ਪੱਤਰਕਾਰਾਂ ਪ੍ਰਤੀ ਡੀਸੀ ਫਾਜ਼ਿਲਕਾ ਦੇ ਅੜੀਅਲ ਰਵੱਈਏ ਖ਼ਿਲਾਫ਼ ਸਮੂਹ ਪੱਤਰਕਾਰਾਂ ਨੂੰ ਇੱਕ ਜੁੱਟ ਹੋਣ ਦਾ ਸੱਦਾ

by | Jun 16, 2025 | breaking news, daily | 0 comments

ਅਬੋਹਰ ਪੱਤਰਕਾਰ ਭਾਈਚਾਰਾ ਇੱਕ ਮੰਚ ਤੇ ਹੋਇਆ ਇਕੱਠਾ

ਜਲਦੀ ਲਿਆ ਜਾਵੇਗਾ ਜਿਲਾ ਪੱਧਰੀ ਐਕਸ਼ਨ ਦਾ ਫੈਸਲਾ

ਅਬੋਹਰ 16 ਜੂਨ : ਜ਼ਿਲ੍ਹਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹੇ ਦੇ ਪੱਤਰਕਾਰਾਂ ਪ੍ਰਤੀ ਅਪਣਾਏ ਜਾ ਰਹੇ ਮਾੜੇ ਰਵੱਈਏ ਖ਼ਿਲਾਫ਼ ਸਥਾਨਕ ਦਾਣਾ ਮੰਡੀ ਅਬੋਹਰ ਵਿਖੇ ਸਮੂਹ ਪੱਤਰਕਾਰਾਂ ਦੀ ਇੱਕ ਅਹਿਮ ਮੀਟਿੰਗ ਸ੍ਰੀ ਰਾਜੀਵ ਰਾਹੇਜਾ ਜੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਸਰਬ ਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਡੀਸੀ ਫਾਜ਼ਿਲਕਾ ਦੇ ਰਵੱਈਏ ਖ਼ਿਲਾਫ਼ ਪੱਤਰਕਾਰ ਭਾਈਚਾਰੇ ਵੱਲੋਂ ਜਲਦੀ ਜ਼ਿਲ੍ਹਾ ਪੱਧਰੀ ਐਕਸ਼ਨ ਕੀਤਾ ਜਾਵੇਗਾ। ਮੀਟਿੰਗ ਵਿੱਚ ਇਸ ਮੁੱਦੇ ‘ਤੇ ਅਹਿਮ ਚਰਚਾ ਹੋਈ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ,ਜਿਸ ਨੂੰ ਦਰਕਿਨਾਰ ਨਹੀਂ ਕੀਤਾ ਜਾ ਸਕਦਾ।

ਪੱਤਰਕਾਰ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਆਪਣੀ ਜਾਨ ਮਾਲ ਦੀ ਪਰਵਾਹ ਕੀਤਿਆਂ ਬਿਨਾਂ ਕਵਰੇਜ ਕਰਦੇ ਹਨ। ਖਬਰ ਸਬੰਧੀ ਪੱਤਰਕਾਰਾਂ ਵੱਲੋਂ ਡੀਸੀ ਫਾਜ਼ਿਲਕਾ ਦਾ ਪੱਤਰਕਾਰਾਂ ਵੱਲੋਂ ਪੱਖ ਲੈਣ ਤੋਂ ਕੋਰਾ ਨਾਂਹ ਵਿੱਚ ਜਵਾਬ ਦਿੱਤਾ ਜਾਂਦਾ ਹੈ।

ਮੀਟਿੰਗ ‘ਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਸਮੂਹ ਪੱਤਰਕਾਰ ਭਾਈਚਾਰਾ ਇੱਕਜੁੱਟ ਹੈ ਅਤੇ ਜਦੋਂ ਤੱਕ ਡੀਸੀ ਮੈਡਮ ਆਪਣੇ ਅੜੀਅਲ ਰਵੱਈਏ ਤੋਂ ਬਾਜ ਨਹੀਂ ਆਉਂਦੀ, ਉਸ ਸਮੇਂ ਤੱਕ ਪੱਤਰਕਾਰ ਭਾਈਚਾਰਾ ਚੁੱਪ ਕਰਕੇ ਨਹੀਂ ਬੈਠੇਗਾ। ਇਸ ਮੀਟਿੰਗ ਵਿੱਚ ਹਾਜ਼ਰ ਪੱਤਰਕਾਰਾਂ ਨੇ ਫਾਜ਼ਿਲਕਾ ਚੋਂ ਪੈਂਦੇ ਹਰੇਕ ਕਸਬੇ, ਮੰਡੀਆਂ ਬਲਾਕਾਂ,ਸਬ ਤਹਿਸੀਲ ਅਤੇ ਤਹਿਸੀਲਾਂ ਦੇ ਪੱਤਰਕਾਰਾਂ ਨੂੰ ਇੱਕ ਮੰਚ ‘ਤੇ ਇਕੱਠੇ ਕਰਨ ਲਈ ਲਗਾਤਾਰ ਮੀਟਿੰਗਾਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

ਮੀਟਿੰਗ ‘ਚ ਹਾਜ਼ਰ ਪੱਤਰਕਾਰਾਂ ‘ਚ ਰਜੀਵ ਰਹੇਜਾ, ਰਜਿੰਦਰ ਸੋਨੀ, ਧਰਮਿੰਦਰ ਕੁਮਾਰ,ਅਵਤਾਰ ਗਿੱਲ, ਰਮੇਸ਼ ਕਥੂਰੀਆ, ਧਰਮਵੀਰ ਸ਼ਰਮਾ, ਮਹਿੰਦਰ ਅਰੋੜਾ, ਰਾਜ ਕੁਮਾਰ ਗੋਇਲ, ਰੋਹਤਾਸ ਸੋਖਲ ਹਾਜ਼ਰ ਸਨ।

ਜ਼ਿਲ੍ਹੇ ਤੋਂ ਮੀਟਿੰਗ ਕਰਵਾਉਣ ਲਈ ਸੀਨੀਅਰ ਪੱਤਰਕਾਰ ਸੁਰਿੰਦਰ ਗੋਇਲ, ਪਰਮਜੀਤ ਢਾਬਾਂ ਅਤੇ ਕੁਲਦੀਪ ਬਰਾੜ ਹਾਜ਼ਰ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...