ਬਹੁਤ ਥੋੜੇ ਅਤੇ ਬਹੁਤ ਦੇਰੀ ਨਾਲ ਐਲਾਨੇ ਗਏ – ਮਹਿਲਾਵਾਂ ਲਈ ਐਲਾਨੇ 1000 ਰੁਪਏ: ਵੜਿੰਗ

by | Mar 8, 2026 | breaking news, politics | 0 comments

ਕਿਹਾ: ਬਜਟ ਪਿਛਲੇ ਚਾਰ ਸਾਲਾਂ ਤੋਂ ਆਪ ਵੱਲੋਂ ਫੈਲਾਈਆਂ ਝੂਠਾਂ ਦੀ ਲੜੀ ਦਾ ਅੰਤਿਮ ਪੜਾਅ

ਸੂਬੇ ਦਾ ਕਰਜ਼ਾ ਕੁੱਲ ਬਜਟ ਤੋਂ ਕਰੀਬ 160 ਫੀਸਦੀ ਵੱਧ

ਚੰਡੀਗੜ੍ਹ, 8 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਬਜਟ ਨੂੰ ਆਪ ਦੇ ਝੂਠਾਂ ਦੀ ਲੜੀ ਦਾ ਸਮਾਪਤੀ ਅਧਿਆਇ ਕਰਾਰ ਦਿੱਤਾ ਹੈ, ਜਿਹੜੇ ਆਮ ਆਦਮੀ ਪਾਰਟੀ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਦੱਸਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕਰਜ਼ਾ ਹੁਣ ਕੁੱਲ ਬਜਟ ਨਾਲੋਂ ਲਗਭਗ 160 ਫੀਸਦੀ ਤੱਕ ਪਹੁੰਚ ਚੁੱਕਾ ਹੈ।
ਵੜਿੰਗ ਨੇ ਮਹਿਲਾਵਾਂ ਲਈ ਮਹੀਨਾਵਾਰ 1000 ਰੁਪਏ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਇਹ ਬਹੁਤ ਥੋੜ੍ਹਾ ਹੈ ਅਤੇ ਬਹੁਤ ਦੇਰੀ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2022 ਦੀਆਂ ਚੋਣਾਂ ਦੌਰਾਨ ਆਪ ਨੇ ਸੂਬੇ ਦੀਆਂ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਮਹੀਨਾਵਾਰ ਨਕਦ ਸਹਾਇਤਾ ਦੇਣ ਦੇ ਵਾਅਦੇ ‘ਤੇ ਹੀ ਵੱਡੀ ਜਿੱਤ ਹਾਸਲ ਕੀਤੀ ਸੀ। ਜੇਕਰ ਸਰਕਾਰ ਆਪਣੇ ਵਾਅਦੇ ਲਈ ਗੰਭੀਰ ਹੁੰਦੀ, ਤਾਂ ਚਾਰ ਸਾਲਾਂ ਦੇ ਬਕਾਏ ਸਮੇਤ ਭੁਗਤਾਨ ਦਾ ਐਲਾਨ ਕਰਦੀ, ਜੋ ਹਰ ਮਹਿਲਾ ਲਈ 48,000 ਰੁਪਏ ਬਣਦਾ ਹੈ।

ਉਨ੍ਹਾਂ ਕਿਹਾ ਕਿ ਚਾਰ ਸਾਲ ਤੱਕ ਇਹ ਰਕਮ ਨਹੀਂ ਦਿੱਤੀ ਗਈ ਅਤੇ ਹੁਣ ਜਦੋਂ ਐਲਾਨ ਕੀਤਾ ਗਿਆ ਹੈ, ਤਾਂ ਇਹ ਵੀ ਨਹੀਂ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਇਹ ਰਕਮ ਕਿਹੜੀ ਤਾਰੀਖ ਤੋਂ ਮਿਲਣੀ ਸ਼ੁਰੂ ਹੋਵੇਗੀ। ਇਹ ਇਕ ਪੋਸਟ-ਡੇਟਡ ਚੈਕ ਵਾਂਗ ਹੈ, ਜਿਸਦੇ ਨਕਦ ਹੋਣ ਦੀ ਕੋਈ ਗਾਰੰਟੀ ਨਹੀਂ ਹੈ, ਕਿਉਂਕਿ ਆਪ ਸਰਕਾਰ ਦੇ ਕਾਰਜਕਾਲ ਦੇ ਹੁਣ ਗਿਣਤੀ ਦੇ ਦਿਨ ਹੀ ਬਚੇ ਹਨ।

ਜਦਕਿ ਪਿਛਲੇ ਚਾਰ ਸਾਲਾਂ ਦੌਰਾਨ ਵਧੇ ਕਰਜ਼ੇ ਦਾ ਜ਼ਿਕਰ ਕਰਦਿਆਂ, ਵੜਿੰਗ ਨੇ ਕਿਹਾ ਕਿ ਜਿੱਥੇ ਬਜਟ ਦਾ ਕੁੱਲ ਆਕਾਰ 2.60 ਲੱਖ ਕਰੋੜ ਰੁਪਏ ਹੈ, ਉੱਥੇ ਸੂਬੇ ਦਾ ਕੁੱਲ ਕਰਜ਼ਾ 4.17 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜਿਹੜਾ ਬਜਟ ਦਾ ਲਗਭਗ 160 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਇਹ ਵੀ ਨਹੀਂ ਦੱਸਿਆ ਗਿਆ ਕਿ ਇਸ ਗੰਭੀਰ ਚੁਣੌਤੀ ਨਾਲ ਕਿਵੇਂ ਨਜਿੱਠਿਆ ਜਾਵੇਗਾ, ਜੋ ਪੰਜਾਬ ਨੂੰ ਦਿਵਾਲੀਏਪਨ ਵੱਲ ਧੱਕ ਸਕਦੀ ਹੈ।

ਵੜਿੰਗ ਨੇ ਪੁੱਛਿਆ ਕਿ ਮਹਿਲਾਵਾਂ ਨੂੰ 1000 ਰੁਪਏ ਦੀ ਰਕਮ ਆਖ਼ਿਰ ਕਦੋਂ ਮਿਲਣੀ ਸ਼ੁਰੂ ਹੋਵੇਗੀ। ਉਨ੍ਹਾਂ ਇਹ ਵੀ ਚਿੰਤਾ ਜਤਾਈ ਕਿ ਕਿਤੇ ਆਪ ਸਰਕਾਰ ਮਹਿਲਾਵਾਂ ਨੂੰ ਪੈਸਾ ਦੇਣ ਦੀ ਬਜਾਏ ਇਸ ਐਲਾਨ ਦੀ ਇਸ਼ਤਿਹਾਰਬਾਜ਼ੀ ‘ਤੇ ਹੀ ਵੱਧ ਪੈਸਾ ਨਾ ਖਰਚ ਕਰ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਅਖੀਰਲੇ ਸਮੇਂ ‘ਚ ਦਿੱਤੇ ਜਾ ਰਹੇ ਇਸ ਨਗਣੇ ਭੁਗਤਾਨ ਦੀ ਬਜਾਏ ਆਪਣੇ ਹੱਕ ਦੇ ਬਕਾਏ ਸਮੇਤ ਪੈਸੇ ਦੀ ਹਕਦਾਰ ਹਨ।

ਉਨ੍ਹਾਂ ਇਹ ਵੀ ਸ਼ੰਕਾ ਜਤਾਈ ਕਿ ਇਹ ਐਲਾਨ ਵੀ 10 ਲੱਖ ਰੁਪਏ ਦੇ ਸਿਹਤ ਬੀਮਾ ਯੋਜਨਾ ਵਾਂਗ ਹੀ ਅੰਜਾਮ ਤੱਕ ਨਹੀਂ ਪਹੁੰਚੇਗਾ, ਜੋ ਸਿਰਫ਼ ਰਜਿਸਟ੍ਰੇਸ਼ਨ ਅਤੇ ਪਛਾਣ ਦੀਆਂ ਕਾਰਵਾਈਆਂ ਵਿੱਚ ਹੀ ਫਸ ਕੇ ਰਹਿ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...