ਪੰਜਾਬ ਸਿੱਖਿਆ ਕ੍ਰਾਂਤੀ: ਅਮਨ ਅਰੋੜਾ ਵੱਲੋਂ ਸੁਨਾਮ ਦੇ ਛੇ ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

by | Apr 7, 2025 | breaking news, daily, education | 0 comments

•ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਲਈ ਉਸਾਰੂ ਮਾਹੌਲ ਸਿਰਜਿਆ – ਅਮਨ ਅਰੋੜਾ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਸਿੱਖਿਆ ਤੇ ਸਿਹਤ ਵਿਕਾਸ ਦਾ ਮੁੱਖ ਧੁਰਾ ਬਣੇ – ਅਮਨ ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ, ਨਸ਼ਿਆਂ ਦੇ ਖਾਤਮੇ ਲਈ ਬੱਚਿਆਂ ਨੂੰ ਖੇਡਾਂ ਨਾਲ ਜੋੜਿਆ ਜਾਵੇ

ਚੰਡੀਗੜ੍ਹ / ਸੰਗਰੂਰ, 7 ਅਪ੍ਰੈਲ –

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਇਹਨਾਂ ਦੋਵੇਂ ਖੇਤਰਾਂ, ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲੀ ਰੱਖਿਆ ਪਰ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਨਾਲ ਇੱਕ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ ਜਿੱਥੇ ਪੜ੍ਹਾਈ ਲਈ ਉਸਾਰੂ ਮਾਹੌਲ, ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਟੋਆਇਲਟ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਸਰਵੋਤਮ ਵਿਦਿਅਕ ਮਾਹੌਲ ਸਦਕਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਹੋਣਹਾਰ ਵਿਦਿਆਰਥੀ ਰੌਸ਼ਨ ਕੁਮਾਰ ਵੀ ਸ਼ਾਮਿਲ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਵਿਖੇ 1.98 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਜਿਵੇਂ ਸਾਇੰਸ ਲੈਬ, ਲਾਈਬਰੇਰੀ, ਫਿਜਿਕਸ ਲੈਬ, ਬਾਇਓ ਲੈਬ, ਕੰਪਿਊਟਰ ਲੈਬ, ਰਿਸੋਰਸ ਰੂਮ ਦੀ ਸ਼ੁਰੂਆਤ ਕਰਵਾਈ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਤਕੀਪੁਰ ਵਿਖੇ 9.55 ਲੱਖ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਅਤੇ
ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ 9.55 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਦੇ ਨੀਹ ਪੱਥਰ ਰੱਖੇ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਾਹੋਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੱਡਰੀਆਂ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਰੇ ਦਾ ਨੀਹ ਪੱਥਰ ਰੱਖਿਆ । ਇਸ ਤੋਂ ਇਲਾਵਾ
ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ 9.55 ਲੱਖ ਨਾਲ ਤਿਆਰ ਹੋਣ ਵਾਲੇ ਕਮਰੇ ਦਾ ਨੀਂਹ ਪੱਥਰ ਰੱਖਣ ਦੇ ਨਾਲ ਨਾਲ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਕਿ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ।

ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ, ਪ੍ਰਬੰਧਕੀ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਵੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...