ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

by | Oct 4, 2025 | breaking news, daily | 0 comments

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਤਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ ਅਧਿਆਪਕਾਂ ਦਾ ਸਨਮਾਨ: ਸਿੱਖਿਆ ਮੰਤਰੀ

ਚੰਡੀਗੜ੍ਹ, 4 ਅਕਤੂਬਰ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਬਣਦੇ ਹਨ।

ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ਸਕੂਲਾਂ ਦੇ ਅਧਿਆਪਕ ਹਨ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ (6 ਸੈਕੰਡਰੀ ਅਤੇ 4 ਪ੍ਰਾਇਮਰੀ ਅਧਿਆਪਕ) ਨਾਲ ਸਨਮਾਨਿਤ ਕੀਤਾ ਜਾਵੇਗਾ। ਤਿੰਨ ਅਧਿਆਪਕਾਂ ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਤਿੰਨ ਅਧਿਆਪਕਾਂ ਨੂੰ ਉਨ੍ਹਾਂ ਦੀ ਵਿਲੱਖਣ ਅਗਵਾਈ ਲਈ ਪ੍ਰਬੰਧਕੀ (ਐਡਮਨਿਸਟ੍ਰੇਟਿਵ) ਪੁਰਸਕਾਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਰੇਕ ਪੁਰਸਕਾਰ ਜੇਤੂ ਨੂੰ ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਮੈਡਲ, ਸ਼ਾਲ ਅਤੇ ਯੋਗਤਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਸਿੱਖਿਆ ਖੇਤਰ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟੇਟ ਟੀਚਰ ਐਵਾਰਡ ਸਮਾਰੋਹ ਰਾਜ ਸਰਕਾਰ ਦੀ ਅਧਿਆਪਕਾਂ ਦੀ ਕਾਰਗੁਜ਼ਾਰੀ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹੈ ਤਾਂ ਜੋ ਸੂਬੇ ਦੇ ਸਿੱਖਿਆ ਖੇਤਰ ਵਿੱਚ ਉੱਤਮਤਾ ਅਤੇ ਸਮਰਪਣ ਦੇ ਸੱਭਿਆਚਾਰ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2024, ਜਿਸ ਨੂੰ ਰਾਸ਼ਟਰੀਯ ਪਰਖ ਸਰਵੇਕਸ਼ਣ ਵੀ ਕਿਹਾ ਜਾਂਦਾ ਹੈ, ਵਿੱਚ ਸਾਰੇ ਸੂਬਿਆਂ ਨੂੰ ਪਛਾੜ ਕੇ ਮੋਹਰੀ ਰਿਹਾ। ਇਸੇ ਤਰ੍ਹਾਂ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਿੱਚ ਵੀ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿਸੇ਼ ਨੂੰ ਸ਼ਾਮਲ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਪ੍ਰਫੁੱਲਤ ਕਰਨਾ ਹੈ ਤਾਂ ਜੋ ਉਹ ਨੌਕਰੀ ਮੰਗਣ ਵਾਲੇ ਨਹੀਂ ਬਲਕਿ ਰੋਜ਼ਗਾਰ ਦੇਣ ਵਾਲੇ ਬਣਨ। ਇਸ ਸਾਲ ਸਰਕਾਰੀ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ. ਮੇਨਜ਼ ਤੇ ਐਡਵਾਂਸਡ ਵਰਗੀਆਂ ਸਖ਼ਤ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕੀਤੀ ਹੈ, ਜੋ ਸੂਬੇ ਵਿੱਚ ਸਿੱਖਿਆ ਖੇਤਰ ਦੀ ਪ੍ਰਗਤੀ ਨੂੰ ਦਰਸਾਉਂਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...