਅਤੇ ਤੁਰੰਤ ਰਾਹਤ ਅਤੇ ਸਹਾਇਤਾ ਤੋਂ ਇਨਕਾਰ ਕੀਤਾ ਜਾਵੇ, ਜਿਸਦੀ ਉਨ੍ਹਾਂ ਨੂੰ ਤੁਰੰਤ ਲੋੜ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਵਿਧਾਨ ਸਭਾ ਦੇ ਬਾਹਰ “ਮਖੌਲੀਆ” ਵਿਧਾਨ ਸਭਾ ਦਾ ਸੈਸ਼ਨ ਆਯੋਜਿਤ ਕਰਨ ਲਈ ਭਾਰਤੀ ਜਨਤਾ ਪਾਰਟੀ ‘ਤੇ ਵੀ ਚੁਟਕੀ ਲਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਸਤੇ ਇਸ ਊਰਜਾ ਅਤੇ ਸਮੇਂ ਨੂੰ ਦਿੱਲੀ ਵਿੱਚ ਆਪਣੀ ਸਰਕਾਰ ਤੱਕ ਪਹੁੰਚਣ ਤੇ ਸਾਡੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੁਝ ਰਾਹਤ ਪੈਕੇਜ ਪ੍ਰਾਪਤ ਕਰਨ ‘ਤੇ ਵਰਤਣਾ ਬਿਹਤਰ ਹੋਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...