ਬਰਨਾਲਾ ਘਟਨਾ ‘ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਸੂ ਮੋਟੋ ਨੋਟਿਸ, ਪੰਜਾਬ ਸਰਕਾਰ ਤੋਂ 7 ਦਿਨਾਂ ਵਿੱਚ ਰਿਪੋਰਟ ਤਲਬ

by | Jul 23, 2026 | daily, politics | 0 comments

ਉਪ ਚੇਅਰਪਰਸਨ ਹਰਦੀਪ ਸਿੰਘ ਗਿੱਲ ਨੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ; ਨਿਰਪੱਖ ਜਾਂਚ ਅਤੇ ਸਫਾਈ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (ਐਨ.ਸੀ.ਐੱਸ.ਕੇ.) ਨੇ ਬਰਨਾਲਾ ਵਿੱਚ ਚੱਲ ਰਹੇ ਸਫਾਈ ਕਰਮਚਾਰੀਆਂ ਦੇ ਸੰਘਰਸ਼ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀ ਕਰਮਚਾਰੀਆਂ ਵਿਚਾਲੇ ਹੋਏ ਕਥਿਤ ਟਕਰਾਅ ਅਤੇ ਬਲ ਪ੍ਰਯੋਗ ਸਬੰਧੀ ਮੀਡੀਆ ਰਿਪੋਰਟਾਂ ਦਾ ਸੂ ਮੋਟੋ ਨੋਟਿਸ ਲਿਆ ਹੈ। ਕਮਿਸ਼ਨ ਦੇ ਉਪ ਚੇਅਰਪਰਸਨ ਹਰਦੀਪ ਸਿੰਘ ਗਿੱਲ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ (ਆਈ.ਏ.ਐੱਸ.) ਨੂੰ ਪੱਤਰ ਲਿਖ ਕੇ ਮਾਮਲੇ ਦੀ ਤੁਰੰਤ, ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਅਤੇ 7 ਦਿਨਾਂ ਦੇ ਅੰਦਰ ਤੱਥਾਂ ਅਧਾਰਿਤ ਵਿਸਥਾਰਪੂਰਵਕ ਰਿਪੋਰਟ ਕਮਿਸ਼ਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ।

ਆਪਣੇ ਪੱਤਰ ਵਿੱਚ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕਮਿਸ਼ਨ ਦੇ ਧਿਆਨ ਵਿੱਚ ਵੱਖ-ਵੱਖ ਮੀਡੀਆ ਰਿਪੋਰਟਾਂ ਰਾਹੀਂ ਇਹ ਮਾਮਲਾ ਆਇਆ ਹੈ, ਜਿਨ੍ਹਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਖਦੇੜਨ ਲਈ ਪੁਲਿਸ ਵੱਲੋਂ ਬਲ ਦੀ ਵਰਤੋਂ ਕੀਤੀ ਗਈ। ਕਮਿਸ਼ਨ ਨੇ ਇਸ ਘਟਨਾ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦੇ ਸਭ ਤੋਂ ਵੱਧ ਸੰਵੇਦਨਸ਼ੀਲ ਅਤੇ ਵੰਚਿਤ ਵਰਗਾਂ ਵਿੱਚ ਸ਼ਾਮਲ ਹਨ ਅਤੇ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸਫਾਈ ਕਰਮਚਾਰੀਆਂ ਖ਼ਿਲਾਫ਼ ਕਥਿਤ ਵੱਧ ਬਲ ਪ੍ਰਯੋਗ ਜਾਂ ਉਨ੍ਹਾਂ ਦੇ ਅਧਿਕਾਰਾਂ ਦੇ ਉਲੰਘਣ ਨਾਲ ਸਬੰਧਤ ਕਿਸੇ ਵੀ ਦੋਸ਼ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂਬੱਧ ਜਾਂਚ ਹੋਣਾ ਲਾਜ਼ਮੀ ਹੈ।

ਕਮਿਸ਼ਨ ਨੇ ਆਪਣੇ ਪੱਤਰ ਵਿੱਚ ਇਹ ਵੀ ਕਿਹਾ ਹੈ ਕਿ ਬਰਨਾਲਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਸਮੇਤ ਜ਼ਿਲ੍ਹਾ ਪੁਲਿਸ ਦੀ ਭੂਮਿਕਾ ਦੀ ਵੀ ਆਪਣੇ ਅਧਿਕਾਰ ਖੇਤਰ ਅਧੀਨ ਜਾਂਚ ਕੀਤੀ ਜਾਵੇਗੀ। ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਜਾਬ ਦੇ ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.) ਨੂੰ ਕਥਿਤ ਬਲ ਪ੍ਰਯੋਗ, ਘਟਨਾ ਦੇ ਹਾਲਾਤ ਅਤੇ ਇਸ ਨਾਲ ਜੁੜੇ ਸਮੂਹ ਤੱਥਾਂ ਸਬੰਧੀ 7 ਦਿਨਾਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਭੇਜਣ ਲਈ ਕਹਿਣ।

ਹਰਦੀਪ ਸਿੰਘ ਗਿੱਲ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਹਰ ਹਾਲਤ ਵਿੱਚ ਰੱਖਿਆ ਯਕੀਨੀ ਬਣਾਈ ਜਾਵੇਗੀ। ਜੇਕਰ ਜਾਂਚ ਦੌਰਾਨ ਕੋਈ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ, ਸੰਘਰਸ਼ ਦੇ ਸ਼ਾਂਤੀਪੂਰਨ ਅਤੇ ਜਲਦ ਨਿਪਟਾਰੇ ਲਈ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਰਚਨਾਤਮਕ ਗੱਲਬਾਤ ਸ਼ੁਰੂ ਕੀਤੀ ਜਾਵੇ।

ਉਪ ਚੇਅਰਪਰਸਨ ਹਰਦੀਪ ਸਿੰਘ ਗਿੱਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਕਮਿਸ਼ਨ ਨੂੰ ਪੂਰਾ ਵਿਸ਼ਵਾਸ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਸੰਵਿਧਾਨਕ ਕਦਰਾਂ-ਕੀਮਤਾਂ ਦੀ ਪਾਲਣਾ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਦੇ ਸਨਮਾਨ, ਸੁਰੱਖਿਆ ਅਤੇ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣਗੇ। ਕਮਿਸ਼ਨ ਨੇ ਦੁਹਰਾਇਆ ਕਿ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋੜ ਪੈਣ ‘ਤੇ ਇਸ ਮਾਮਲੇ ਦੀ ਅਗਲੇ ਸਮੇਂ ਵਿੱਚ ਵੀ ਨਿਗਰਾਨੀ ਜਾਰੀ ਰੱਖੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...