ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

by | Jul 23, 2026 | breaking news, politics | 0 comments

ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕਿਆਂ ਵਿੱਚ ਰਜਬਾਹਿਆਂ/ਸੂਇਆਂ ਦੀ ਕੰਕਰੀਟ ਲਾਇੰਨਿੰਗ ਅਤੇ ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਹੇਠ ਸਿੰਚਾਈ ਖੇਤਰ ਵਿੱਚ 20085 ਏਕੜ ਦਾ ਵੱਡਾ ਵਾਧਾ

ਕੁੱਲ 94 ਪਿੰਡਾਂ ਦੇ ਖੇਤੀ ਹੇਠਲੇ ਰਕਬੇ ਨੂੰ ਮਿਲੇਗਾ ਲਾਭ

ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਜ਼ਿਲ੍ਹੇ ਵਿੱਚ 105.49 ਕਰੋੜ ਰੁਪੈ ਦੇ ਸਿੰਚਾਈ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ ।

ਇਨ੍ਹਾਂ ਵਿੱਚ ਮੁੱਖ ਤੌਰ ‘ਤੇ ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕੇ ਵਿੱਚ ਸਿੰਚਾਈ ਪ੍ਰਾਜੈਕਟਾਂ ਦਾ ਸ੍ਰੀ ਗੋਇਲ਼ ਵਲੋਂ ਉਦਘਾਟਨ ਕੀਤਾ ਗਿਆ, ਜਿਸ ਵਿੱਚ ਮੁੱਖ ਤੌਰ ‘ਤੇ ਸੂਇਆਂ / ਰਜਬਾਹਿਆਂ ਦੀ ਕੰਕਰੀਟ ਲਾਇਨਿੰਗ , ਜ਼ਮੀਨਦੋਜ਼ ਪਾਈਪਾਂ ਰਾਹੀੰ ਸਿੰਚਾਈ ਦੇ ਪ੍ਰਾਜੈਕਟ ਮੁੱਖ ਰੂਪ ਵਿੱਚ ਸ਼ਾਮਲ ਹਨ ।

ਉਨ੍ਹਾਂ ਅੱਜ ਮੋਗਾ ਦੇ ਪਿੰਡ ਝੰਡੇਆਣਾ , ਬਾਘਾਪੁਰਾਣਾ ਦੇ ਪਿੰਡ ਸੁਖਾਨੰਦ , ਸਾਹੋਕੇ ਤੇ ਧਰਮਕੋਟ ਹਲਕੇ ਦੇ ਪਿੰਡ ਨੂਰਪੁਰ ਹਕੀਮਾਂ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ।

ਇਨ੍ਹਾਂ ਪ੍ਰਾਜੈਕਟਾਂ ਨਾਲ ਮੋਗਾ ਜ਼ਿਲ੍ਹੇ ਦੇ ਲਗਭਗ 94 ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਜਿਨ੍ਹਾਂ ਦਾ 20085 ਏਕੜ ਹੋਰ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਜਾਵੇਗਾ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਸੁਪਨਾ ਵੇਖਿਆ ਗਿਆ ਸੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿੱਥੇ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਕੇਵਲ 17-18 ਫੀਸਦੀ ਸੀ , ਉਹ ਹੁਣ 86 ਫੀਸਦੀ ਹੋ ਗਈ ਹੈ , ਜਿਸ ਨਾਲ ਪੰਜਾਬ ਦੇ ਇਕਲੌਤੇ ਕੁਦਰਤੀ ਸਰੋਤ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ ।

ਧਰਮਕੋਟ ਵਿਧਾਨ ਸਭਾ ਹਲਕੇ ਦੇ ਸੂਇਆਂ ਤੇ ਰਜਬਾਹਿਆਂ ਦੀ ਕੰਕਰੀਟ ਲਾਈਨਿੰਗ, ਵਾਟਰ ਕੋਰਸ ਅਤੇ ਪਾਈਪਲਾਈਨ ਦੇ 79.56 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ । ਇਸ ਪ੍ਰੋਜੈਕਟ ਤਹਿਤ ਕੰਕਰੀਟ, ਪਾਈਪਲਾਈਨ ਤੇ ਵਾਟਰ ਕੋਰਸ ਦੀ ਲਾਈਨਿੰਗ ਦੀ ਕੁੱਲ ਲੰਬਾਈ 175.24 ਕਿਲੋਮੀਟਰ ਬਣਦੀ ਹੈ। ਇਹਨਾਂ ਪ੍ਰੋਜੈਕਟਾਂ ਨਾਲ ਧਰਮਕੋਟ ਦੇ 79 ਪਿੰਡਾਂ ਨੂੰ ਸਿੱਧੇ ਰੂਪ ਨਾਲ ਲਾਭ ਪ੍ਰਾਪਤ ਹੋਵੇਗਾ।ਇਸ ਪ੍ਰੋਜੈਕਟ ਤੋਂ ਪਹਿਲਾਂ 24270 ਏਕੜ ਸਿੰਚਾਈ ਵਾਲਾ ਰਕਬਾ ਵਧ ਕੇ 41894 ਹੋ ਜਾਵੇਗਾ, ਭਾਵ ਇਸ ਪ੍ਰੋਜੈਕਟ ਨਾਲ 18174 ਏਕੜ ਰਕਬਾ ਸਿੰਚਾਈ ਅਧੀਨ ਹੋ ਜਾਵੇਗਾ।

ਇਸ ਪ੍ਰਜੈਕਟ ਤਹਿਤ ਲਾਈਨਿੰਗ, ਵਾਟਰ ਕੋਰਸ ਅਤੇ ਪਾਈਪਲਾਈਨ ਦੇ ਪ੍ਰੋਜੈਕਟਾਂ ਦੀ ਅਲੱਗ ਅਲੱਗ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਕੋਕਰੀ ਡਿਸਟ੍ਰੀਬਿਊਟਰੀ ਸਿਸਟਮ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਜਿਹੜਾ ਕਿ 52.51 ਕਰੋੜ ਦੀ ਲਾਗਤ ਵਾਲਾ ਹੈ, ਨਾਲ 26458 ਏਕੜ ਰਕਬਾ ਹੁਣ ਸਿੰਚਾਈ ਹੋ ਜਾਵੇਗਾ ਜਿਹੜਾ ਕਿ ਪਹਿਲਾਂ 16450 ਏਕੜ ਸੀ, 10,008 ਏਕੜ ਰਕਬਾ ਇਸ ਨਾਲ ਸਿੰਚਾਈ ਆਵੇਗਾ। ਇਸ ਲਾਈਨਿੰਗ ਦੀ ਲੰਬਾਈ 66.32 ਕਿਲੋਮੀਟਰ ਹੈ। ਇਸ ਨਾਲ ਨੇੜੇ ਦੇ 20 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ। ਇਹਨਾਂ ਪਿੰਡਾਂ ਵਿੱਚ ਤਲਵੰਡੀ ਮੱਲੀਆਂ, ਦਇਆ ਕਲਾਂ, ਕੋਕਰੀ ਬੁੱਟਰਾਂ, ਭਿੰਡਰ ਕਲਾਂ, ਕਿਸ਼ਨਪੁਰਾ, ਕਪੂਰਾ, ਚੱਕ ਬੀਜਾਸਰ, ਪੁਰਾਣੇਵਾਲਾ, ਰੌਲੀ, ਖੇੜਾ ਸਵਾਦ, ਬੁੱਗੀਪੁਰਾ, ਚੁਗਾਵਾਂ , ਜਲਾਲਾਬਾਦ, ਫਤਿਹਗੜ੍ਹ ਕੋਰੋਟਾਣਾ, ਮਹਿਣਾ, ਦਾਤਾ, ਤਤਾਰੀਏਵਾਲਾ ,ਤਲਵੰਡੀ ਭੰਗੇਰੀਆਂ, ਭਿੰਡਰ ਖੁਰਦ, ਦੋਸਾਂਝ ਸ਼ਾਮਿਲ ਹਨ।

ਦੌਲਤਵਾਹ ਡਿਸਟ੍ਰੀਬਿਊਟਰੀ ਸਿਸਟਮ ਦੀ ਕੰਕਰੀਟ ਲਾਈਨਿੰਗ ਦਾ 14.66 ਕਰੋੜ ਵਾਲੇ ਪ੍ਰੋਜੈਕੋਟ ਨਾਲ 8974 ਏਕੜ ਰਕਬਾ ਸਿੰਚਾਈ ਅਧੀਨ ਆ ਗਿਆ ਹੈ। ਪ੍ਰੋਜੈਕਟ ਤੋਂ ਪਹਿਲਾਂ 6462 ਏਕੜ ਰਕਬਾ ਸਿੰਚਾਈ ਅਧੀਨ ਸੀ ਅਤੇ ਇਸ ਪ੍ਰੋਜੈਕਟਲ ਨਾਲ 15436 ਏਕੜ ਰਕਬਾ ਸਿੰਚਾਈ ਅਧੀਨ ਆ ਜਾਵੇਗਾ। ਇਸ ਲਾਈਨਿੰਗ ਦੀ ਲੰਬਾਈ 38.44 ਕਿਲੋਮੀਟਰ ਹੈ। ਇਸ ਨਾਲ ਨੇੜੇ ਦੇ 30 ਪਿੰਡਾਂ ਨੂੰ ਸਿੱਧੇ ਤੌਰ ਤੇ ਲਾਭ ਮਿਲੇਗਾ। ਇਹਨਾਂ ਪਿੰਡਾਂ ਵਿੱਚ ਕੈਲਾ, ਨੂਰਪੁਰ, ਬਾਜੇਕੇ, ਕੋਟ ਸਦਾਰ ਖਾਂ, ਬਾਜੇਕੇ, ਮੂਸੇਵਾਲਾ, ਜਾਫਰਵਾਲਾ, ਬਹਿਰਾਮਕੇ, ਕਿਸ਼ਨਪੁਰਾ, ਮਸੀਤਾਂ, ਚਿਰਾਗ ਸ਼ਾਹ ਵਾਲਾ, ਸਾਦੀਵਾਲਾ, ਚਿਰਾਗਸ਼ਾਹਵਾਲਾ, ਧਰਮ ਸਿੰਘ ਵਾਲਾ, ਫਤਿਹਪੁਰ ਝੁੱਗੀਆਂ, ਕਾਦਰ ਵਾਲਾ, ਕਿੱਲੀ ਗੰਧਰਾਂ, ਮੰਦਰ, ਮੁਹਾਰ, ਮੱਲੂਵਾਲਾ, ਬੋਘੇਵਾਲਾ, ਮੁੰਡੀ ਜਮਾਲ, ਅਮਰਗੜ੍ਹ ਬੰਦੀਆਂ, ਸ਼ਾਹ ਅਬੂ ਬੱਕਰ, ਬਾਘਲੇ ਵਾਲਾ, ਦਾਨੇਵਾਲਾ, ਮੌਜੇਵਾਲਾ, ਕਿੱਲੀ ਨੌਬਾਦ ਸ਼ਾਮਿਲ ਹਨ।

ਵਾਟਰ ਕੋਰਸਾਂ ਦੀ ਉਸਾਰੀ ਅਤੇ ਪਾਈਪਲਾਈਨਾਂ ਵਿਛਾਉਣ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ 3892 ਏਕੜ ਹੋਰ ਰਕਬਾ ਸਿੰਚਾਈ ਹੇਠ ਆ ਗਿਆ ਹੈ। ਪਹਿਲਾਂ ਇਹ ਰਕਬਾ 1357 ਏਕੜ ਸੀ ਅਤੇ ਪ੍ਰੋਜੈਕਟ ਤੋਂ ਬਾਅਦ ਇਹ ਸਿੰਚਾਈ ਅਧੀਨ ਰਕਬਾ 5256 ਏਕੜ ਹੋ ਜਾਵੇਗਾ। ਪਾਈਪਲਾਈਨ ਦੀ ਲੰਬਾਈ 67.74 ਕਿਲੋਮੀਟਰ ਹੈ। ਵਾਟਰ ਕੋਰਸ ਦੀ ਲੰਬਾਈ: 2.74 ਕਿਲੋਮੀਟਰ ਇਸ ਪ੍ਰਜੋਕੈਟ ਉਪਰ 12.59 ਕਰੋੜ ਦਾ ਖਰਚਾ ਆਵੇਗਾ ਅਤੇ ਇਸ ਨਾਲ 29 ਪਿੰਡਾਂ ਨੂੰ ਲਾਭ ਪ੍ਰਾਪਤ ਹੋਵੇਗਾ। ਇਹਨਾਂ ਪਿੰਡਾਂ ਵਿੱਚ ਔਗਰ, ਬੱਦੂਵਾਲ, ਚੁੱਘਾ ਕਲਾਂ, ਧਰਮ ਸਿੰਘ ਵਾਲਾ, ਫਤਿਹੁੱਲਾ ਸ਼ਾਹ, ਧਰਮਕੋਟ, ਫਤਿਹਗੜ੍ਹ ਕੋਰੋਟਾਣਾ, ਫਤਿਹਗੜ੍ਹ ਪੰਜਤੂਰ, ਫਤਿਹੁੱਲਾ ਸ਼ਾਹ, ਫਿਰੋਜ਼ਵਾਲਾ ਬਾਡਾ, ਇੰਦਰਗੜ੍ਹ, ਜਲਾਲਾਬਾਦ, ਜਨੇਤਪੁਰਾ, ਕੜਾਹੇਵਾਲਾ, ਕੈਲਾ, ਖੇੜਾ ਡਰੋਲੀ, ਕਿੱਲੀ ਗੰਧਰਾਂ, ਲਾਲੀਹਾਂਦੀ, ਲੋਹਗੜ੍ਹ, ਲੋਹਾਰਾ, ਸੋਢੀਵਾਲਾ, ਵਰ੍ਹੇ ਸ਼ਾਮਿਲ ਹਨ।

ਮੋਗਾ ਹਲਕੇ ਵਿੱਚ ਕੁੱਲ 16 ਕੰਮਾਂ ਨੂੰ ਜਿਸ ਵਿੱਚ 92.06 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਇਨ ਪਾਉਣ ਅਤੇ ਨਹਿਰੀ ਖਾਲ਼ਿਆਂ ਦੀ ਉਸਾਰੀ ਨੂੰ 16.91 ਕਰੋੜ ਦੀ ਲਾਗਤ ਨਾਲ ਕਰਵਾਇਆ ਗਿਆ ਹੈ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਨਾਲ 2696 ਏਕੜ ਵਾਧੂ ਰਕਬਾ ਨਹਿਰੀ ਪਾਣੀ ਦੀ ਸਿੰਚਾਈ ਹੇਠ ਆ ਗਿਆ ਹੈ ।

ਇਸ ਤੋਂ ਇਲਾਵਾ ਸਾਹੋਕੇ ਵਿਖੇ ਕੈਬਨਿਟ ਮੰਤਰੀ ਵੱਲੋਂ ਕੁੱਲ 7.13 ਕਰੋੜ ਰੁਪੈ ਦੀ ਲਾਗਤ ਨਾਲ ਖਾਲ਼ਿਆਂ ਦੀ ਲਾਇਨਿੰਗ ਤੇ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਲੋਕ ਅਰਪਿਤ ਕੀਤੇ ਗਏ । ਇਸ ਨਾਲ 1291 ਏਕੜ ਹੋਰ ਰਕਬਾ ਸਿੰਚਾਈ ਹੇਠ ਆ ਗਿਆ ਹੈ ।

ਇਸ ਮੌਕੇ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ , ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

ਕੈਪਸ਼ਨ – ਮੋਗਾ ਹਲਕੇ ਦੇ ਪਿੰਡ ਝੰਡੇਆਣਾ ਵਿਖੇ ਜ਼ਮੀਨਦੋਜ਼ ਪਾਇਪਾੰ ਦੇ ਪ੍ਰਾਜੈਕਟ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ । ਨਾਲ ਹਨ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ।

ਕੈਪਸ਼ਨ – ਬਾਘਾਪੁਰਾਣਾ ਦੇ ਪਿੰਡ ਸੁਖਾਨੰਦ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ । ਨਾਲ ਹਨ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਤੇ ਹੋਰ ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...