ਬਤੌਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਾਡੀ ਰਿਹਾਇਸ਼ ਤੇ ਕਦੇ ਵੀ ਨਹੀਂ ਆਏ, ਸੁਖਬੀਰ ਧੜਾ ਝੂਠ ਪਰੋਸਣਾ ਬੰਦ ਕਰੇ – ਢੀਂਡਸਾ

by | Aug 22, 2025 | breaking news, daily | 0 comments

15 ਲੱਖ ਸੰਗਤ ਦੀ ਭਰਤੀ ਵਿੱਚੋਂ ਚੁਣੇ ਡੈਲੀਗੇਟ ਨੇ ਜਨਰਲ ਇਜਲਾਸ ਵਿੱਚ ਪਾਰਟੀ ਪ੍ਰਧਾਨ ਚੁਣਿਆ – ਵਡਾਲਾ

ਜੱਥੇਦਾਰ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਨ ਵਾਲਿਆਂ ਨੂੰ ਪੰਥ ਨਕਾਰ ਚੁੱਕਾ ਹੈ – ਰੱਖੜਾ

ਚੰਡੀਗੜ੍ਹ () ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ , ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹਰਿੰਦਰ ਸਿੰਘ ਚੰਦੂਮਾਜਰਾ ਵੱਲੋਂ ਅੱਜ ਬੜੀ ਸਪੱਸ਼ਟਤਾ ਨਾਲ ਇੱਕ ਧੜੇ ਦੇ ਆਗੂਆਂ ਵਲੋਂ ਲਗਾਏ ਇਲਜਾਮਾਂ ਦਾ ਜਵਾਬ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ ਨੇ ਸਵਾਲ ਕਰਨ ਵਾਲੇ ਧੜੇ ਨੂੰ ਖੁੱਲ੍ਹਾ ਚੈਲੰਜ ਕੀਤਾ ਕਿ, ਓਹ ਸਾਬਿਤ ਕਰ ਦੇਣ ਕਿ ਬਤੌਰ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਦੇ ਓਹਨਾਂ ਦੀ ਕਿਸੇ ਵੀ ਰਿਹਾਇਸ਼ ਤੇ ਆਏ ਹੋਣ। ਸਰਦਾਰ ਢੀਂਡਸਾ ਨੇ ਬਕਾਇਦਗੀ ਨਾਲ 17 ਮਈ 2025 ਦਾ ਜ਼ਿਕਰ ਕਰਦਿਆਂ ਕਿਹਾ ਕਿ, ਮਈ ਦੇ ਮਹੀਨੇ ਢੀਂਡਸਾ ਸਾਹਿਬ ਦੀ ਤਬੀਅਤ ਜਿਆਦਾ ਨਸਾਜ ਰਹੀ, 17 ਮਈ ਦੇ ਦਿਨ ਗਿਆਨੀ ਹਰਪ੍ਰੀਤ ਸਿੰਘ ਪਹਿਲੀ ਦਫ਼ਾ ਓਹਨਾ ਦੇ ਘਰ ਤਸ਼ਰੀਫ਼ ਢੀਂਡਸਾ ਸਾਹਿਬ ਦੀ ਸਿਹਤ ਦਾ ਹਾਲ ਜਾਨਣ ਲਈ ਆਏ, ਉਸ ਸਮੇਂ ਤੱਕ ਗਿਆਨੀ ਹਰਪ੍ਰੀਤ ਸਿੰਘ ਨੂੰ ਜਲੀਲ ਕਰਕੇ, ਓਹਨਾ ਦੀ ਕਿਰਦਾਰਕੁਸ਼ੀ ਕਰਕੇ ਹਟਾ ਦਿੱਤਾ ਗਿਆ ਸੀ। ਮਈ ਦੇ ( ਇਹਨਾ ਦਿਨਾਂ ਵਿੱਚ) ਤੀਜੇ ਹਫਤੇ ਦੌਰਾਨ ਹੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸੁਖਬੀਰ ਸਿੰਘ ਬਾਦਲ ਵੀ ਢੀਂਡਸਾ ਸਾਹਿਬ ਦੀ ਸਿਹਤ ਦਾ ਹਾਲ ਜਾਨਣ ਲਈ ਆਏ ਸਨ। ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵੱਡੇ ਢੀਂਡਸਾ ਸਾਹਿਬ ਦੀ ਆਖਰੀ ਸਾਹ ਤੱਕ ਕੋਸ਼ਿਸ ਰਹੀ ਕਿ ਪੰਥ ਨੂੰ ਇਕੱਠਾ ਕੀਤਾ ਜਾਵੇ, ਇਸ ਲਈ ਜਿੱਥੇ ਓਹਨਾਂ ਆਪਣੇ ਮਨ ਦੀ ਭਾਵਨਾ ਗਿਆਨੀ ਹਰਪ੍ਰੀਤ ਸਿੰਘ ਜੀ ਨਾਲ ਸਾਂਝਾ ਕੀਤੀ ਉਥੇ ਹੀ ਇਸ ਭਾਵਨਾ ਨੂੰ ਉਸੇ ਰੂਪ ਵਿੱਚ ਐਸਜੀਪੀਸੀ ਪ੍ਰਧਾਨ ਧਾਮੀ ਸਾਹਿਬ ਅਤੇ ਸਰਦਾਰ ਸੁਖਬੀਰ ਬਾਦਲ ਨਾਲ ਵੀ ਸਾਂਝਾ ਕੀਤੀ। ਪੰਥ ਇਕੱਠਾ ਹੋਵੇ, ਆਪਣੀ ਆਖਰੀ ਕੋਸ਼ਿਸ਼ ਨੂੰ ਦਿਲ ਵਿੱਚ ਵਸਾ ਕੇ ਦੁਨੀਆਂ ਤੋਂ ਰੁਖ਼ਸਤ ਹੋਏ ਢੀਂਡਸਾ ਸਾਹਿਬ ਨਾਲ ਪਰਿਵਾਰਕ ਮਿਲਣੀਆਂ ਨੂੰ ਗੁਆਚੀ ਹੋਈ ਸਿਆਸਤ ਲਈ ਵਰਤਣਾ ਗੈਰ ਇਖਲਾਕੀ ਹੈ। ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਇੱਕ ਧੜੇ ਵੱਲੋਂ ਸੰਗਤ ਨੂੰ ਪਰੋਸੇ ਜਾ ਰਹੇ ਝੂਠ ਤੇ ਬੜੀ ਸਪੱਸ਼ਟਤਾ ਨਾਲ ਕਿਹਾ ਕਿ, 10 ਜੁਲਾਈ ਤੋਂ ਬਣੀ ਅਤੇ 5 ਦਸੰਬਰ ਤੱਕ ਚੱਲੀ ਸੁਧਾਰ ਲਹਿਰ ਦੀ ਕਿਸੇ ਵੀ ਜਗ੍ਹਾ, ਕਿਸੇ ਵੀ ਦਿਨ, ਕਿਸੇ ਵੀ ਸਮੇਂ ਹੋਈ ਮੀਟਿੰਗ ਵਿੱਚ ਕਦੇ ਵੀ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ ਨਹੀਂ ਰਹੀ।

ਸਰਦਾਰ ਸੁਰਜੀਤ ਸਿੰਘ ਰੱਖੜਾ ਨੇ ਇੱਕ ਧੜੇ ਵਲੋਂ ਉਠਾਏ ਜਾ ਰਹੇ ਸਵਾਲਾਂ ਤੇ ਆਪਣਾ ਤਿੱਖਾ ਪ੍ਰਤੀਕਰਮ ਜਾਹਿਰ ਕਰਦੇ ਕਿਹਾ ਕਿ, ਜਿਹੜੇ ਲੋਕ ਆਪਣੀ ਸੱਤਾ ਦੇ ਨਸ਼ੇ ਵਿੱਚ ਸਿੰਘ ਸਾਹਿਬਾਨ ਨੂੰ ਸਰਕਾਰੀ ਕੋਠੀਆਂ ਵਿੱਚ ਤਲਬ ਕਰਕੇ ਬਲਾਤਕਾਰੀ ਸਾਧ ਨੂੰ ਮੁਆਫੀ ਦੇਣ ਦਾ ਦਬਾਅ ਬਣਾਉਂਦੇ ਰਹੇ, ਇਹ ਸਾਰੀਆਂ ਘਟਨਾਵਾਂ ਅੱਜ ਪੰਥ ਦੀ ਕਚਹਿਰੀ ਵਿੱਚ ਜੱਗ ਜ਼ਾਹਿਰ ਨੇ, ਓਹ ਪਰਿਵਾਰਕ ਮਿਲਣੀਆਂ ਅਤੇ ਸਮਾਜਿਕ ਰਿਸ਼ਤਿਆਂ ਦੀ ਮਿਲਣੀ ਵਿੱਚੋ ਆਪਣੀ ਗੁਆਚੀ ਹੋਈ ਸਿਆਸਤ ਤਲਾਸ਼ ਰਹੇ ਹਨ।

ਭਰਤੀ ਕਮੇਟੀ ਦੇ ਮੈਂਬਰ ਰਹੇ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਇੱਕ ਧੜੇ ਵੱਲੋਂ ਵਾਰ ਵਾਰ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੇ ਕਿਹਾ ਕਿ, ਪੰਥਕ ਏਕਤਾ ਤੋ ਘਬਰਾਇਆ ਹੋਇਆ ਧੜਾ ਆਪਣੀ ਖੋਹੀ ਜਾ ਚੁੱਕੀ ਸਿਆਸੀ ਜ਼ਮੀਨ ਨੂੰ ਪਚਾ ਨਹੀਂ ਰਿਹਾ। ਜੱਥੇਦਾਰ ਵਡਾਲਾ ਨੇ ਕਿਹਾ ਕਿ, ਦੋ ਦਸੰਬਰ ਦੇ ਹੁਕਮਨਾਮਾ ਸਾਹਿਬ ਤੋਂ ਆਕੀ ਅਤੇ ਬਾਗੀ ਹੋਇਆ ਧੜਾ, ਹੁਣ ਉਸੇ ਹੁਕਮਨਾਮਾ ਸਾਹਿਬ ਨੂੰ ਸਾਜਿਸ਼ ਕਰਾਰ ਤੱਕ ਦੇ ਰਿਹਾ ਹੈ। ਉਸ ਧੜੇ ਦੀ ਇਹ ਬੁਖਲਾਹਟ ਦੱਸਦੀ ਹੈ ਕਿ ਇਹਨਾਂ ਲੋਕਾਂ ਲਈ ਪੰਥਕ ਪ੍ਰੰਪਰਾਵਾਂ,ਪੰਥਕ ਮਰਿਯਾਦਾ ਦਾ ਕੋਈ ਸਤਿਕਾਰ ਨਹੀਂ ਹੈ।

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ, ਅੱਜ ਪੰਥਕ ਸ਼ਕਤੀ ਤੋਂ ਘਬਰਾਇਆ ਧੜਾ ਅਤੇ ਉਸ ਦਾ ਮੁਖੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਮੌਕੇ ਗੋਲ ਦਸਤਾਰ ਤੇ ਸਵਾਲ ਕਰ ਰਿਹਾ ਹੈ। ਸਰਦਾਰ ਚੰਦੂਮਾਜਰਾ ਨੇ ਕਿਹਾ ਕਿ, ਇੱਕ ਸਿੱਖ ਲਈ ਦਸਤਾਰ ਉਸ ਦੀ ਸਿਰਫ ਪਛਾਣ ਨਹੀਂ, ਸਗੋ ਇੱਕ ਕੌਮ ਦੀ ਨਿਸ਼ਾਨੀ ਹੈ, ਦੁਨੀਆਂ ਭਰ ਵਿੱਚ ਜਿੱਥੇ ਵੀ ਦਸਤਾਰ ਦਾ ਮਸਲਾ ਉੱਠਿਆ, ਉਥੇ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਖਲ ਦੇ ਚਲਦੇ ਮਸਲੇ ਹੱਲ ਹੋਏ, ਪਰ ਅੱਜ ਆਪਣੇ ਆਪ ਨੂੰ ਪੰਥ ਦੇ ਠੇਕੇਦਾਰ ਕਹਿਣ ਵਾਲੇ ਲੋਕ ਦਸਤਾਰ ਤੇ ਸਵਾਲ ਖੜੇ ਕਰ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...