ਬਿਕਰਮ ਸਿੰਘ ਮਜੀਠੀਆ ਦੀ ਜਾਨ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣ: ਅਕਾਲੀ ਦਲ ਨੇ ਰਾਜਪਾਲ ਨੂੰ ਕੀਤੀ ਅਪੀਲ

by | Jan 17, 2026 | breaking news, daily | 0 comments

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਜੇਕਰ ਸਰਦਾਰ ਮਜੀਠੀਆ ਨੂੰ ਕੋਈ ਨੁਕਸਾਨ ਹੋਇਆ ਤਾਂ ਇਸ ਲਈ ਮੁੱਖ ਮੰਤਰੀ ਤੇ ਡੀ ਜੀ ਪੀ ਗੌਰਵ ਯਾਦਵ ਦੀ ਗੰਢ ਤੁੱਪ ਜ਼ਿੰਮੇਵਾਰ ਹੋਵੇਗੀ

ਚੰਡੀਗੜ੍ਹ, 16 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜਾਨ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਕਿਉਂਕਿ ਪਾਰਟੀ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਜਾਂ ਡੀ ਜੀ ਪੀ ’ਤੇ ਵਿਸ਼ਵਾਸ ਨਹੀਂ ਹੈ ਕਿ ਪੰਜਾਬ ਸਰਕਾਰ ਸੀਨੀਅ ਅਕਾਲੀ ਆਗੂ ਦੀ ਜਾਨਮਾਲ ਦੀ ਰਾਖੀ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕੇਗੀ।

ਅੱਜ ਦੇਰ ਸ਼ਾਮ ਇਥੇ ਲੋਕ ਭਵਨ ਵਿਖੇ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਵਿਚ ਅਕਾਲੀ ਦਲ ਦੇ ਵਫਦ ਵਿਚ ਸ਼ਾਮਲ ਅਕਾਲੀ ਆਗੂਆਂ ਨੇ ਰਾਜਪਾਲ ਨੂੰ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਦਰਪੇਸ਼ ਗੰਭੀਰ ਖ਼ਤਰੇ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਉਹਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੇ ਨਾਲ-ਨਾਲ ਆਪ ਸਰਕਾਰ ਦੇ ਇਸ਼ਾਰੇ ’ਤੇ ਉਹਨਾਂ ਨਾਲ ਗਲਤ ਵਿਹਾਰ ਹੋ ਰਿਹਾ ਹੈ।

ਇਹਨਾਂ ਸੀਨੀਅਰ ਆਗੂਆਂ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲਡਾਕਟਰ ਦਲਜੀਤ ਸਿੰਘ ਚੀਮਾ,ਗਨੀਵ ਕੌਰ ਮਜੀਠੀਆ.ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ, ਸ਼ਾਮਲ ਸਨ ਜਿਹਨਾਂ ਨੇ ਆਖਿਆ ਕਿ ਸਰਦਾਰ ਮਜੀਠੀਆ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਨ ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਨਹੀਂ ਚੁੱਕੇ ਜਾ ਰਹੇ ਹਾਲਾਂਕਿ ਹਾਈ ਕੋਰਟ ਨੇ ਸਪਸ਼ਟ ਹਦਾਇਤਾਂ ਕੀਤੀਆਂ ਹਨ ਕਿ ਕੇਂਦਰੀ ਏਜੰਸੀਆਂ ਤੋਂ ਆਈ ਰਿਪੋਰਟ ਦੇ ਮੁਤਾਬਕ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਸਰਦਾਰ ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੀ ਹੈ। ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਅੱਖਾਂ ਪੂੰਝਣ ਦੇ ਮਾਰੇ ਅਤੇ ਅਕਾਲੀ ਆਗੂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਨਾਭਾ ਜੇਲ੍ਹ ਵਿਚ ਜਿਸ ਸੈਲ ਵਿਚ ਉਹ ਬੰਦ ਹਨ, ਉਥੇ ਸੀ ਸੀ ਟੀ ਵੀ ਕੈਮਰੇ ਲਗਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਇਹਨਾਂ ਵਾਧੂ ਕੈਮਰਿਆਂ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪਹਿਲਾਂ ਹੀ ਸਰਦਾਰ ਮਜੀਠੀਆ ਦੇ ਹਰ ਵਕਤ ਦੀ ਵੀਡੀਓ ਰਿਕਾਰਡਿੰਗ ਵਾਸਤੇ ਕੈਮਰੇ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਦੇ ਗੁਸਲਖਾਨੇ ਵੱਲ ਕੈਮਰਾ ਲਗਾਉਣ ਦਾ ਮਕਸਦ ਉਹਨਾਂ ਦੀ ਇਤਰਾਜ਼ਯੋਗ ਬਿਨਾਂ ਦਸਤਾਰ ਤੇ ਪਰਨੇ ਦੀ ਵੀਡੀਓ ਰਿਕਾਰਡ ਕਰਨਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਇਸ ਸਭ ਦਾ ਮਕਸਦ ਅਕਾਲੀ ਆਗੂ ਦੀ ਨਿੱਜਤਾ ’ਤੇ ਹਮਲਾ ਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।

ਸਾਰੇ ਕੇਸ ਦੀ ਜਾਣਕਾਰੀ ਸਾਂਝੀ ਕਰਦਿਆਂ ਇਹਨਾਂ ਆਗੂਆਂ ਨੇ ਦੱਸਿਆ ਕਿ ਸਰਦਾਰ ਮਜੀਠੀਆ ਦੀ ਸੁਰੱਖਿਆ ਨਾਲ ਸਮਝੌਤੇ ਦੀ ਸ਼ੁਰੂਆਤ 29 ਮਾਰਚ ਨੂੰ ਮੁੱਖ ਮੰਤਰੀ ਅਤੇ ਏ ਡੀ ਜੀ ਪੀ ਸੁਰੱਖਿਆ ਦੇ ਇਸ਼ਾਰੇ ’ਤੇ ਹੋਈ ਜਦੋਂ ਅਕਾਲੀ ਆਗੂ ਦੀ ਜ਼ੈਡ ਪਲੱਸ ਸੁਰੱਖਿਆ ਧੱਕੇ ਨਾਲ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਵਾਪਸ ਲੈ ਲਈ ਗਈ। ਇਹਨਾਂ ਆਗੂਆਂ ਨੇ ਕਿਹਾ ਕਿ ਜਦੋਂ ਸਰਦਾਰ ਮਜੀਠੀਆ ਨੇ ਇਸ ਮਾਮਲੇ ਵਿਚ ਹਾਈ ਕੋਰਟ ਤੱਕ ਪਹੁੰਚ ਕੀਤੀ ਤਾਂ ਡੀ ਜੀ ਪੀ ਗੌਰਵ ਯਾਦਵ ਨੇ ਹਲਫੀਆ ਬਿਆਨ ਦਾਇਰ ਕੀਤਾ ਕਿ ਉਹਨਾਂ ਦੀ ਜਾਨ ਨੂੰ ਸਿਕੇ ਵੀ ਅਤਿਵਾਦੀ ਸੰਗਠਨ ਜਾਂ ਗੈਂਗਸਟਰਾਂ ਤੋਂ ਕੋਈ ਖ਼ਤਰਾ ਨਹੀਂ ਹੈ।
ਉਹਨਾਂ ਦੱਸਿਆ ਕਿ ਇਸ ਸਾਲ 1 ਜਨਵਰੀ ਨੂੰ ਦੋ ਡੀ ਆਈ ਜੀ ਜੇਲ੍ਹ ਵਿਚ ਸਰਦਾਰ ਮਜੀਠੀਆ ਨੂੰ ਮਿਲੇ ਤੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਦੀ ਜਾਨ ਨੂੰ ਬੀ ਕੇ ਆਈ ਤੋਂ ਖ਼ਤਰਾ ਹੈ। ਉਹਨਾਂ ਕਿਹਾ ਕਿ ਜਦੋਂ ਇਸ ਮਾਮਲੇ ’ਤੇ ਪੁੱਛੇ ਜਾਣ ਦੇ ਬਾਵਜੂਦ ਵੀ ਜੇਲ੍ਹ ਸੁਪਰਡੈਂਟ ਨੇ ਚੁੱਪੀ ਵੱਟੀ ਰੱਖੀ ਤਾਂ ਸਰਦਾਰ ਮਜੀਠੀਆ ਨੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੂੰ ਆਪਣੀ ਜਾਨ ਨੂੰ ਦਰਪੇਸ਼ ਖ਼ਤਰੇ ਤੋਂ ਜਾਣੂ ਕਰਵਾਇਆ। ਇਹ ਵੀ ਦੱਸਿਆ ਗਿਆ ਕਿ ਸਰਦਾਰ ਮਜੀਠੀਆ ਦੇ ਵਕੀਲ ਨੂੰ ਸੀਨੀਅਰ ਆਗੂ ਦੀ ਜਾਨ ਨੂੰ ਖ਼ਤਰੇ ਬਾਰੇ ਕੇਂਦਰੀ ਖੁਫੀਆ ਏਜੰਸੀਆਂ ਤੋਂ ਪ੍ਰਾਪਤ ਰਿਪੋਰਟਾਂ ਬਾਰੇ ਵੀ ਨਹੀਂ ਦੱਸਿਆ ਗਿਆ।
ਇਹ ਵੀ ਦੱਸਿਆ ਗਿਆ ਕਿ ਖੁਫੀਆ ਤੰਤਰ ਦੀਆਂ ਰਿਪੋਰਟਾਂ ਉਸੇ ਤਰੀਕੇ ਮੀਡੀਆ ਵਿਚ ਫੈਲਾ ਦਿੱਤੀਆਂ ਗਈਆਂ ਜਿਸ ਨਾਲ ਗੈਂਗਸਟਰਾਂ ਨੂੰ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਪਤਾ ਲੱਗਾ ਸੀ। ਇਹ ਵੀ ਦੱਸਿਆ ਗਿਆ ਕਿ ਕਿਵੇਂ ਸਰਦਾਰਨੀ ਗਨੀਵ ਕੌਰ ਮਜੀਠੀਆ 15 ਜਨਵਰੀ ਨੂੰ ਨਾਭਾ ਜੇਲ੍ਹ ਵਿਚ ਆਪਣੇ ਪਤੀ ਨੂੰ ਮਿਲੀ ਤਾਂ ਉਸ ਵਾਸਤੇ ਸਪੈਸ਼ਲ ਕੈਮਰੇ ਲਗਾਏ ਗਏ ਸਨ। ਉਹਨਾਂ ਖਦਸ਼ਾ ਪ੍ਰਗਟ ਕੀਤਾ ਕਿ ਇਹਨਾਂ ਕੈਮਰਿਆਂ ਵਿਚ ਮਾਈਕ ਹੋ ਸਕਦੇ ਹਨ।

ਇਹਨਾਂ ਆਗੂਆਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਰਾਜ ਸਰਕਾਰ ਜਾਂ ਡੀ ਜੀ ਪੀ ਪੰਜਾਬ ਵਿਚ ਕੋਈ ਵਿਸ਼ਵਾਸ ਨਹੀਂ ਹੈ ਅਤੇ ਸਰਦਾਰ ਮਜੀਠੀਆ ਦਾ ਕੋਈ ਨੁਕਸਾਨ ਹੋਣ ਦਾ ਡਰ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਤੇ ਡੀ ਜੀ ਪੀ ਦੀ ਗੰਢਤੁੱਪ ਹੀ ਜ਼ਿੰਮੇਵਾਰ ਹੋਵੇਗੀ।

ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੀਡੀਆ ਦੀ ਆਜ਼ਾਦੀ ’ਤੇ ਕੀਤੇ ਜਾ ਰਹੇ ਹਮਲੇ ਨੂੰ ਰੋਕਣ ਕਿਉਂਕਿ ਸਰਕਾਰ ਪੰਜਾਬ ਕੇਸਰੀ ਗਰੁੱਪ ਨੂੰ ਉਹਨਾਂ ਦੀਆਂ ਥਾਵਾਂ ’ਤੇ ਛਾਪਿਆਂ ਨਾਲ ਡਰਾ ਰਹੀ ਹੈ। ਵਫਦ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਨੂੰ 21 ਅਕਤੂਬਰ 2015 ਨੂੰ ਉਦੋਂ ਤੋਂ ਹੀ ਡਰਾਇਆ ਜਾ ਰਿਹਾ ਹੈ ਜਦੋਂ ਤੋਂ ਇਸਨੇ ਆਪ ਦੇ ਕੌਮੀ ਕਨਵੀਨਰ ਖਿਲਾਫ ਵਿਰੋਧੀ ਧਿਰਾਂ ਵੱਲੋਂ ਲਗਾਏ ਦੋਸ਼ਾਂ ਦੀ ਖ਼ਬਰ ਪ੍ਰਕਾਸ਼ਤ ਕੀਤੀ ਹੈ। ਉਹਨਾਂਕਿਹਾ ਕਿ ਇਸ ਉਪਰੰਤ 2 ਨਵੰਬਰ ਤੋਂ ਪੰਜਾਬ ਕੇਸਰੀ ਗਰੁੱਪ ਦੇ ਸਾਰੇ ਸਰਕਾਰੀ ਇਸ਼ਤਿਹਾਰ ਰੋਕ ਦਿੱਤੇ ਗਏ ਤੇ ਜਨਵਰੀ ਵਿਚ ਇਸਦੀਆਂ ਪ੍ਰਿਟਿੰਗ ਪ੍ਰੈਸਾਂ ਦੇ ਨਾਲ-ਨਾਲ ਗਰੁੱਪ ਦੇ ਜਲੰਧਰ ਹੋਟਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਵਫਦ ਨੇ ਦੱਸਿਆ ਕਿ ਹੋਟਲ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ ਤੇ ਪ੍ਰਵਾਨਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਲੋਕਤੰਤਰ ਖ਼ਤਰੇ ਵਿਚ ਹੈ ਤੇ ਉਹਨਾਂ ਰਾਜਪਾਲ ਨੂੰ ਅਪੀਲ ਕੀਤੀ ਕਿ ਲੋਕਤੰਤਰ ਦੀ ਰਾਖੀ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...