ਬਾਜਵਾ ਨੇ ਭਾਜਪਾ ‘ਤੇ ਵੰਡਪਾਊ ਸਿਆਸਤ ਕਰਨ ਦਾ ਦੋਸ਼ ਲਾਇਆ।

by | Jun 15, 2025 | breaking news, daily, politics | 0 comments

ਲੁਧਿਆਣਾ ‘ਚ ਮੁੱਖ ਮੰਤਰੀ ਸੈਣੀ ਦੀ ਚੋਣ ਮੁਹਿੰਮ ਦੀ ਆਲੋਚਨਾ

ਚੰਡੀਗੜ੍ਹ, 15 ਜੂਨ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲੁਧਿਆਣਾ ਵਿੱਚ ਚੋਣ ਪ੍ਰਚਾਰ ਲਈ ਭੇਜ ਕੇ ਪੰਜਾਬ ਦੇ ਸਮਾਜ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਤਿੱਖੀ ਆਲੋਚਨਾ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਸੈਣੀ ਦੀ ਪੰਜਾਬ ਵਿੱਚ ਮੌਜੂਦਗੀ ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਸੂਬੇ ਦੀ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ ਯਾਦ ਦਿਵਾਉਂਦੀ ਹੈ।

ਬਾਜਵਾ ਨੇ ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ਦੀ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਅਤੇ ਇਸ ਦੇ ਲੋਕਾਂ ‘ਤੇ ਵਾਰ-ਵਾਰ ਹਮਲੇ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਸ ਤ੍ਰਾਸਦੀ ਨੂੰ ਨਹੀਂ ਭੁੱਲੇ ਹਨ, ਜਿਸ ਵਿਚ ਹਰਿਆਣਾ ਪੁਲਿਸ ਨੇ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਸ਼ਾਂਤਮਈ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਸਨ। ਬਾਜਵਾ ਨੇ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ਦਾ ਵੀ ਜ਼ਿਕਰ ਕੀਤਾ, ਜਿਸ ਨੂੰ ਫਰਵਰੀ 2024 ਵਿੱਚ ਖਨੌਰੀ (ਪੰਜਾਬ-ਹਰਿਆਣਾ ਸਰਹੱਦ) ‘ਤੇ ਪ੍ਰਦਰਸ਼ਨ ਦੌਰਾਨ ਹਰਿਆਣਾ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਹਰਿਆਣਾ ਪਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ ਅਤੇ 200 ਤੋਂ ਵੱਧ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਉਨ੍ਹਾਂ ਸੈਣੀ ‘ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਸਹੀ ਹਿੱਸੇ ਨੂੰ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੈਣੀ ਵਰਗੇ ਨੇਤਾਵਾਂ ਰਾਹੀਂ ਪੰਜਾਬੀਆਂ ਦੇ ਕਾਨੂੰਨੀ, ਇਤਿਹਾਸਕ ਅਤੇ ਨੈਤਿਕ ਅਧਿਕਾਰਾਂ ਦੀ ਅਣਦੇਖੀ ਕਰਦਿਆਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ।

ਬਾਜਵਾ ਨੇ ਕਿਹਾ ਕਿ ਅਜਿਹੇ ਕਦਮ ਸਿੱਧੇ ਤੌਰ ‘ਤੇ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ‘ਤੇ ਹਮਲਾ ਕਰਦੇ ਹਨ। ਬਾਜਵਾ ਨੇ ਸੈਣੀ ‘ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਪਾਣੀਆਂ ਦੀ ਵੰਡ ਦੇ ਮੁੱਦੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਸੈਣੀ ਨੇ ਪੰਜਾਬ ‘ਤੇ ਹਰਿਆਣਾ ਨੂੰ ਪੀਣ ਵਾਲਾ ਪਾਣੀ ਦੇਣ ਤੋਂ ਵੀ ਇਨਕਾਰ ਕਰਨ ਦਾ ਦੋਸ਼ ਲਾਇਆ ਹੈ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਸੈਣੀ ਵੱਲੋਂ ਪੰਜਾਬੀਆਂ ਪ੍ਰਤੀ ਵਾਰ-ਵਾਰ ਅਪਮਾਨਜਨਕ ਟਿੱਪਣੀਆਂ ਕਰਨਾ ਸੂਬੇ ਪ੍ਰਤੀ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੈਣੀ ਨੂੰ ਇੱਥੇ ਚੋਣ ਪ੍ਰਚਾਰ ਲਈ ਭੇਜਣਾ ਹਰ ਪੰਜਾਬੀ ਦਾ ਅਪਮਾਨ ਹੈ। ਭਾਜਪਾ ਭਾਵਨਾਵਾਂ ਭੜਕਾਉਣਾ ਚਾਹੁੰਦੀ ਹੈ, ਫਿਰਕੂ, ਖੇਤਰੀ ਅਤੇ ਜਾਤੀ ਵੰਡਾਂ ਪੈਦਾ ਕਰਨਾ ਚਾਹੁੰਦੀ ਹੈ ਤਾਂ ਜੋ ਚੋਣ ਲਾਭ ਲਈ ਭਾਵਨਾਵਾਂ ਦਾ ਫਾਇਦਾ ਉਠਾਇਆ ਜਾ ਸਕੇ। ਪਰ ਪੰਜਾਬ ਦੇ ਲੋਕ ਇਨ੍ਹਾਂ ਵੰਡਪਾਊ ਚਾਲਾਂ ਤੋਂ ਗੁੰਮਰਾਹ ਨਹੀਂ ਹੋਣਗੇ।

ਪੰਜਾਬ ਦੇ ਲੋਕਾਂ ਨੂੰ ਇਕਜੁੱਟ ਰਹਿਣ ਦਾ ਸੱਦਾ ਦਿੰਦਿਆਂ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਮੇਸ਼ਾ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਨਿਆਂ ਲਈ ਖੜ੍ਹਾ ਰਿਹਾ ਹੈ। ਅਸੀਂ ਕਿਸੇ ਵੀ ਬਾਹਰੀ ਤਾਕਤ ਨੂੰ ਸਾਡੀ ਏਕਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵਾਂਗੇ। ਪੰਜਾਬ ਪੰਜਾਬੀਆਂ ਦਾ ਹੈ ਅਤੇ ਅਸੀਂ ਹਰ ਕੀਮਤ ‘ਤੇ ਇਸ ਦੀ ਇੱਜ਼ਤ ਦੀ ਰਾਖੀ ਕਰਾਂਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...