ਬਿੱਟੂ ਨੇ ਮਜੀਠੀਆ ਦੀ ਗ੍ਰਿਫਤਾਰੀ ਨੂੰ ਦੱਸਿਆ ਰਾਜਨੀਤਿਕ ਨਾਟਕ, ਦੋਸ਼ ਲਾਇਆ ਕਿ ਮੁੱਖ ਮੰਤਰੀ ਮਾਨ ਵਾਰ-ਵਾਰ ਦੀ ਕਾਰਵਾਈ ਨਾਲ ਮਾਮਲੇ ਨੂੰ ਕਰ ਰਹੇ ਨੇ ਕਮਜ਼ੋਰ

by | Jun 25, 2025 | breaking news, daily, politics | 0 comments

ਕਿਹਾ- ਆਪ ਸਰਕਾਰ ਅਦਾਲਤਾਂ ‘ਚ ਪੇਸ਼ ਨਹੀਂ ਕਰ ਸਕੀ ਢੁੱਕਵਾਂ ਸਬੂਤ; ਗ੍ਰਿਫਤਾਰੀਆਂ ਸਿਰਫ ਰਾਜਨੀਤਿਕ ਲਾਭ ਲਈ

ਚੰਡੀਗੜ੍ਹ, 25 ਜੂਨ:
ਰੇਲਵੇ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਰੋਪ ਲਾਇਆ ਕਿ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ ਚੱਲ ਰਹੇ ਮਾਮਲੇ ਨੂੰ ਮਾਨ ਨੇ ਰਾਜਨੀਤਿਕ ਤਮਾਸ਼ਾ ਬਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੋ ਰਹੀਆਂ ਗ੍ਰਿਫਤਾਰੀਆਂ, ਜਿਨ੍ਹਾਂ ਦੇ ਪਿੱਛੇ ਕੋਈ ਢੁੱਕਵਾਂ ਸਬੂਤ ਨਹੀਂ ਹਨ, ਮਜੀਠੀਆ ਦੇ ਖ਼ਿਲਾਫ ਕਾਨੂੰਨੀ ਮਾਮਲੇ ਨੂੰ ਕਮਜ਼ੋਰ ਕਰ ਰਹੀਆਂ ਹਨ।

ਇੱਕ ਕੜੇ ਬਿਆਨ ਵਿੱਚ ਬਿੱਟੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਵਿੱਚ ਕੋਈ ਢੁੱਕਵਾਂ ਸਬੂਤ ਪੇਸ਼ ਕਰਨ ਵਿੱਚ ਅਸਫਲ ਰਹੀ, ਜਿਸ ਕਾਰਨ ਮਜੀਠੀਆ ਨੂੰ ਜ਼ਮਾਨਤ ਮਿਲ ਗਈ। “ਇਹ ਤਾਜ਼ਾ ਗ੍ਰਿਫਤਾਰੀ ਵੀ ਪਹਿਲੀਆਂ ਵਾਂਗ ਨਾਕਾਮ ਰਹੇਗੀ। ਇਹ ਸਾਫ਼ ਹੈ ਕਿ ਇਹ ਸਿਰਫ ਰਾਜਨੀਤਿਕ ਨਾਟਕਬਾਜ਼ੀ ਹੈ। ਹਰ ਵਾਰੀ ਗ੍ਰਿਫਤਾਰੀ ਨਾਲ ਮਾਮਲਾ ਹੋਰ ਵੀ ਕਮਜ਼ੋਰ ਹੋ ਜਾਂਦਾ ਹੈ,” ਬਿੱਟੂ ਨੇ ਦਾਅਵਾ ਕੀਤਾ।

ਕੇਂਦਰੀ ਮੰਤਰੀ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਇਸ ਮੁੱਦੇ ਨੂੰ ਗੰਭੀਰ ਜਾਂਚ ਦੀ ਬਜਾਏ ਰਾਜਨੀਤਿਕ ਲਾਭ ਲਈ ਵਰਤ ਰਹੇ ਹਨ। “ਕਾਂਗਰਸ ਸਰਕਾਰ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਕਈ ਐਸਆਈਟੀ ਬਣਾਈਆਂ ਗਈਆਂ ਹਨ, ਪਰ ਅਜੇ ਤੱਕ ਕੋਈ ਢੁੱਕਵਾਂ ਨਤੀਜਾ ਨਹੀਂ ਨਿਕਲਿਆ। ਮਾਨ ਇਸ ਮਾਮਲੇ ਨੂੰ ਸਿਰਫ ਨਾਟਕਬਾਜ਼ੀ ਲਈ ਵਰਤ ਰਹੇ ਹਨ। ਉਨ੍ਹਾਂ ਦੇ ਫੈਸਲੇ, ਜੋ ਅਕਸਰ ਸ਼ਰਾਬ ਦੇ ਨਸ਼ੇ ‘ਚ ਲਏ ਜਾਂਦੇ ਹਨ, ਇਹ ਸਾਬਤ ਕਰਦੇ ਹਨ ਕਿ ਉਹ ਇਸ ਕੇਸ ਨੂੰ ਕਿਸੇ ਤਾਰਕੀਕ ਅੰਜਾਮ ਤੱਕ ਪਹੁੰਚਾਉਣ ਦੀ ਨੀਤ ਨਹੀਂ ਰੱਖਦੇ,” ਬਿੱਟੂ ਨੇ ਕਿਹਾ।

ਉਨ੍ਹਾਂ ਅੱਗੇ ਕਿਹਾ ਕਿ ਮਾਨ ਨੇ ਵਿਜਿਲੈਂਸ ਬਿਊਰੋ ਦੇ ਮੁਖੀ ਅਤੇ ਤਿੰਨ ਐਸਐਸਪੀਜ਼ ਨੂੰ ਸਸਪੈਂਡ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਵਿੱਚੋਂ ਦੋ ਨੂੰ ਮੁੜ ਬਹਾਲ ਕਰ ਦਿੱਤਾ। ਜਿਨ੍ਹਾਂ ਅਧਿਕਾਰੀਆਂ ਨੂੰ ਨਿੱਲੰਬਿਤ ਕੀਤਾ ਗਿਆ ਸੀ, ਉਨ੍ਹਾਂ ਵਿੱਚੋਂ ਇੱਕ ਨੇ ਪਹਿਲਾਂ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਸੀ। “ਮੁੜ ਬਹਾਲੀ ਤੋਂ ਪਹਿਲਾਂ ਮੁੱਖ ਮੰਤਰੀ ਨੇ ਉਨ੍ਹਾਂ ਤੋਂ ਕੀ ਵਾਅਦੇ ਲਏ? ਇਹ ਕਾਰਵਾਈਆਂ ਕਾਨੂੰਨੀ ਅਤੇ ਨੈਤਿਕ ਤੌਰ ‘ਤੇ ਗੰਭੀਰ ਸਵਾਲ ਖੜੇ ਕਰਦੀਆਂ ਹਨ, ਜੋ ਆਖ਼ਰਕਾਰ ਅਦਾਲਤ ਵਿੱਚ ਮਜੀਠੀਆ ਦੇ ਹੱਕ ਵਿੱਚ ਜਾਣਗੀਆਂ,” ਉਨ੍ਹਾਂ ਕਿਹਾ।

ਬਿੱਟੂ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ, “ਅੱਜ ਜੋ ਪੁਲਿਸ ਅਧਿਕਾਰੀ ਮਾਨ ਦੇ ਕਹਿਣ ‘ਤੇ ਕੰਮ ਕਰ ਰਹੇ ਹਨ, ਓਹੀ 2027 ਦੇ ਚੋਣ ਹਾਰਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰਨਗੇ। ਜਦ ਉਹ ਸੱਤਾ ਤੋਂ ਬਾਹਰ ਹੋਣਗੇ, ਤਾਂ ਉਨ੍ਹਾਂ ‘ਤੇ ਕਈ ਭ੍ਰਿਸ਼ਟਾਚਾਰ ਦੇ ਕੇਸ ਸਾਹਮਣੇ ਆਣਗੇ। ਅਤੇ ਉਸ ਦਿਨ, ਉਨ੍ਹਾਂ ਦਾ ਆਪਣਾ ਪਰਿਵਾਰ ਵੀ ਉਨ੍ਹਾਂ ਦੇ ਨਾਲ ਨਹੀਂ ਖੜਾ ਹੋਵੇਗਾ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...