ਬਹੁਜਨ ਸਮਾਜ ਪਾਰਟੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜੋ ਬੀਤੇ ਕੱਲ ਗੁਰਪਤਵੰਤ ਸਿੰਘ ਪੰਨੂ ਵਲੋਂ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਬਾਰੇ ਗਲਤ ਭਾਸ਼ਾ ਦਾ ਇਸਤੇਮਾਲ ਕੀਤਾ

by | Apr 1, 2025 | breaking news, daily, politics | 0 comments

ਉਸ ਦੇ ਖਿਲਾਫ ਪੂਰੇ ਬਹੁਜਨ ਸਮਾਜ ਦੇ ਅੰਦਰ ਬਹੁਤ ਵੱਡਾ ਰੋਸ ਹੈ ਕਿ ਦੇਸ਼ ਦੀਆਂ ਉਹ ਫਿਰਕੂ ਤਾਕਤਾਂ ਜਿਹੜੀਆਂ ਸਮੇਂ ਸਮੇਂ ਤੇ ਕਦੇ ਕ੍ਰਿਸ਼ਚੀਅਨ ਤੇ ਹਮਲੇ ਕਰਦੀਆਂ ਕਦੇ ਮੁਸਲਮਾਨਾ ਤੇ ਹਮਲੇ ਕਰਦੀਆਂ ਕਿਤੇ ਸਿੱਖਾਂ ਦੀ ਨਸਲ ਕੁਸ਼ੀ ਕਰਦੀਆਂ ਇਹ ਕੇਂਦਰ ਦੀਆਂ ਏਜੰਸੀਆਂ ਜਿਹੜੀਆਂ ਨਹੀਂ ਚਾਹੁੰਦੀਆਂ ਕਿ ਦੇਸ਼ ਦੇ ਅੰਦਰ ਆਪਸੀ ਭਾਈਚਾਰਾ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ ਉਹਨੂੰ ਤੋੜਨ ਦੇ ਲਈ ਲਗਾਤਾਰ ਪੰਜਾਬ ਦੇ ਅੰਦਰ ਇਹ ਹਮਲੇ ਹੋਏ ਇਸ ਤੋਂ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਿਤਮਾ ਦੇ ਨਾਲ ਛੇੜਛਾੜ ਹੋਈ ਤਾਂ ਮੇਰੇ ਵੱਲੋਂ ਪੰਜਾਬ ਦੀ ਅਸੈਂਬਲੀ ਦੇ ਅੰਦਰ ਇਹ ਮਾਮਲਾ ਵੀ ਉਠਾਇਆ ਗਿਆ ਸੀ ਕਿ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਪ੍ਰਤਿਮਾ ਨਾਲ ਛੇੜਛਾੜ ਕਰਨ ਵਾਲਿਆਂ ਖਿਲਾਫ ਸਾਨੂੰ ਐਨ.ਐਸ.ਏ ਜਾ ਦੇਸ਼ ਧਰੋਹ ਵਰਗੀਆਂ ਧਰਾਵਾਂ ਲਗਾਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ ਤੋਂ ਅਜਿਹਾ ਘਨਾਉਣੀ ਹਰਕਤ ਕੋਈ ਨਾ ਕਰ ਸਕੇ ਜਿਹੜੀ ਕੱਲ ਹਲਕਾ ਫਿਲੋਰ ਦੇ ਪਿੰਡ ਨੰਗਲ ਵਿਖੇ ਘਟਨਾ ਹੋਈ ਤਾਂ ਉਥੇ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਜੀ ਪਹੁੰਚੇ ਮੌਕੇ ਤੇ ਹੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਦੋਸ਼ੀਆਂ ਦੀ ਭਾਲ ਜਾਰੀ ਹੈ ਇਸ ਕਰਕੇ ਅੱਜ ਅਸੀਂ ਪੰਜਾਬ ਸਰਕਾਰ ਨੂੰ ਇਹ ਕਹਿਣਾ ਚਾਹੁੰਦੇ ਹਾਂ ਕਿ ਜਿੱਥੇ ਜਿੱਥੇ ਵੀ ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦੀ ਪ੍ਰਤਿਮਾ ਲੱਗੀ ਉਹਨਾਂ ਦੀ ਸੁਰੱਖਿਆ ਦੀ ਦੇਖ ਰੇਖ ਉਹਨਾਂ ਨੂੰ ਕਰਨੀ ਚਾਹੀਦੀ ਹੈ ਤਾਂ ਜੋ ਪੰਜਾਬ ਦੇ ਅੰਦਰ ਅਜਿਹੇ ਗਲਤ ਅਨਸਰ ਪੰਜਾਬ ਦੇ ਭਾਈਚਾਰਕ ਸਾਂਝ ਨੂੰ ਤੋੜ ਨਾ ਸਕਣ ਮੇਰੀ ਬਹੁਜਨ ਸਮਾਜ ਨੂੰ ਵੀ ਅਪੀਲ ਹੈ ਕਿ ਆਪਾਂ ਰਲ ਮਿਲ ਕੇ ਆਪਸੀ ਭਾਈਚਾਰਕ ਸਾਂਝ ਦੇ ਨਾਲ ਇਕੱਠੇ ਹੋ ਕੇ ਇਹਨਾਂ ਤਾਕਤਾਂ ਦੇ ਖਿਲਾਫ ਲੜੀਏ ਤਾਂ ਜੋ ਇਹਨਾਂ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ ਇਸ ਮੌਕੇ ਜਿਲ੍ਹਾ ਪ੍ਰਧਾਨ ਸਰਬਜੀਤ ਜਾਫਰਪੁਰ, ਵਿਧਾਨ ਸਭਾ ਪ੍ਰਧਾਨ ਰਸ਼ਪਾਲ ਮਹਾਲੋਂ, ਗਿਆਨ ਚੰਦ ਰਾਹੋਂ,ਬਲਵਿੰਦਰ ਭੰਗਲ,ਗੁਰਨਾਮ ਪੁੰਨੂ ਮੁਜਾਰਾ,ਹਰਬੰਸ ਜਾਨੀਵਾਲ ਗੁਰਦੀਪ ਸਲੋਹ ਡਾਕਟਰ ਸਰਬਜੀਤ ਸਲੋਹ,ਕਮਲ ਵੀਰ ਜਸਲ,ਸਤਪਾਲ ਚੱਕਲੀ,ਕਸ਼ਮੀਰ ਨਵਾਂ ਸ਼ਹਿਰ, ਸਰਪੰਚ ਰਕੇਸ਼ ਉਧੋਵਾਲ,ਸੋਨੂ ਲਧੜ,ਪ੍ਰੇਮ ਰਤਨ ਸ਼ੈਰੀ ਪ੍ਰਧਾਨ,ਸਤਨਾਮ ਮਹਾਲੋ,ਔਰ ਫਿਰ ਬਲਵੀਰ ਦੁਗਲ, ਜਸਵੰਤ ਤੂਰ, ਰਜਿੰਦਰ ਕੁਮਾਰ,ਨਵਦੀਪ ਸਿੰਘ,ਰਾਮਲਾਲ ਕੁਲਾਮ,ਜੱਸੀ ਬੇਗਮਪੁਰ,ਕੁਲਬੀਰ ਰਾਮ ਜਾਫਰਪੁਰ,ਸੱਤਪਾਲ ਲੰਗੜੋਆ, ਐਸਡੀਓ ਧਰਮਪਾਲ, ਮੇਜਰ ਘਟਾਰੋ ਸੁਰਜੀਤ ਕਰਿਹਾ ਜੀ ਸ਼ਿੰਗਾਰਾ ਰਾਮ ਰਾਹੋ ਮੁਖਤਿਆਰ ਪ੍ਰਧਾਨ ਰਾਹੋ,ਬਿਸ਼ਨਦਾਸ ਰਾਹੋਂ ਸੋਨੂ ਨਵਾਂ ਸ਼ਹਿਰ, ਹਰਮੇਸ਼ ਸੀਮਾਰ, ਆਦਿ ਸਾਥੀ ਮੌਜੂਦ ਸਨ।
Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...