ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

by | Jun 9, 2026 | breaking news, daily, education, politics | 0 comments

• ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਫੀਡਬੈਕ ਉਪਰੰਤ ਹਰਜੋਤ ਸਿੰਘ ਬੈਂਸ ਵੱਲੋਂ ਵਿਆਪਕ ਪੇਪਰ ਮੁਲਾਂਕਣ ਸੁਧਾਰਾਂ ਦਾ ਐਲਾਨ

• ਕੰਪੀਟੈਂਸੀ-ਅਧਾਰਤ ਪੇਪਰ, ਨਕਲ ਰੋਕਣ ਲਈ ਸਖ਼ਤ ਉਪਾਅ ਲਾਗੂ ਕੀਤੇ ਜਾਣਗੇ: ਹਰਜੋਤ ਬੈਂਸ

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ।

ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ “ਸਿਤਾਰੇ ਜ਼ਮੀਨ ‘ਤੇ” ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ ‘ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ।

ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ ‘ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ। ‘ਸਿਤਾਰੇ ਜ਼ਮੀਨ ‘ਤੇ’ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ ‘ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।”

ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਸਾਡੇ ਵੱਲੋਂ ਲਏ ਗਏ ਹਰ ਫੈਸਲੇ ਨਾਲ ਉਨ੍ਹਾਂ ਨੂੰ ਨਿਰਪੱਖਤਾ, ਆਤਮ-ਵਿਸ਼ਵਾਸ ਅਤੇ ਵਿਸ਼ਵ ਪੱਧਰੀ ਮਿਆਰ ਮਿਲਣੇ ਚਾਹੀਦੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।”

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...