ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ

by | Jan 5, 2026 | breaking news, daily | 0 comments

ਸ੍ਰੀ ਅੰਮ੍ਰਿਤਸਰ, 4 ਜਨਵਰੀ-

ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗਲਤ ਤੱਥਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਖੰਡਨ ਕੀਤਾ ਹੈ। ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਬਲਤੇਜ ਪੰਨੂੰ ਵੱਲੋਂ ਹਰ ਸਾਲ ਇਜਲਾਸ ਡੀਸੀ ਦੀ ਪ੍ਰਵਾਨਗੀ ਨਾਲ ਹੋਣ ਦੀ ਕੀਤੀ ਗਈ ਗੱਲ ਠੀਕ ਤੱਥ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਤੋਂ ਬਾਅਦ ਪਹਿਲੇ ਇਜਲਾਸ ਦੌਰਾਨ ਕੇਵਲ ਪ੍ਰਧਾਨਗੀ ਪਦ ਲਈ ਚੋਣ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਹੁੰਦੀ ਹੈ, ਜਿਸ ਮਗਰੋਂ ਇਜਲਾਸ ਦੀ ਅਗਵਾਈ ਚੁਣੇ ਗਏ ਪ੍ਰਧਾਨ ਦੁਆਰਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਨਰਲ ਚੋਣਾਂ ਮਗਰੋਂ ਪਹਿਲੇ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹਰ ਸਾਲ ਹੋਣ ਵਾਲੇ ਜਨਰਲ ਇਜਲਾਸ ਦੀ ਅਗਵਾਈ ਐਕਟ ਮੁਤਾਬਕ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕਰਦਾ ਹੈ, ਜਿਸ ਵਿੱਚ ਡਿਪਟੀ ਕਮਿਸ਼ਨਰ ਦੀ ਕਿਸੇ ਤਰ੍ਹਾਂ ਦੀ ਹਾਜ਼ਰੀ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਬਲਤੇਜ ਪੰਨੂ ਵੱਲੋਂ ਸਿੱਖ ਗੁਰਦੁਆਰਾ ਐਕਟ ਦੀ ਇਸ ਮੱਧ ਨੂੰ ਤੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਜੋ ਸੰਗਤਾਂ ਵਿੱਚ ਭਰਮ ਪੈਦਾ ਕਰਨ ਵਾਲਾ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਬਲਤੇਜ ਪੰਨੂ ਨੇ ਅਜਿਹੇ ਤਕਨੀਕੀ ਮਾਮਲਿਆਂ ਤੇ ਗੱਲ ਕਰਨੀ ਹੈ ਤਾਂ ਉਸ ਨੂੰ ਸਿੱਖ ਗੁਰਦੁਆਰਾ ਐਕਟ ਨੂੰ ਚੰਗੀ ਤਰ੍ਹਾਂ ਵਾਚਣਾ ਚਾਹੀਦਾ ਹੈ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦੇ ਅਸਤੀਫੇ ਦੀ ਪ੍ਰਵਾਨਗੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਜੋੜ ਕੇ ਦੱਸਣਾ ਵੀ ਤੱਥਹੀਣ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਡਾ. ਈਸ਼ਰ ਸਿੰਘ ਦੁਆਰਾ ਜਾਂਚ ਰਿਪੋਰਟ ਪੇਸ਼ ਕੀਤੀ ਗਈ ਸੀ ਅਤੇ ਇਸ ਅਨੁਸਾਰ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਵੇਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸਨ ਨਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਤੱਥਾਂ ਨੂੰ ਚੰਗੀ ਤਰ੍ਹਾਂ ਵਾਚਣਾ ਜ਼ਰੂਰੀ ਹੈ, ਨਾ ਕਿ ਮਨਮਰਜ਼ੀ ਦੀਆਂ ਗੱਲਾਂ ਕਰਕੇ ਸੰਗਤ ਨੂੰ ਭੁਲੇਖੇ ਪੈਦਾ ਕਰਨਾ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ।
ਸੰਪਰਕ : 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...