ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

by | Dec 25, 2025 | breaking news, daily | 0 comments

*ਬਾਗਬਾਨੀ ਵਿਭਾਗ ਸਾਲ 2025 ਦਾ ਲੇਖਾ-ਜੋਖਾ*

*ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਏਆਈਐਫ ਸਕੀਮ ਤਹਿਤ ਮਨਜ਼ੁਰ*

*ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5,21,000 ਹੈਕਟੇਅਰ ਹੋਇਆ*

*ਫਸਲੀ ਵਿਭਿੰਨਤਾ ਵੱਲ ਸੂਬਾ ਸਰਕਾਰ ਦਾ ਖਾਸ ਧਿਆਨ, ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ ਦੀ ਸਥਾਪਨਾ*

*‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਨਾਲ ਬਾਗਬਾਨੀ ਖੇਤਰ ਨੂੰ ਮਿਲੀ ਨਵੀਂ ਦਿਸ਼ਾ*

*ਸੂਬੇ ਦੇ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫਲਦਾਰ ਪੌਦੇ ਲਗਾਉਣ ਦਾ ਕੰਮ ਸੂਰੂ, ਪਿੰਡ ਆਰਥਿਕ ਪੱਖੋ ਹੋ ਸਕਣਗੇ ਆਤਮ-ਨਿਰਭਰ*

*ਰਾਸ਼ਟਰੀ ਬਾਗਬਾਨੀ ਮਿਸ਼ਨ ਤਹਿਤ ਕਿਸਾਨਾ ਨੂੰ ਨਵੇਂ ਬਾਗ ਲਗਾਉਣ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਬੀ-ਕੀਪਿੰਗ ਕਰਨ ਲਈ 1575 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ*

*ਸਟੇਟ ਪਲਾਨ ਸਕੀਮ ਤਹਿਤ ਫੁੱਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ 17.40 ਲੱਖ ਰੁਪਏ ਦੀ ਸਬਸਿਡੀ ਜਾਰੀ*

*ਪੋਸਟ ਹਾਰਵੈਸਟ ਹੈਂਡਲਿੰਗ ਸਕੀਮ ਤਹਿਤ 23.26 ਲੱਖ ਰੁਪਏ ਦੀ ਸਬਸਿਡੀ ਜਾਰੀ*

*ਖੁੰਬਾਂ ਦੇ ਛੋਟੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾ ਨੂੰ 54.66 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ*

*ਪੌਲੀ-ਹਾਉਸ ਦਾ ਕਵਰ ਮਟੀਰੀਅਲ ਬਦਲਣ ਲਈ 140.51 ਲੱਖ ਰੁਪਏ ਦੀ ਸਬਸਿਡੀ ਜਾਰੀ*

*ਸਬਜ਼ੀ ਉਗਾਉਣ ਵਾਲੇ ਹੜ੍ਹ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਵੱਜੋਂ ਅਸਲ ਲਾਗਤ ‘ਤੇ 40 ਫੀਸਦੀ ਦੀ ਸਬਸਿਡੀ*

ਚੰਡੀਗੜ, ਦਸੰਬਰ 24

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ।

ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ। ਉਨ੍ਹਾਂ ਦੱਸਿਆ ਕਿ ਐਗਰੀਕਲਚਰ ਇੰਨਫਰਾਸਟਰਕਚਰ ਫੰਡ (ਏਆਈਐਫ) ਕੇਂਦਰੀ ਸਕੀਮ ਨੂੰ ਸੂਬੇ ਵਿੱਚ ਸੂਚੱਜੇ ਢੰਗ ਨਾਲ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਨੋਡਲ ਏਜੰਸੀ ਵੱਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਦੇ ਏਆਈਐਫ ਸਕੀਮ ਤਹਿਤ ਕਰਜ਼ੇ ਮਨਜ਼ੂਰ ਕੀਤੇ ਗਏ ਹਨ।

ਬਾਗਬਾਨੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਪ੍ਰਫੁਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਖਾਸ ਧਿਆਨ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਦਾ ਬਾਗਬਾਨੀ ਹੇਠ ਰਕਬਾ 4,81,616 ਤੋਂ ਵੱਧ ਕੇ ਹੁਣ 5,21,000 ਹੈਕਟੇਅਰ ਹੋ ਗਿਆ ਹੈ।

ਉਨ੍ਹਾਂ ਦੱਸਿਆ ਕਿ ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ। ਇਹ ਕੇਂਦਰ ਵਨ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰੇਗਾ।

ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ‘ਆਪਣਾਂ ਪਿੰਡ-ਆਪਣਾ ਬਾਗ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਬਾਗਬਾਨੀ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ´ਤੇ ਫ਼ਲਦਾਰ ਪੌਦੇ ਲਗਾਏ ਜਾ ਰਹੇ ਹਨ। ਇਹਨਾ ਬਾਗਾਂ ਤੋਂ ਹੋਣ ਵਾਲੀ ਆਮਦਨ ਸਬੰਧਤ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਵਿਕਾਸ ਤੇ ਖਰਚੀ ਜਾਵੇਗੀ ।

ਉਨ੍ਹਾਂ ਕਿਹਾ ਕਿ ਨੈਸ਼ਨਲ ਹਾਰਟੀਕਚਰ ਮਿਸ਼ਨ ਤਹਿਤ ਕਿਸਾਨਾ ਨੂੰ ਨਵੇਂ ਬਾਗ ਲਗਾਉਣ, ਸਬਜ਼ੀਆਂ ਅਤੇ ਫੁੱਲਾਂ ਦੀ ਕਾਸ਼ਤ, ਖੁੱਬਾਂ, ਬੀ-ਕੀਪਿੰਗ ਲਈ 1575 ਲੱਖ ਰੁਪਏ ਵਿੱਤੀ ਸਹਾਇਤਾ ਵੱਜੋਂ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਸਟੇਟ ਪਲਾਨ ਸਕੀਮ ਤਹਿਤ ਫੁੱਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ 14000 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 17.40 ਲੱਖ ਰੁਪਏ ਸਬਸਿਡੀ ਵੱਜੋਂ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੋਸਟ ਹਾਰਵੈਸਟ ਹੈਂਡਲਿੰਗ ਸਕੀਮ ਤਹਿਤ ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਪਲਾਸਟਿਕ ਕਰੇਟ ਅਤੇ ਕਾਰਟਨ ਬੋਕਸ ਤੇ 50 ਪ੍ਰਤੀਸ਼ਤ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 23.26 ਲੱਖ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ‘ਬਿਜਲੀ ਅਤੇ ਪਾਣੀ ਬਚਾਓ ਸਕੀਮ’ ਤਹਿਤ ਡਰਿਪ ਤੇ ਬਾਗ ਲਗਾਉਣ ਵਾਲੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਇਨਸੈਟਿਵ ਦਿੱਤਾ ਜਾ ਰਿਹਾ ਹੈ। ਇਸ ਸਾਲ 47.56 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲੀ-ਹਾਉਸ ਦਾ ਕਵਰ ਮਟੀਰੀਅਲ ਬਦਲਣ ਲਈ ਵੀ 50 ਪ੍ਰਤੀਸ਼ਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਚਾਲੂ ਵਿੱਤੀ ਸਾਲ ਦੌਰਾਨ 140.51 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ।

ਮੰਤਰੀ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁੰਬਾਂ ਦੇ ਛੋਟੇ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾ ਨੂੰ 80 ਹਜ਼ਾਰ ਰੁਪਏ ਸਬਸਿਡੀ ਵੱਜੋਂ ਦੇਣ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾ ਨੂੰ ਇਸ ਵਰ੍ਹੇ 54.66 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਯਾਤ-ਆਯਾਤ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੰਡੋਡੱਚ ਸਮਝੋਤੇ ਤਹਿਤ ਖੇੜੀ, ਸੰਗਰੂਰ ਵਿਖੇ ਪਿਆਜਾਂ ਲਈ ਸੈਂਟਰ ਆਫ ਐਕਸੀਲੈਂਸ ਪ੍ਰਗਤੀ ਅਧੀਨ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਤਿੰਨ ਅਸਟੇਟ- ਨਾਖ ਅਸਟੇਟ, ਅਮ੍ਰਿਤਸਰ, ਲੀਚੀ ਅਸਟੇਟ, ਪਠਾਨਕੋਟ ਅਤੇ ਅਮਰੂਦ ਅਸਟੇਟ ਪਟਿਆਲਾ ਦੀ ਸਥਾਪਨਾ ਕੀਤੀ ਗਈ ਹੈ। ਜਿਸ ਨਾਲ ਸੂਬੇ ਵਿੱਚ ਫਲਾਂ ਦੀ ਵਧੇਰੇ ਪੈਦਾਵਾਰ ਅਤੇ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸਬਜ਼ੀ ਉਗਾਉਣ ਵਾਲੇ ਹੜ੍ਹ ਪੀੜਤ ਕਿਸਾਨਾਂ ਨੂੰ ਵਿਸ਼ੇਸ਼ ਰਾਹਤ ਦੇਣ ਦੇ ਮੰਤਵ ਨਾਲ ਉਨ੍ਹਾਂ ਦੀ ਅਸਲ ਲਾਗਤ ਦਾ 40 ਫੀਸਦੀ ਹਿੱਸਾ ਸਬਸਿਡੀ ਵਜੋਂ ਦਿੱਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਬਾਗਬਾਨੀ ਮੰਤਰੀ ਨੇ ਕਿਹਾ ਰਾਜ ਵਿੱਚ ਬਾਗਬਾਨੀ ਨੂੰ ਪ੍ਰਫੁੱਲਿਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਕਿਸਾਨਾ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਹ ਖੁਸ਼ਹਾਲ ਜੀਵਨ ਬਤੀਤ ਕਰ ਸਕਣਗੇ।
****

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...