ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

by | May 30, 2026 | daily, politics, sports | 0 comments

ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਪੰਜਾਬ, ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਤਿਹਾਸ ‘ਚ ਪਹਿਲੀ ਵਾਰ ਪੰਜਾਬ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ; ਪੰਜਾਬ ਦੇ ਸੁਪਨੇ ਸਾਕਾਰ ਹੋ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ। ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।”
ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ। ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।
ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, ” ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”
ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, “ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।”
ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।”
ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...