ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by | Jun 7, 2026 | breaking news, crime, daily, politics | 0 comments

ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ ਉੱਤੇ ਰਾਜਸਥਾਨ ਪੁਲਿਸ ਨੇ ਰੱਖਿਐ 10 ਹਜਾਰ ਦਾ ਇਨਾਮ: ਡੀਜੀਪੀ ਗੌਰਵ ਯਾਦਵ*

ਦੋਸ਼ੀਆਂ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੀਤੀ ਕੋਸ਼ਿਸ, ਪੁਲਿਸ ਨੇ ਮੁਸਤੈਦੀ ਨਾਲ ਕਰ ਲਿਆ ਕਾਬੂ: ਏਡੀਜੀਪੀ ਏ.ਜੀ.ਟੀ.ਐਫ਼. ਪ੍ਰਮੋਦ ਬਾਨ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦੀ ਤਿੰਨ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਿਸ ਵੱਲੋਂ 10,000 ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ.ਜੀ.ਟੀ.ਐਫ. ਪੰਜਾਬ ਵੱਲੋਂ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘‘ਹਿੱਲ ਟਰੈਪ’’ ਨਾਂ ਦਾ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ ਵਿੱਚ ਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ.ਜੀ.ਟੀ.ਐਫ. ਪੰਜਾਬ, ਫਿਰੋਜ਼ਪੁਰ ਪੁਲਿਸ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਿਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। ਪੁਲਿਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਫਆਈਆਰ ਨੰਬਰ 111 ਮਿਤੀ 01.06.2026 ਨੂੰ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਫਿਰੋਜ਼ਪੁਰ ਦੇ ਪੁਲਿਸ ਸਟੇਸ਼ਨ ਮੱਖੂ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...