ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਵੱਲੋਂ ਨਸ਼ੇ ਕਰਦਿਆਂ ਦੀ ਵੀਡੀਓ ਕੀਤੀ ਜਾਰੀ

by | Apr 28, 2025 | breaking news, daily, politics | 0 comments

ਮੰਡੀ ਬੋਰਡ ਦੇ ਚੀਫ ਇੰਜੀਨੀਅਰ ਜਤਿੰਦਰ ਭੰਗੂ ਦੀ ਵੀ ਵੀਡੀਓ ਜਾਰੀ ਕੀਤੀ ਜਿਸ ਵਿਚ ਉਹ ਮੋਗਾ ਵਿਚ ਸਰੰਡਰ ਕਰਨ ਤੋਂ ਪਹਿਲਾਂ ਅੰਮ੍ਰਿਤਪਾਲ ਨੂੰ ਗੁਰਦੁਆਰਾ ਸਾਹਿਬ ਵਿਚ ਲਿਜਾਂਦਾ ਦਿਸ ਰਿਹੈ

ਸਵਾਲ ਕੀਤਾ ਕਿ ਪੁਲਿਸ 22 ਕਰੋੜ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਅੰਮ੍ਰਿਤਪਾਲ ਤੋਂ ਪੁੱਛ-ਗਿੱਛ ਕਿਉਂ ਨਹੀਂ ਕਰ ਰਹੀ ਜਦੋਂ ਕਿ ਉਸਨੇ ਦਾਅਵਾ ਕੀਤਾ ਹੈ ਕਿ ਉਸਦਾ ਉਸ ਵਿਚ ਹੱਥ ਸੀ ਤੇ ਉਹ ਇਹ ਵੀ ਜਾਣਦਾ ਹੈ ਕਿ ਸੋਨਾ ਕਿਥੇ ਪਿਆ ਹੈ

ਚੰਡੀਗੜ੍ਹ, 28 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਐਨ ਐਸ ਏ ਤਹਿਤ ਗ੍ਰਿਫਤਾਰ ਕੀਤੇ ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ ਅਤੇ ਜ਼ੋਰ ਦੇ ਕੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ ਨਸ਼ਾ ਵਿਰੋਧੀ ਮੁਹਿੰਮ ਦਾ ਮੁਖੌਟਾ ਪਾਇਆ ਹੋਇਆ ਹੈ ਜਦੋਂ ਕਿ ਅਸਲ ਵਿਚ ਉਹ ਨਸ਼ਿਆਂ ਦੀ ਸਮਗਲਿੰਗ ਵਿਚ ਸ਼ਾਮਲ ਹੈ ਤੇ ਗੈਂਗਸਟਰਾਂ ਨਾਲ ਉਸਦੇ ਨੇੜਲੇ ਸੰਬੰਧ ਹਨ।

ਸਰਦਾਰ ਬਿਕਰਮ ਸਿੰਘ ਮਜੀਠੀਆ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਅੰਮ੍ਰਿਤਪਾਲ ਸਿੰਘ ਦਾ ਭਰਾ ਇਕ ਕਾਰ ਵਿਚ ਬੈਠ ਕੇ ਨਸ਼ੇ ਕਰਦਾ ਵਿਖਾਈ ਦੇ ਰਿਹਾ ਹੈ।ਅਕਾਲੀ ਆਗੂ ਨੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੀ ਇਕ ਵੀਡੀਓ ਵਿਖਾਈ ਜਿਸ ਵਿਚ ਉਹ ਦਾਅਵੇ ਕਰ ਰਹੇ ਹਨ ਕਿ ਉਹਨਾਂ ਦੇ ਪੁੱਤਰ ਹਰਪ੍ਰੀਤ ’ਤੇ ਨਸ਼ੇ ਦਾ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਵੀਡੀਓ ਤੋਂ ਸਪਸ਼ਟ ਹੈ ਕਿ ਹਰਪ੍ਰੀਤ ਸਿੰਘ ਨਸ਼ਿਆਂ ਦਾ ਆਦਿ ਹੈ ਤੇ ਉਸਦੇ ਪਿਤਾ ਇਕ ਅੰਮ੍ਰਿਤਧਾਰੀ ਸਿੰਘ ਹੋਣ ਦੇ ਬਾਵਜੂਦ ਆਪਣੇ ਪੁੱਤਰ ਦਾ ਬਚਾਅ ਕਰਨ ਵਾਸਤੇ ਝੂਠ ਬੋਲ ਰਹੇ ਹਨ। ਉਹਨਾਂ ਨੇ ਇਕ ਹੋਰ ਵੀਡੀਓ ਵੀ ਜਾਰੀ ਕੀਤੀ ਜਿਸ ਵਿਚ ਤਰਸੇਮ ਸਿੰਘ ਆਪਣੇ ਪੁੱਤਰਾਂ ਅੰਮ੍ਰਿਤਪਾਲ ਸਿੰਘ ਤੇ ਹਰਪ੍ਰੀਤ ਸਿੰਘ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਹੇ ਹਨ।

ਤਰਸੇਮ ਸਿੰਘ ’ਤੇ ਵਰ੍ਹਦਿਆਂ ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਪਸ਼ਟ ਹੈ ਕਿ ਉਹਨਾਂ ਨੇ ਜੋ ਪਹਿਲੀ ਆਡੀਓ ਜਾਰੀ ਕੀਤੀ ਸੀ ਜਿਸ ਵਿਚ ਅੰਮ੍ਰਿਤਪਾਲ ਇਹ ਦਾਅਵਾ ਕਰ ਰਿਹਾ ਸੀ ਕਿ ਉਹ 22 ਕਰੋੜ ਰੁਪਏ ਦੀ ਡਕੈਤੀ ਵਿਚ ਨਾਮੀ ਗੈਂਗਸਟਰ ਜੈਪਾਲ ਭੁੱਲਰ ਦਾ ਹਿੱਸੇਦਾਰ ਸੀ, ਉਹ ਤੱਥਾਂ ’ਤੇ ਆਧਾਰਿਤ ਹੈ। ਉਹਨਾਂ ਕਿਹਾ ਕਿ ਜੋ ਵੀ ਮੈਂ ਕਿਹਾ ਸੀ ਸੁਖਪ੍ਰੀਤ ਹਰੀਨੋ, ਜਿਸਦੇ ਭਰਾ ਗੁਰਪ੍ਰੀਤ ਸਿੰਘ ਹਰੀਨੋ ਦਾ ਅੰਮ੍ਰਿਤਪਾਲ ਦੇ ਕਹਿਣ ’ਤੇ ਕਤਲ ਹੋਇਆ, ਨੇ ਵੀ ਉਸਦੀ ਪੁਸ਼ਟੀ ਕੀਤੀ ਹੈ।

ਉਹਨਾਂ ਕਿਹਾ ਕਿ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋ ਨਸ਼ੇੜੀਆਂ ਅਨਮੋਲਪ੍ਰੀਤ ਅਤੇ ਨਵਜੋਤ ਨੀਟਾ ਜਿਹਨਾਂ ਨੇ ਗੁਰਪ੍ਰੀਤ ਦਾ ਕਤਲ ਕੀਤਾ, ਉਹ ਗੈਂਗਸਟਰ ਅਰਸ਼ ਡੱਲਾ ਤੇ ਲਾਰੰਸ ਬਿਸ਼ਨੋਈ ਨਾਲ ਜੁੜੇ ਹੋਏ ਹਨ। ਇਸਦਾ ਮਤਲਬ ਹੈ ਕਿ ਅੰਮ੍ਰਿਤਪਾਲ ਸਿੰਘ ਵੀ ਇਹਨਾਂ ਗੈਂਗਸਟਰਾਂ ਦਾ ਸਾਥੀ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਗੁਰਪ੍ਰੀਤ ਸਿੰਘ ਹਰੀਨੋ ਦੇ ਕਤਲ ਕੇਸ ਵਿਚ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਜਦੋਂ ਕਿ ਯੂ ਏ ਪੀ ਏ ਕੇਸ ਵੀ ਸਿਆਸੀ ਕਤਲਾਂ ਦੀ ਯੋਜਨਾਬੰਦੀ ਨਾਲ ਸਬੰਧਤ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਸਰਕਾਰ ਨੇ ਅੰਮ੍ਰਿਤਪਾਲ ਦੀ ਐਨ ਐਸ ਏ ਤਹਿਤ ਬੰਦੀ ਵਿਚ ਵਾਧਾ ਕਰ ਕੇ ਉਸਦੀ ਮਦਦ ਹੀ ਕੀਤੀ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ ਜੈਪਾਲ ਭੁੱਲਰ ਵੱਲੋਂ ਕੀਤੀ 22 ਕਰੋੜ ਰੁਪਏ ਦੀ ਡਕੈਤੀ ਜਿਸ ਵਿਚ ਅੰਮ੍ਰਿਤਪਾਲ ਆਪਣਾ ਹੱਥ ਹੋਣ ਦੇ ਦਾਅਵੇ ਕਰ ਰਿਹਾ ਹੈ, ਦੇ ਮਾਮਲੇ ਵਿਚ ਵੀ ਕੋਈ ਜਾਂਚ ਨਹੀਂ ਕੀਤੀ ਜਾ ਰਹੀ।

ਅਕਾਲੀ ਆਗੂ ਨੇ ਕਿਹਾ ਕਿ ਜੈਪਾਲ ਵੱਲੋਂ ਲੁੱਟਿਆ ਸੋਨਾ ਹਾਲੇ ਤੱਕ ਬਰਾਮਦ ਨਹੀ਼ ਹੋਇਆ ਪਰ ਅੰਮ੍ਰਿਤਪਾਲ, ਜਿਸਨੇ ਇਹ ਦਾਅਵਾ ਕੀਤਾ ਸੀ ਕਿ ਉਸਨੂੰ ਪਤਾ ਹੈ ਕਿ ਸੋਨਾ ਕਿਥੇ ਹੈ, ਤੋਂ ਇਸ ਮਾਮਲੇ ਵਿਚ ਵੀ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਹੋਣ ਦੇ ਮਾਮਲੇ ਵਿਚ ਵੀ ਅੰਮ੍ਰਿਤਪਾਲ ਤੋਂ ਕੋਈ ਪੁੱਛ ਗਿੱਛ ਨਹੀਂ ਕੀਤੀ ਗਈ।

ਸਰਦਾਰ ਮਜੀਠੀਆ ਨੇ ਪ੍ਰੈਸ ਕਾਨਫਰੰਸ ਵਿਚ ਇਕ ਹੋਰ ਵੀਡੀਓ ਜਾਰੀ ਕਰ ਕੇ ਇਹ ਵੀ ਦੱਸਿਆ ਕਿ ਮੰਡੀ ਬੋਰਡ ਦਾ ਚੀਫ ਇੰਜੀਨੀਅਰ ਜਸਵਿੰਦਰ ਸਿੰਘ ਭੰਗੂ ਮੋਗਾ ਵਿਚ ਪੁਲਿਸ ਅੱਗੇ ਸਰੰਡਰ ਕਰਨ ਵੇਲੇ ਅੰਮ੍ਰਿਤਪਾਲ ਨੂੰ ਗੁਰਦੁਆਰਾ ਸਾਹਿਬ ਵਿਚ ਲੈ ਕੇ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਅਜਨਾਲਾ ਘਟਨਾ ਜਿਸ ਮਗਰੋਂ ਅੰਮ੍ਰਿਤਪਾਲ ਅੰਡਰ ਗਰਾਊਂਡ ਹੋਇਆ, ਉਸ ਵੇਲੇ ਭੰਗੂ ਨੇ ਅੰਮ੍ਰਿਤਪਾਲ ਨੂੰ ਸ਼ਰਣ ਦਿੱਤੀ ਸੀ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਵੀ ਕੋਈ ਕਾਰਵਾਈ ਨਹੀਂ ਕੀਤੀ।

ਉਹਨਾਂ ਕਿਹਾ ਕਿ ਬਜਾਏ ਕੋਈ ਕਾਰਵਾਈ ਕਰਨ ਦੇ ਮੁੱਖ ਮੰਤਰੀ ਭਗਵੰਤ ਮਾਨ ਹਾਲ ਹੀ ਵਿਚ ਹੋਏ ਇਕ ਸਰਕਾਰੀ ਸਮਾਗਮ ਵਿਚ ਜਸਵਿੰਦਰ ਭੰਗੂ ਨਾਲ ਸਟੇਜ ’ਤੇ ਨਜ਼ਰ ਆਏ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...