ਬਾਲ ਵਿਆਹ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ: 5 ਬਾਲ ਵਿਆਹ ਸਮੇਂ ਸਿਰ ਰੋਕ ਕੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕੀਤਾ – ਡਾ. ਬਲਜੀਤ ਕੌਰ

by | Sep 4, 2026 | breaking news, Culture, daily, lifestyle, politics | 0 comments

ਸੂਬੇ ਨੂੰ ਬਾਲ ਵਿਆਹ ਮੁਕਤ ਬਣਾਉਣ ਲਈ ਨਤੀਜਾ-ਕੇਂਦਰਿਤ ਮੁਹਿੰਮ ਜਾਰੀ, 172 ਜਾਗਰੂਕਤਾ ਕੈਂਪਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਬਾਲ ਵਿਆਹ ਦੀ ਸੂਚਨਾ ਮਿਲਦਿਆਂ ਹੀ 1098 ਚਾਈਲਡ ਹੈਲਪਲਾਈਨ ਜਾਂ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਤੁਰੰਤ ਸੰਪਰਕ ਕਰਨ ਦੀ ਲੋਕਾਂ ਨੂੰ ਅਪੀਲ

ਚੰਡੀਗੜ੍ਹ, 3 ਸਤੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਸਮਾਜਿਕ ਕੁਰੀਤੀ ਦਾ ਪੂਰਨ ਖਾਤਮਾ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਨਤੀਜਾ-ਕੇਂਦਰਿਤ ਕਦਮ ਚੁੱਕ ਰਹੀ ਹੈ। ਇਸੇ ਲੜੀ ਤਹਿਤ ਸਮੇਂ ਸਿਰ ਕੀਤੀ ਗਈ ਪ੍ਰਭਾਵਸ਼ਾਲੀ ਕਾਰਵਾਈ ਸਦਕਾ ਸੂਬੇ ਵਿੱਚ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸਫਲਤਾ ਸੂਬਾ ਸਰਕਾਰ ਦੀ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਅਤੇ ਤੁਰੰਤ ਕਾਰਵਾਈ ਪ੍ਰਣਾਲੀ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਾਲ ਵਿਆਹ ਵਰਗੀ ਗੈਰ-ਕਾਨੂੰਨੀ ਪ੍ਰਥਾ ਨੂੰ ਕਿਸੇ ਵੀ ਕੀਮਤ ‘ਤੇ ਪਨਪਣ ਨਹੀਂ ਦਿੱਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਸਮਾਜਿਕ ਅਤੇ ਸਿਹਤ ਸੰਬੰਧੀ ਮਾੜੇ ਪ੍ਰਭਾਵਾਂ ਦੇ ਨਾਲ-ਨਾਲ ਇਸ ਸਬੰਧੀ ਕਾਨੂੰਨੀ ਪ੍ਰਾਵਧਾਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਨਾਲ ਸਬੰਧਤ ਹਰ ਮਾਮਲੇ ਵਿੱਚ ਜ਼ੀਰੋ ਟੋਲਰੈਂਸ ਨੀਤੀ ‘ਤੇ ਅਮਲ ਕਰ ਰਹੀ ਹੈ। ਇਸ ਮੰਤਵ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਚਾਈਲਡ ਵੈਲਫੇਅਰ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸ਼ਿਕਾਇਤ ‘ਤੇ ਤੁਰੰਤ, ਪ੍ਰਭਾਵਸ਼ਾਲੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਰੋਕਣਾ ਕੇਵਲ ਸਰਕਾਰ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਚਾਈਲਡ ਹੈਲਪਲਾਈਨ 1098 ‘ਤੇ ਸੂਚਨਾ ਦੇਣ ਜਾਂ ਆਪਣੇ ਨੇੜਲੇ ਬਾਲ ਵਿਆਹ ਰੋਕਥਾਮ ਅਫਸਰ ਨਾਲ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਦਖ਼ਲ ਦੇ ਕੇ ਕਿਸੇ ਬੱਚੇ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 2076 ਅਫਸਰ ਬਾਲ ਵਿਆਹ ਰੋਕਥਾਮ ਅਫਸਰ ਵੱਜੋਂ ਨਾਮਜ਼ਦ ਹਨ। ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲ, ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ (ਸੀ.ਡੀ.ਪੀ.ਓਜ਼) ਬਤੌਰ ਬਾਲ ਵਿਆਹ ਰੋਕਥਾਮ ਅਫਸਰ ਵਜੋਂ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਸੁਰੱਖਿਅਤ, ਸਨਮਾਨਜਨਕ ਅਤੇ ਅਧਿਕਾਰ-ਅਧਾਰਿਤ ਬਚਪਨ ਨੂੰ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਨੂੰ ਬਾਲ ਵਿਆਹ ਮੁਕਤ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਜਾਰੀ ਰਹਿਣਗੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...