ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

by | Feb 22, 2026 | breaking news, crime, daily | 0 comments

— 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਤੇ ਚੌਕਸੀ ਕਾਰਨ ਪਾਕਿਸਤਾਨੀ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਨੈੱਟਵਰਕ ਦਾ ਹੋਇਆ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

—ਸਰਹੱਦ ਪਾਰੋਂ ਖੇਪਾਂ ਸੁੱਟਣ ਲਈ ਡਰੋਨ ਵਰਤੋਂ ਕਰ ਰਹੇ ਸਨ ਪਾਕਿਸਤਾਨੀ ਹੈਂਡਲਰ : ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ

ਚੰਡੀਗੜ੍ਹ/ਫਰੀਦਕੋਟ, 22 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤੀਹ ਹਜ਼ਾਰ ਡਰੱਗ ਮਨੀ ਵੀ ਜ਼ਬਤ ਕੀਤੀ ਅਤੇ ਉਨ੍ਹਾਂ ਦੀਆਂ ਦੋ ਗੱਡੀਆਂ, ਜਿਨ੍ਹਾਂ ਵਿੱਚ ਥਾਰ ਅਤੇ ਐਕਸਯੂਵੀ-500 ਸ਼ਾਮਲ ਹਨ, ਨੂੰ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਫਲਤਾ ਬਹੁਤ ਹੀ ਯੋਜਨਾਬੱਧ ਤੇ ਖੁਫੀਆ ਆਪ੍ਰੇਸ਼ਨ ਅਤੇ 2 ਮਹੀਨੇ ਦੀ ਪੁਖ਼ਤਾ ਜੇਲ੍ਹ ਨਿਗਰਾਨੀ ਅਤੇ ਚੌਕਸੀ ਦਾ ਨਤੀਜਾ ਹੈ, ਜਿਸ ਨਾਲ ਕਾਰਟੇਲ ਦੀਆਂ ਦੂਰ ਤੱਕ ਫੈਲੀਆਂ ਜੜ੍ਹਾਂ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ, ਜੋ ਹੈਰੋਇਨ ਦੀ ਖੇਪ ਨੂੰ ਭਾਰਤੀ ਖੇਤਰ ਵਿੱਚ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਕਿਹਾ ਕਿ 20-21 ਫਰਵਰੀ ਦੀ ਦਰਮਿਆਨੀ ਰਾਤ ਨੂੰ, ਸੀ.ਆਈ.ਏ. ਸਟਾਫ ਦੀ ਟੀਮ ਨੇ ਗ੍ਰੀਨ ਐਵੇਨਿਊ ਨੇੜੇ ਇੱਕ ਥਾਰ ਗੱਡੀ ਨੂੰ ਰੋਕਿਆ। ਡੀਐਸਪੀ (ਫਰੀਦਕੋਟ) ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਤਲਾਸ਼ੀ ਦੌਰਾਨ 1.008 ਕਿਲੋਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਹੋਈ, ਜਿਸ ਨਾਲ ਚਾਰ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।

ਐਸਐਸਪੀ ਨੇ ਕਿਹਾ, ‘‘ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਖੇਪ ਅਮਰਦੀਪ ਸਿੰਘ ਉਰਫ਼ ਬਾਕਸਰ ਦੁਆਰਾ ਇੱਕ ਐਕਸਯੂਵੀ-500 ਗੱਡੀ ਵਿੱਚ ਸਪਲਾਈ ਕੀਤੀ ਗਈ ਸੀ। ਇਸ ਸੁਰਾਗ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਪਿੰਡ ਗੋਲਿਆਨਾ ਸੇਮਨਾਲਾ ਨੇੜੇ ਬਾਕਸਰ ਅਤੇ ਉਸਦੀ ਸਾਥਣ ਡਿੰਪਲ ਰਾਣੀ ਨੂੰ ਰੋਕਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.796 ਕਿਲੋਗ੍ਰਾਮ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ । ’’ ।

ਡਾ. ਪ੍ਰਗਿਆ ਜੈਨ ਨੇ ਅੱਗੇ ਦੱਸਿਆ ਕਿ ਮੁੱਖ ਸਰਗਨਾ, ਅਮਰਦੀਪ ਸਿੰਘ ਉਰਫ਼ ਬਾਕਸਰ, ਇੱਕ ਜੁਰਾਇਮ-ਪੇਸ਼ਾ ਅਪਰਾਧੀ ਹੈ, ਜਿਸ ’ਤੇ 9 ਅਪਰਾਧਿਕ ਮਾਮਲੇ ਪਹਿਲਾਂ ਹੀ ਦਰਜ ਹਨ, ਜਦੋਂ ਕਿ ਬਾਕੀ ਮੈਂਬਰਾਂ ਵੀ ਐਨ.ਡੀ.ਪੀ.ਐਸ. ਅਤੇ ਆਰਮਜ਼ ਐਕਟਾਂ ਤਹਿਤ ਅਹਿਮ ਅਪਰਾਧਿਕ ਪਿਛੋਕੜ ਵਾਲੇ ਹਨ। ਇੱਕ ਸੇਵਾ ਨਿਭਾ ਰਹੇ ਫੌਜ ਦੇ ਜਵਾਨ ਅਤੇ ਇੱਕ ਬਰਖਾਸਤ ਪੁਲਿਸ ਮੁਲਾਜ਼ਮ ਦੀ ਸ਼ਮੂਲੀਅਤ ਇੱਕ ਵੱਡੇ ਨੈੱਟਵਰਕ ਵੱਲ ਇਸ਼ਾਰਾ ਕਰਦੀ ਹੈ, ਜੋ ਤਸਕਰੀ ਲਈ ਸੰਸਥਾਗਤ ਗਿਆਨ ਦੀ ਵਰਤੋਂ ਕਰਨ ਵਿੱਚ ਸਮਰੱਥ ਹੈ। ਉਨ੍ਹਾਂ ਨੇ ਨਾਕਿਆਂ ਅਤੇ ਟੋਲ ਪਲਾਜ਼ਿਆਂ ਤੋਂ ਆਸਾਨੀ ਨਾਲ ਲੰਘਣ ਵਾਸਤੇ ਆਪਣੇ ਅਧਿਕਾਰਤ ਪਛਾਣ ਪੱਤਰਾਂ ਦੀ ਦੁਰਵਰਤੋਂ ਕੀਤੀ। ਵਾਹਨਾਂ ਵਿੱਚ ਮਹਿਲਾ ਸਾਥੀਆਂ ਦੀ ਮੌਜੂਦਗੀ, ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਸੋਚ-ਸਮਝ ਕੇ ਕੀਤੇ ਗਏ ਢੰਗ-ਤਰੀਕੇ ਵੱਲ ਵੀ ਇਸ਼ਾਰਾ ਕਰਦੀ ਹੈ।

ਪੁਲਿਸ ਨੇ ਸਾਰੇ ਮੁਲਜ਼ਮਾਂ ਦਾ ਰਿਮਾਂਡ ਲੈ ਲਿਆ ਹੈ ਤਾਂ ਜੋ ਅਗਲੇ- ਪਿੱਛਲੇ ਸਬੰਧਾਂ ਦੀ ਹੋਰ ਜਾਂਚ ਕੀਤੀ ਜਾ ਸਕੇ, ਖਾਸ ਤੌਰ ’ਤੇ ਸਰਹੱਦ ਪਾਰੋਂਂ ਕੰਮ ਕਰਨ ਵਾਲੇ ਹੈਂਡਲਰਾਂ ਅਤੇ ਨਸ਼ਿਆਂ ਦੀ ਵੰਡ ਕਰਨ ਵਾਲੇ ਸਥਾਨਕ ਟਿਕਾਣਿਆਂ ’ਤੇ ਧਿਆਨ ਕੇਂਦ੍ਰਤ ਕੀਤਾ ਜਾ ਸਕੇ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਸਿਟੀ ਫਰੀਦਕੋਟ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 27ਏ ਦੇ ਤਹਿਤ ਐਫਆਈਆਰ ਨੰਬਰ 95 ਮਿਤੀ 21.02.2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...