ਬਿਆਸ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਲਈ ₹62 ਕਰੋੜ ਦੀ ਮਨਜ਼ੂਰੀ : ਸ੍ਰੀ ਰਵਨੀਤ ਸਿੰਘ, ਰੇਲ ਰਾਜ ਮੰਤਰੀ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ

by | Jun 17, 2026 | breaking news, daily, politics, religion | 0 comments

ਸ੍ਰੀ ਰਵਨੀਤ ਸਿੰਘ ਨੇ ਅੰਮ੍ਰਿਤਸਰ–ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈੱਸ ਨੂੰ ਨਵੇਂ ਰੂਟ ‘ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਅਤੇ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਜੀ ਦਾ ਕੀਤਾ ਧੰਨਵਾਦ

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਅਧੀਨ ਬਿਆਸ ਜੰਕਸ਼ਨ ਰੇਲਵੇ ਸਟੇਸ਼ਨ ਦਾ ਲਗਭਗ ₹62 ਕਰੋੜ ਦੀ ਲਾਗਤ ਨਾਲ ਪੁਨਰ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਭਵਿੱਖ ਵਿੱਚ ਵਧਣ ਵਾਲੀ ਯਾਤਰੀ ਗਿਣਤੀ ਦੀਆਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਹ ਜਾਣਕਾਰੀ ਅੱਜ ਰੇਲ ਰਾਜ ਮੰਤਰੀ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਿਆਸ ਰੇਲਵੇ ਸਟੇਸ਼ਨ ਇਸ ਵੇਲੇ ਰੋਜ਼ਾਨਾ ਲਗਭਗ 106 ਰੇਲਗੱਡੀਆਂ ਦੀ ਆਵਾਜਾਈ ਸੰਭਾਲਦਾ ਹੈ, ਜਿਨ੍ਹਾਂ ਵਿੱਚ 98 ਠਹਿਰਨ ਵਾਲੀਆਂ ਅਤੇ 8 ਸ਼ੁਰੂ ਜਾਂ ਸਮਾਪਤ ਹੋਣ ਵਾਲੀਆਂ ਰੇਲਗੱਡੀਆਂ ਸ਼ਾਮਲ ਹਨ। ਮੌਜੂਦਾ ਸਮੇਂ ਸਟੇਸ਼ਨ ‘ਤੇ ਹਰ ਰੋਜ਼ ਲਗਭਗ 6,166 ਯਾਤਰੀਆਂ ਦੀ ਆਵਾਜਾਈ ਹੁੰਦੀ ਹੈ, ਜੋ ਭਵਿੱਖ ਵਿੱਚ ਵਧ ਕੇ ਲਗਭਗ 19,500 ਯਾਤਰੀ ਪ੍ਰਤੀ ਦਿਨ ਹੋਣ ਦਾ ਅਨੁਮਾਨ ਹੈ। ਪੁਨਰ ਵਿਕਾਸ ਪ੍ਰੋਜੈਕਟ ਤਹਿਤ ਜੀ.ਟੀ. ਰੋਡ ਵਾਲੇ ਪਾਸੇ ਇੱਕ ਨਵੀਂ ਸਟੇਸ਼ਨ ਇਮਾਰਤ ਦਾ ਨਿਰਮਾਣ ਕੀਤਾ ਜਾਵੇਗਾ, ਜਦਕਿ ਮੌਜੂਦਾ ਸਟੇਸ਼ਨ ਦੀ ਵਿਰਾਸਤੀ ਦਿੱਖ ਅਤੇ ਵਾਸਤੂਕਲਾ ਦੀਆਂ ਵਿਸ਼ੇਸ਼ਤਾਵਾਂ ਨੂੰ ਸੁਰੱਖਿਅਤ ਰੱਖਿਆ ਜਾਵੇਗਾ।
ਸ੍ਰੀ ਰਵਨੀਤ ਸਿੰਘ ਨੇ ਅੱਜ ਐਲਾਨੀਆਂ ਗਈਆਂ ਦੋਵੇਂ ਮਹੱਤਵਪੂਰਨ ਯੋਜਨਾਵਾਂ ਲਈ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ, ਮਾਨਯੋਗ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਅਤੇ ਮਾਨਯੋਗ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਣਵ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਵਿਸ਼ੇਸ਼ ਪਿਆਰ ਅਤੇ ਲਗਾਵ ਹੈ ਅਤੇ ਕੇਂਦਰ ਸਰਕਾਰ ਸੂਬੇ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਸਟੇਸ਼ਨ ਦੇ ਪੁਨਰ ਵਿਕਾਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇੱਕ ਨਵਾਂ ਪਲੇਟਫਾਰਮ ਬਣਾਇਆ ਜਾਵੇਗਾ, ਜਿਸ ਨਾਲ ਪਲੇਟਫਾਰਮਾਂ ਦੀ ਗਿਣਤੀ ਦੋ ਤੋਂ ਵਧ ਕੇ ਤਿੰਨ ਹੋ ਜਾਵੇਗੀ ਅਤੇ ਸੰਚਾਲਨ ਸਮਰੱਥਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ। ਯਾਤਰੀਆਂ ਦੀ ਆਵਾਜਾਈ ਨੂੰ ਹੋਰ ਸੁਗਮ ਅਤੇ ਸੁਵਿਧਾਜਨਕ ਬਣਾਉਣ ਲਈ ਅੰਮ੍ਰਿਤਸਰ ਵਾਲੇ ਸਿਰੇ ‘ਤੇ 6 ਮੀਟਰ ਚੌੜਾ ਨਵਾਂ ਫੁੱਟ ਓਵਰ ਬ੍ਰਿਜ (ਐਫ.ਓ.ਬੀ.) ਬਣਾਇਆ ਜਾਵੇਗਾ, ਜਦਕਿ ਮੌਜੂਦਾ ਐਫ.ਓ.ਬੀ. ਨੂੰ ਦੂਜੇ ਪ੍ਰਵੇਸ਼ ਦੁਆਰ ਵੱਲ ਵਧਾਇਆ ਜਾਵੇਗਾ।
ਇਸ ਤੋਂ ਇਲਾਵਾ, ਡੇਰਾ ਰੋਡ ਅਤੇ ਜੀ.ਟੀ. ਰੋਡ ਦੋਵੇਂ ਪਾਸਿਆਂ ਸਰਕੂਲੇਟਿੰਗ ਏਰੀਆ, ਪਹੁੰਚ ਮਾਰਗਾਂ, ਪਾਰਕਿੰਗ ਸਹੂਲਤਾਂ ਅਤੇ ਯਾਤਰੀਆਂ ਲਈ ਪਿਕ-ਅੱਪ ਅਤੇ ਡਰਾਪ-ਆਫ਼ ਖੇਤਰਾਂ ਦਾ ਵਿਸਤ੍ਰਿਤ ਪੁਨਰ ਵਿਕਾਸ ਕੀਤਾ ਜਾਵੇਗਾ। ਕਾਰਾਂ, ਬੱਸਾਂ ਅਤੇ ਦੋ-ਪਹੀਆ ਵਾਹਨਾਂ ਲਈ ਸਮਰਪਿਤ ਪਾਰਕਿੰਗ ਸਹੂਲਤਾਂ ਵਿਕਸਿਤ ਕੀਤੀਆਂ ਜਾਣਗੀਆਂ ਅਤੇ ਮੇਲਿਆਂ ਦੌਰਾਨ ਵਧਣ ਵਾਲੀ ਆਵਾਜਾਈ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਪ੍ਰਬੰਧ ਵੀ ਕੀਤੇ ਜਾਣਗੇ।

ਇਸ ਮੌਕੇ ਸ੍ਰੀ ਰਵਨੀਤ ਸਿੰਘ ਨੇ ਕਿਹਾ ਕਿ ਰੇਲ ਸੰਪਰਕ, ਧਾਰਮਿਕ ਸੈਰ-ਸਪਾਟੇ ਅਤੇ ਯਾਤਰੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੰਮ੍ਰਿਤਸਰ–ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਐਕਸਪ੍ਰੈੱਸ ਨੂੰ ਗੁਰਦਾਸਪੁਰ ਅਤੇ ਬਟਾਲਾ ਰਾਹੀਂ ਨਵੇਂ ਰੂਟ ‘ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ। ਇਹ ਮੌਕਾ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਅਧੀਨ ਬਿਆਸ ਰੇਲਵੇ ਸਟੇਸ਼ਨ ਦੇ ਮਹੱਤਵਾਕਾਂਕਸ਼ੀ ਪੁਨਰ ਵਿਕਾਸ ਨੂੰ ਵੀ ਉਜਾਗਰ ਕਰਦਾ ਹੈ, ਜੋ ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਰੇਲਵੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਪ੍ਰਤੀ ਭਾਰਤੀ ਰੇਲਵੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸੋਧੇ ਗਏ ਰੂਟ ‘ਤੇ ਵੰਦੇ ਭਾਰਤ ਐਕਸਪ੍ਰੈੱਸ ਦੀ ਸ਼ੁਰੂਆਤ ਭਾਰਤੀ ਰੇਲਵੇ ਦੇ ਲਗਾਤਾਰ ਆਧੁਨਿਕੀਕਰਨ ਦੇ ਯਤਨਾਂ ਵਿੱਚ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ। ਪਵਿੱਤਰ ਨਗਰੀ ਅੰਮ੍ਰਿਤਸਰ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਨੂੰ ਜੋੜਨ ਵਾਲੀ ਇਹ ਸੇਵਾ ਸ਼ਰਧਾਲੂਆਂ, ਸੈਲਾਨੀਆਂ ਅਤੇ ਸਥਾਨਕ ਯਾਤਰੀਆਂ ਨੂੰ ਤੇਜ਼, ਸੁਰੱਖਿਅਤ ਅਤੇ ਹੋਰ ਆਰਾਮਦਾਇਕ ਯਾਤਰਾ ਮੁਹੱਈਆ ਕਰੇਗੀ।

ਨਵੇਂ ਰੂਟ ਕਾਰਨ ਯਾਤਰਾ ਦੀ ਦੂਰੀ ਵਿੱਚ ਲਗਭਗ 84 ਕਿਲੋਮੀਟਰ ਦੀ ਕਮੀ ਆਵੇਗੀ ਅਤੇ ਯਾਤਰਾ ਸਮੇਂ ਵਿੱਚ ਤਕਰੀਬਨ 40 ਮਿੰਟ ਦੀ ਬਚਤ ਹੋਵੇਗੀ। ਲਗਭਗ 283 ਕਿਲੋਮੀਟਰ ਦਾ ਸਫ਼ਰ ਕਰੀਬ ਪੰਜ ਘੰਟਿਆਂ ਵਿੱਚ ਤੈਅ ਕਰਨ ਵਾਲੀ ਇਹ ਰੇਲਗੱਡੀ ਆਧੁਨਿਕ ਏ.ਸੀ. ਚੇਅਰ ਕਾਰ ਅਤੇ ਐਗਜ਼ੀਕਿਊਟਿਵ ਚੇਅਰ ਕਾਰ ਕੋਚਾਂ ਨਾਲ ਲੈਸ ਹੈ, ਜੋ ਯਾਤਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਬਿਹਤਰ ਯਾਤਰਾ ਅਨੁਭਵ ਪ੍ਰਦਾਨ ਕਰੇਗੀ।
ਇਹ ਸੇਵਾ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਨਾ ਮੰਦਰ, ਸ੍ਰੀ ਰਾਮ ਤੀਰਥ ਜੀ ਅਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਧਾਮ ਨੂੰ ਜੋੜਨ ਵਾਲੇ ਧਾਰਮਿਕ ਸੈਰ-ਸਪਾਟਾ ਸਰਕਿਟ ਨੂੰ ਹੋਰ ਮਜ਼ਬੂਤ ਕਰੇਗੀ। ਇਸ ਦੇ ਨਾਲ ਹੀ ਇਹ ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਸੈਰ-ਸਪਾਟੇ, ਵਪਾਰਕ ਗਤੀਵਿਧੀਆਂ, ਕਾਰੋਬਾਰ ਅਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਗਤੀ ਪ੍ਰਦਾਨ ਕਰੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...