ਬਰਨਾਲਾ ‘ਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ

by | Jul 24, 2026 | breaking news, daily, politics | 0 comments

ਆਪਣੇ ਹੱਕ ਮੰਗ ਰਹੇ ਧਰਨਾਕਾਰੀਆਂ ‘ਤੇ ਡਾਂਗਾਂ ਵਰਾਉਣਾ ਆਪ ਸਰਕਾਰ ਦਾ ਅਸਲ ਚਿਹਰਾ: ਕੇਵਲ ਸਿੰਘ ਢਿੱਲੋਂ

ਭਾਜਪਾ ਸਫ਼ਾਈ ਕਰਮਚਾਰੀਆਂ ਨਾਲ ਡਟ ਕੇ ਖੜ੍ਹੀ ਹੈ, ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ਢਿੱਲੋਂ ਨੇ ਅਰਵਿੰਦ ਕੇਜਰੀਵਾਲ ਨੇ ਦੀਆਂ ਗਾਰੰਟੀਆਂ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਚੋਣਾਂ ਸਮੇਂ ਕੇਜਰੀਵਾਲ ਨੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਗਾਰੰਟੀ ਦਿੱਤੀ ਸੀ। ਪਰ ਪੱਕਾ ਕਰਨਾ ਤਾਂ ਦੂਰ ਦੀ ਗੱਲ, ਅੱਜ ਹੱਕ ਮੰਗਣ ‘ਤੇ ਸਫ਼ਾਈ ਕਰਮਚਾਰੀਆਂ ਨੂੰ ਡਾਂਗਾਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਆਪਣੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਕੁੱਟਿਆ ਗਿਆ ਸੀ ਅਤੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਉੱਪਰ ਬੇਰਹਿਮੀ ਨਾਲ ਡਾਂਗਾਂ ਮਾਰੀਆਂ ਗਈਆਂ ਸਨ। ਹੁਣ ਪੰਜਾਬ ਵਿੱਚ ਆਪਣੇ ਹੱਕਾਂ ਲਈ ਸ਼ਾਂਤਮਈ ਸੰਘਰਸ਼ ਕਰਨਾ ਵੀ ਜ਼ੁਰਮ ਬਣ ਗਿਆ ਹੈ।

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋਹਰੇ ਮਾਪਦੰਡਾਂ ‘ਤੇ ਬੋਲਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮਾਵਾਂ-ਭੈਣਾਂ ਦੇ ਸਤਿਕਾਰ ਦੇ ਵੱਡੇ-ਵੱਡੇ ਡਰਾਮੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੀਆਂ ਮੰਗਾਂ ਲਈ ਲੜ ਰਹੀਆਂ ਧੀਆਂ-ਭੈਣਾਂ ‘ਤੇ ਨੂੰ ਬੁਰੀ ਤਰ੍ਹਾਂ ਕੁੱਟਿਆ ਜਾ ਰਿਹਾ ਹੈ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਸਫ਼ਾਈ ਕਰਮਚਾਰੀਆਂ ਦੇ ਨਾਲ ਚੱਟਾਨ ਵਾਂਗ ਡਟ ਕੇ ਖੜ੍ਹੀ ਹੈ। ਪੰਜਾਬ ਸਰਕਾਰ ਤੁਰੰਤ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਢਿੱਲੋਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੇ ਇਸ ਜ਼ੁਲਮ ਅਤੇ ਅੱਤਿਆਚਾਰ ਦਾ ਹਿਸਾਬ ਆਉਣ ਵਾਲੇ ਸਮੇਂ ਵਿੱਚ ਜ਼ਰੂਰ ਲੈਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...