ਪੰਜ ਸਿੰਘ ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ‘ਗੁਰੂ ਦੋਖੀ’ ਅਤੇ ‘ਖ਼ਾਲਸਾ ਪੰਥ

by | Jun 16, 2026 | daily, politics | 0 comments

ਵਿਰੋਧੀ’ ਐਲਾਨਿਆ; ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ‘ਤੇ ਪੰਜਾਬ ਦੇ ਮੁੱਖ ਮੰਤਰੀ, ਮੰਤਰੀਆਂ ਅਤੇ ਵਿਧਾਇਕਾਂ ਨੂੰ ਤਲਬ ਕੀਤਾ;

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਸਬੰਧੀ ਦੋ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।
ਪਹਿਲੇ ਮਤੇ ਵਿੱਚ, ਸਿੰਘ ਸਾਹਿਬਾਨ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਵਿਚਾਰ-ਵਟਾਂਦਰਾ ਕੀਤਾ, ਜਿਸਨੂੰ ਪੰਜਾਬ ਸਰਕਾਰ ਨੇ ਕੇਂਦਰੀ ਸਿੱਖ ਸੰਸਥਾਵਾਂ ਨਾਲ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਸੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸੱਦ ਕੇ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਸੋਧਾਂ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਨ੍ਹਾਂ ਰਾਹੀਂ ਪੰਜਾਬ ਸਰਕਾਰ ਪਾਸ ਮਿਤੀ 11 ਮਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਲਿਖਤੀ ਰੂਪ ਵਿੱਚ ਇਤਰਾਜ਼ ਵੀ ਦਰਜ ਕਰਵਾਏ ਗਏ ਸਨ। ਪਰੰਤੂ ਸੂਬਾ ਸਰਕਾਰ ਨੇ ਅੜੀਅਲ ਅਤੇ ਹੈਂਕੜ ਭਰਿਆ ਰਵੱਈਆ ਅਖ਼ਤਿਆਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਭਾਵਨਾਵਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਮੀਡੀਆ ਬਿਆਨਾਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੱਤੀ, ਜਿਸ ਨਾਲ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪੈਦਾ ਹੋਇਆ ਹੈ। ਇਸ ਨਾਲ ਪੰਜਾਬ ਅੰਦਰ ਸਿੱਖਾਂ ਵਿਚਕਾਰ ਆਪਸੀ ਖਾਨਾਜੰਗੀ ਵਾਲਾ ਮਾਹੌਲ ਪੈਦਾ ਹੋਇਆ ਹੈ। ਪੰਜਾਬ ਸਰਕਾਰ ਦੀ ਕੈਬਨਿਟ ਨੇ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪੰਜਾਬ ਵਿਧਾਨ ਸਭਾ ਮੈਂਬਰਾਂ ਨੇ ਇਸ ਨੂੰ ਸਹਿਮਤੀ ਦਿੱਤੀ ਹੈ।
ਪੰਜ ਸਿੰਘ ਸਾਹਿਬਾਨ ਨੇ ਅੱਜ ਦੀ ਇਕੱਤਰਤਾ ਵਿੱਚ ਫ਼ੈਸਲਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਛੱਡ ਕੇ ਸਰਕਾਰ ਦੀ ਕੈਬਨਿਟ ਦੇ ਸਿੱਖ ਮੰਤਰੀਆਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਸਿੱਖ ਵਿਧਾਨ ਸਭਾ ਮੈਂਬਰਾਂ ਨੂੰ ਮਿਤੀ ੨੯ ਜੂਨ ੨੦੨੬ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਅਤੇ ਸਰਕਾਰ ਦੀ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਪਾਸੋਂ ਲਿਖਤੀ ਸਪੱਸ਼ਟੀਕਰਨ ਲਿਆ ਜਾਵੇ।
ਦੂਜੇ ਮਤੇ ਵਿੱਚ ਫ਼ੈਸਲਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਮਿਤੀ 04 ਜਨਵਰੀ 2026 ਨੂੰ ਸ਼ਿਕਾਇਤ ਵਿੱਚ ਪੁੱਜੀ ਅਤਿ ਇਤਰਾਜ਼ਯੋਗ ਵੀਡੀਓ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਸਬੰਧ ਵਿੱਚ ਜਦੋਂ ਮਿਤੀ 15 ਜਨਵਰੀ 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ, ਉਸ ਸਮੇਂ ਸਿੰਘ ਸਾਹਿਬ ਜੀ ਵੱਲੋਂ ਉਸ ਨੂੰ ਵੀਡੀਓ ਬਾਰੇ ਪੁੱਛਿਆ ਗਿਆ, ਜਿਸ ’ਤੇ ਮੁੱਖ ਮੰਤਰੀ ਨੇ ਵੀਡੀਓ ਨੂੰ ਝੂਠੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨਾਲ ਬਣਾਈ ਕਿਹਾ। ਇਸ ’ਤੇ ਸਿੰਘ ਸਾਹਿਬ ਨੇ ਮੁੱਖ ਮੰਤਰੀ ਨੂੰ ਆਦੇਸ਼ ਕੀਤਾ ਕਿ ਉਹ ਵੀਡੀਓ ਦੀ ਜਾਂਚ ਲਈ ਕੋਈ ਦੋ ਫੋਰੈਂਸਿਕ ਲੈਬੋਰੇਟਰੀਆਂ ਸੁਝਾਉਣ ਅਤੇ ਇਸ ਸਬੰਧੀ ਮਿਤੀ 27 ਜਨਵਰੀ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਨੂੰ ਪੱਤਰ ਵੀ ਭੇਜਿਆ ਗਿਆ। ਲੇਕਿਨ ਮੁੱਖ ਮੰਤਰੀ ਜਾਂ ਇਸ ਦੇ ਦਫ਼ਤਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਨੂੰ ਆਪਣੇ ਪੱਧਰ ’ਤੇ ਦੋ ਫੋਰੈਂਸਿਕ ਲੈਬਾਂ ਜੋ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ ਤੋਂ ਜਾਂਚ ਕਰਵਾਈ, ਜਿਨ੍ਹਾਂ ਦੀ ਰਿਪੋਰਟਾਂ (ਮਿਤੀ 27 ਮਈ 2026 ਅਤੇ 13 ਜੂਨ 2026) ਵਿੱਚ ਸਬੰਧਤ ਵੀਡੀਓ ਸਹੀ ਪਾਈ ਗਈ ਹੈ ਅਤੇ ਇਸ ਵਿੱਚ ਕੋਈ ਛੇੜਛਾੜ ਜਾਂ ਏ.ਆਈ. ਦੇ ਤੱਤ ਨਹੀਂ ਹਨ।
ਵੀਡੀਓ ਵਿੱਚ ਭਗਵੰਤ ਸਿੰਘ ਅਤਿ ਸਤਿਕਾਰਤ ਦਸ ਸਿੱਖ ਗੁਰੂ ਸਾਹਿਬਾਨ ਦੀ ਪ੍ਰਤੀਕ ਤੌਰ ’ਤੇ ਪ੍ਰਚਲਿਤ ਤਸਵੀਰ ’ਤੇ ਸ਼ਰਾਬ ਦੇ ਛਿੱਟੇ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਅਤੇ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਅਤਿ ਇਤਰਾਜ਼ਯੋਗ ਹਰਕਤਾਂ ਕਰਦਾ ਅਤੇ ਸ਼ਰਾਬ ਦੇ ਛਿੱਟੇ ਮਾਰਦਾ ਦਿਖਦਾ ਹੈ। ਗੁਰੂ ਖ਼ਾਲਸਾ ਪੰਥ ਅਜਿਹੀਆਂ ਹਰਕਤਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।
ਇਹ ਮਾਮਲਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਪੰਥਕ ਜਥੇਬੰਦੀਆਂ, ਸੰਪਰਦਾਵਾਂ, ਦਲ ਪੰਥਾਂ, ਵਿਦਵਾਨਾਂ ਤੇ ਕਾਨੂੰਨੀ ਮਾਹਰਾਂ ਦੀ ਇਕੱਤਰਤਾ ਵਿੱਚ ਵਿਚਾਰਿਆ ਗਿਆ, ਜਿੱਥੇ ਸਮੂਹ ਪੰਥਕ ਸਖ਼ਸ਼ੀਅਤਾਂ ਵੱਲੋਂ ਇਹ ਵਿਚਾਰ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਐਲਾਨਿਆ ਜਾਵੇ। ਇੱਕ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਸਤਿਕਾਰਤ ਹੁੰਦਾ ਹੈ, ਜਿਸ ਨੇ ਸੂਬੇ ਦੇ ਹਰ ਨਾਗਰਿਕ ਦੀ ਨੁਮਾਇੰਦਗੀ ਕਰਨੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੇ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆ ਕੇ ਝੂਠ ਬੋਲਿਆ ਹੈ, ਇਸ ਤੋਂ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਇਹ ਮੁੱਖ ਮੰਤਰੀ ਵਜੋਂ ਗੁਰੂ ਅਤੇ ਸਿੱਖ ਹਿਤੈਸ਼ੀ ਫ਼ੈਸਲੇ ਕਰ ਸਕੇ। ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੰਦੀ ਹੈ। ਗੁਰੂ ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਗਾਵੇ।
***
ਜਸਕਰਨ ਸਿੰਘ, 9876689930।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...