ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

by | Aug 12, 2026 | breaking news, crime, daily, politics | 0 comments

ਇਹ ਖੇਪ ਅੱਗੇ ਸਪਲਾਈ ਲਈ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ

ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ

ਫਿਰੋਜ਼ਪੁਰ ਵਿੱਚ ਚਾਰ ਦਿਨਾਂ ਅੰਦਰ ਸਰਹੱਦ ਪਾਰੋਂ ਚੱਲ ਰਹੇ ਦੋ ਨਸ਼ਾ ਤਸਕਰੀ ਮਾਡਿਊਲਾਂ ਦਾ ਕੀਤਾ ਗਿਆ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪੀਬੀ-77-5973) ਵੀ ਬਰਾਮਦ ਕੀਤੀ ਗਈ ਹੈ।

ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ 30.200 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਵਿਦੇਸ਼ੀ ਨਸ਼ਾ ਤਸਕਰ ਵੱਲੋਂ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ ਅਤੇ ਇਹ ਖੇਪ ਇੱਕ ਭਾਰਤੀ ਤਸਕਰ ਵੱਲੋਂ ਅੱਗੇ ਸਪਲਾਈ ਕਰਨ ਲਈ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਦੇ ਖੇਤਰ ਵਿੱਚੋਂ ਪ੍ਰਾਪਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਭ ਕਿਸ਼ੋਰ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਇਸ ਵੱਡੀ ਖੇਪ ਦੀ ਪ੍ਰਾਪਤੀ ਉਪਰੰਤ ਇਸ ਖੇਪ ਨੂੰ ਲੈਜਾਣ ਸਬੰਧੀ ਪ੍ਰਾਪਤ ਠੋਸ ਮਨੁੱਖੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸਪੀ ਏਐਨਟੀਐਫ ਫਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਦੀ ਅਗਵਾਈ ਵਿੱਚ ਏਐਨਟੀਐਫ ਟੀਮਾਂ ਨੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਗਿਆ ਜੋ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਦੌਰਾਨ 30.672 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਏਡੀਜੀਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 177 ਮਿਤੀ 10-08-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏਐਨਟੀਐਫ ਵਿੱਚ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...