‘ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

by | Apr 17, 2025 | breaking news, daily, education | 0 comments

ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਨੂੰ ਬਿਲਕੁਲ ਅਣਗੌਲਿਆਂ ਕੀਤਾ: ਬਰਿੰਦਰ ਕੁਮਾਰ ਗੋਇਲ

ਕਿਹਾ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ

“ਮਾਨ ਸਰਕਾਰ ਦੇ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਯਤਨ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੇ”

ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ:

ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।

ਇਸ ਲੜੀ ਤਹਿਤ ਕੈਬਨਿਟ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਗੜ੍ਹ ਗਹਿਲਾਂ ‘ਚ 10.25 ਲੱਖ, ਸਰਕਾਰੀ ਹਾਈ ਸਕੂਲ ਮਹਾਂ ਸਿੰਘ ਵਾਲਾ ‘ਚ 35.17 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਹਾਂ ਸਿੰਘ ਵਾਲਾ ‘ਚ 12.07 ਲੱਖ, ਸਰਕਾਰੀ ਹਾਈ ਸਕੂਲ ਭੂਲਣ ‘ਚ 38.86 ਲੱਖ, ਸਰਕਾਰੀ ਹਾਈ ਸਕੂਲ ਗੁਲਾੜੀ ‘ਚ 21.89 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾੜੀ ‘ਚ 2.31 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਠਸਕਾ ‘ਚ 10.19 ਲੱਖ ਅਤੇ ਸਰਕਾਰੀ ਹਾਈ ਸਕੂਲ ਚੱਠਾ ਗੋਬਿੰਦਪੁਰਾ ‘ਚ 30.02 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਕੰਮਾਂ ਨੂੰ ਲੋਕ ਅਰਪਿਤ ਕੀਤਾ।

ਇਸ ਮੌਕੇ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਨੂੰ ਬਿਲਕੁਲ ਅਣਗੌਲਿਆਂ ਕਰਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਗੰਭੀਰਤਾ ਨਾਲ ਯਤਨ ਕਰ ਰਹੀ ਹੈ ਤਾਂ ਵਿਰੋਧੀਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਵਿਰੋਧੀ ਇਲਜ਼ਾਮ ਲਗਾਉਂਦੇ ਹਨ ਕਿ ਉਨ੍ਹਾਂ ਦੀ ਸਰਕਾਰ ਪਖਾਨਿਆਂ ਦਾ ਉਦਘਾਟਨ ਕਰ ਰਹੀ ਹੈ ਪਰ ਉਹ ਇਹ ਭੁੱਲ ਜਾਂਦੇ ਹਨ ਕਿ ਸਾਡੀਆਂ ਧੀਆਂ ਲਈ ਇਹ ਪਖਾਨੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਖਾਨਿਆਂ ਦੀ ਅਣਹੋਂਦ ਕਾਰਨ ਸਾਡੀਆਂ ਧੀਆਂ ਨੂੰ ਪਹਿਲਾਂ ਖੁੱਲ੍ਹੇ ਵਿੱਚ ਜਾਂ ਖੇਤਾਂ ਵਿੱਚ ਜਾਣਾ ਪੈਂਦਾ ਸੀ ਜੋ ਹੱਦ ਤੋਂ ਵੱਧ ਸ਼ਰਮ ਵਾਲੀ ਗੱਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸੌਰ ਊਰਜਾ ਪੈਦਾ ਕਰਨ ਲਈ ਸੋਲਰ ਪੈਨਲ, ਸਕੂਲੀ ਵਿਦਿਆਰਥੀਆਂ ਲਈ ਬੱਸ ਸੁਵਿਧਾ, ਸਕਿਉਰਿਟੀ ਗਾਰਡ, ਚੌਕੀਦਾਰ, ਮਜ਼ਬੂਤ ਚਾਰਦੀਵਾਰੀ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।

ਇਸ ਮੌਕੇ ਡੀ.ਈ.ਓ. ਪ੍ਰਾਇਮਰੀ ਬਲਵਿੰਦਰ ਕੌਰ, ਪੀ. ਏ. ਰਾਕੇਸ ਕੁਮਾਰ ਗੁਪਤਾ, ਕਮਲ ਸ਼ਰਮਾ, ਜਗਤਾਰ ਸਿੰਘ ਜੱਗਾ, ਕਰਮਤੇਜ ਸਿੰਘ, ਗੁਰਦਿਆਲ ਸਿੰਘ, ਜੋਗੀ ਰਾਮ ਭੁੱਲਣ, ਜੀਤ ਸਿੰਘ, ਦਰੀਆ ਰਾਮ, ਮਨਜੀਤ ਸਿੰਘ ਨੰਬਰਦਾਰ, ਮਾਸਟਰ ਰਮੇਸ਼ ਕੁਮਾਰ, ਰਿਸ਼ੀ ਪਾਲ ਸਰਪੰਚ ਪਿੰਡ ਗੁਲਾੜੀ, ਤੇਜਬੀਰ ਸਿੰਘ ਠਸਕਾ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜ ਕੁਮਾਰ, ਸਰਪੰਚ ਨਿਸ਼ਾਨ ਸਿੰਘ ਚੱਠਾ ਗੋਬਿੰਦਪੁਰਾ, ਸਕੂਲਾਂ ਦਾ ਸਟਾਫ, ਵਿਦਿਆਰਥੀ ਅਤੇ ਹੋਰ ਆਗੂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...