ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

by | Apr 23, 2026 | daily, politics | 0 comments

30 ਜੂਨ ਤੱਕ ਹੜ੍ਹ ਰੋਕੂ ਕੰਮ ਮੁਕੰਮਲ ਕਰਨ ਦੇ ਨਿਰਦੇਸ਼, ਨਹਿਰੀ ਸਿੰਚਾਈ ਅਧੀਨ ਰਕਬਾ 78 ਫ਼ੀਸਦੀ ਤੋਂ ਵਧਾਉਣ ‘ਤੇ ਜ਼ੋਰ

ਸੂਬਾ ਸਰਕਾਰ ਵੱਲੋਂ ਸੌਰ ਸਿੰਚਾਈ, ਚੈਕ ਡੈਮ ਅਤੇ ਸੇਮ-ਪ੍ਰਭਾਵਤ ਜ਼ਮੀਨ ਸੁਧਾਰ ਯੋਜਨਾਵਾਂ ਵਿੱਚ ਤੇਜ਼ੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਵਿਭਾਗਾਂ ਦੀ ਪ੍ਰਗਤੀ ਦੀ ਸਮੀਖਿਆ

ਚੰਡੀਗੜ੍ਹ, 23 ਅਪ੍ਰੈਲ:

ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੇਤ-ਬਜਰੀ ਜਿਹੇ ਖਣਿਜ ਪਦਾਰਥਾਂ ਦੀ ਸਪਲਾਈ ਵਿੱਚ ਸੁਧਾਰ ਹੋ ਸਕੇ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਆਧੁਨਿਕ ਪ੍ਰਬੰਧਨ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਤੁਰੰਤ ਨਿਗਰਾਨੀ ਅਤੇ ਕੰਟਰੋਲ ਲਈ ਆਧੁਨਿਕ ਸਾਫ਼ਟਵੇਅਰ ਦੇ ਉਪਯੋਗ ਦੀ ਹਦਾਇਤ ਵੀ ਦਿੱਤੀ।

ਜਲ ਸਰੋਤ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਦਾਇਤ ਕੀਤੀ ਕਿ ਸਾਰੇ ਹੜ੍ਹ ਰੋਕਥਾਮ ਕਾਰਜ 30 ਜੂਨ ਤੋਂ ਪਹਿਲਾਂ ਪੂਰੇ ਕੀਤੇ ਜਾਣ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਕਟਕਾਲੀ ਸਥਿਤੀ ਨੂੰ ਟਾਲ਼ਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰੀ ਪਾਣੀ ਅਧੀਨ ਸਿੰਜਾਈ ਖੇਤਰ ਦੇ ਮੌਜੂਦਾ 78 ਫ਼ੀਸਦੀ ਘੇਰੇ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਵਿਭਾਗ ਨੂੰ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਚੱਲ ਰਹੇ ਨਹਿਰੀ ਪਾਣੀ ਦੀ ਵਰਤੋਂ ਸਬੰਧੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਪਾਣੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੇਮ-ਪ੍ਰਭਾਵਿਤ ਜ਼ਮੀਨਾਂ ਦੇ ਸੁਧਾਰ ਸਬੰਧੀ ਪਹਿਲਕਦਮੀਆਂ ਨੂੰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਧਾਉਣ ’ਤੇ ਵੀ ਜ਼ੋਰ ਦਿੱਤਾ।

ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਹਿਰੀ ਪਾਣੀ ਉਪਲਬਧ ਕਰਵਾਉਣ ਲਈ 5253 ਕਿਲੋਮੀਟਰ ਸਿੰਚਾਈ ਪਾਈਪਲਾਈਨ ਵਿਛਾਈ ਗਈ ਹੈ, ਜਿਸ ਨਾਲ 161,000 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲਿਆ ਹੈ। ਸੂਬਾ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਿੰਨ ਵੱਡੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਿੰਡਾਂ ਦੇ ਛੱਪੜਾਂ ਦੀ ਵਰਤੋਂ ਕਰਕੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਬੁਨਿਆਦੀ ਢਾਂਚੇ ਦੀ ਸਿਰਜਣਾ, ਮਿੱਟੀ ਦੇ ਖਿਸਕਾਅ ਨੂੰ ਰੋਕਣ, ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਲਈ ਕੰਢੀ ਖੇਤਰ ਵਿੱਚ ਚੈੱਕ ਡੈਮਾਂ ਦਾ ਨਿਰਮਾਣ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ 29 ਪਿੰਡਾਂ ਵਿੱਚ ਸੇਮਗ੍ਰਸਤ ਜ਼ਮੀਨਾਂ ਦੀ ਮੁੜ-ਪ੍ਰਾਪਤੀ ਲਈ ਇੱਕ ਪ੍ਰਮੁੱਖ ਪ੍ਰਾਜੈਕਟ ਚਲਾਉਣਾ ਸ਼ਾਮਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ 250 ਤੋਂ ਵੱਧ ਪਿੰਡਾਂ ਦੇ ਛੱਪੜਾਂ ’ਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਪ੍ਰਾਜੈਕਟ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲਗਭਗ 10500 ਏਕੜ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਮ ਪ੍ਰਭਾਵਿਤ ਖੇਤਰ ਸੁਧਾਰ ਪ੍ਰਾਜੈਕਟ ਵੀ ਨਿਰੰਤਰ ਪ੍ਰਗਤੀ ਅਧੀਨ ਹੈ ਅਤੇ ਮਈ ਮਹੀਨੇ ਦੇ ਅੰਤ ਤੱਕ ਚਾਰ ਪਿੰਡਾਂ ਵਿੱਚ ਪੂਰਾ ਹੋਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਖਣਨ ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਕ੍ਰਿਸ਼ਨ ਕੁਮਾਰ, ਡਾਇਰੈਕਟਰ ਮਾਈਨਿੰਗ ਸ੍ਰੀ ਅਭਿਜੀਤ ਕਪਲਿਸ਼, ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ ਸੈਣੀ, ਮੁੱਖ ਇੰਜੀਨੀਅਰ (ਮਾਈਨਿੰਗ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਕੈਨਾਲ) ਸ੍ਰੀ ਸ਼ੇਰ ਸਿੰਘ, ਪੀ.ਡਬਲਯੂ.ਆਰ.ਐਮ.ਡੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨੋਜ ਬਾਂਸਲ ਅਤੇ ਐਕਸੀਅਨ (ਭੂਮੀ ਤੇ ਜਲ ਸੰਭਾਲ) ਸ੍ਰੀ ਜੀ.ਐਸ. ਢਿੱਲੋਂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...