ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

by | Jul 29, 2026 | Uncategorized | 0 comments

ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਪੱਕੇ ਹੋਣ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਹੋਵੇਗਾ ਲਾਭ

ਨਹਿਰੀ ਸਿੰਚਾਈ ਦਾ ਦਾਇਰਾ 24 ਹਜ਼ਾਰ ਏਕੜ ਤੋਂ ਵੱਧ ਕੇ 37 ਹਜ਼ਾਰ ਏਕੜ ਤੋਂ ਪਾਰ ਪੁੱਜਿਆ

ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 28 ਜੁਲਾਈ:

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਨਾਲ 173 ਪਿੰਡਾਂ ਦੇ ਕਿਸਾਨਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਕੈਬਨਿਟ ਮੰਤਰੀ ਨਾਲ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਤੱਕ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਵਿੱਚ ਇਹ ਪ੍ਰਾਜੈਕਟ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨਾ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਮਾਈਨਰ ਪੱਕੇ ਹੋਣ ਤੋਂ ਪਹਿਲਾ 24 ਹਜ਼ਾਰ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲ ਰਿਹਾ ਸੀ, ਜੋ ਹੁਣ ਵਧ ਕੇ 37 ਹਜ਼ਾਰ ਏਕੜ ਤੋਂ ਵਧੇਰੇ ਰਕਬੇ ਨੂੰ ਸਿੱਧਾ ਖੇਤਾਂ ਤੱਕ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਦਿਨੋਂ-ਦਿਨ ਘੱਟ ਰਹੇ ਪੱਧਰ ਨੂੰ ਰੋਕਣ ਲਈ ਰਾਜ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਉਲੀਕੀ ਜਿਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਬੱਸੀ, ਸਰਹਿੰਦ, ਖੇੜੀ, ਭਾਮੀਆਂ, ਕੋਟਲਾ, ਗੋਬਿੰਦਗੜ੍ਹ ਡਿਸਟ੍ਰੀਬਿਊਟਰ ਮਾਈਨਰ ਦੇ 82.76 ਕਿਲੋਮੀਟਰ ਅਤੇ 58.85 ਕਿਲੋਮੀਟਰ ਪਾਈਪਲਾਈਨ ਅਤੇ ਖਾਲਿਆਂ ਦੇ ਕੰਮ ਮੁੰਕਮਲ ਹੋਣ ਨਾਲ ਜਿੱਥੇ ਪਾਣੀ, ਬਿਜਲੀ ਦੀ ਬੱਚਤ ਹੋਵੇਗੀ ਉਥੇ ਹੀ ਟਿਊਬਵੈੱਲਾਂ ‘ਤੇ ਕਿਸਾਨਾਂ ਦੀ ਨਿਰਭਰਤਾ ਘਟੇਗੀ ਅਤੇ ਸਿੰਚਾਈ ‘ਤੇ ਆਉਣ ਵਾਲਾ ਖ਼ਰਚੇ ਦਾ ਬੋਝ ਘਟੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫ਼ਲ ਰਹੀਆਂ ਜਦਕਿ ਸਾਡੀ ਸਰਕਾਰ ਨੇ ਸੂਬੇ ਦੇ ਪਾਣੀਆਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕੇ ਹਨ ਤਾਂ ਜੋ ਕਿਸਾਨਾਂ ਨੂੰ ਲੰਬੇ ਸਮੇਂ ਲਈ ਭਰੋਸੇਯੋਗ ਸਿੰਚਾਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਤੋਂ ਪਹਿਲਾ ਹਲਕਾ ਵਿਧਾਇਕ ਬੱਸੀ ਪਠਾਣਾਂ ਸ. ਰੁਪਿੰਦਰ ਸਿੰਘ ਹੈਪੀ ਨੇ ਆਪਣੇ ਸੰਬਧੋਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਢਾਂਚੇ ਦੇ ਆਧੁਨਿਕੀਕਰਨ ਰਾਹੀਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀ ਉਤਪਾਦਨ ਅਤੇ ਆਮਦਨ ਵਿੱਚ ਵਾਧਾ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਸਿਖਰਾਂ ‘ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਬੱਸੀ ਪਠਾਣਾਂ ਅਧੀਨ ਆਉਂਦੇ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼’ ਤੇ ਸਾਰੀਆਂ ਸੁਵਿਧਾਵਾਂ ਮਿਲ ਸਕਣ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...