ਬੀਐੱਸਐੱਫ ਪੱਛਮੀ ਕਮਾਂਡ ਨੇ ਵਿਸ਼ਵ ਵਾਤਾਵਰਣ ਦਿਵਸ ‘ਤੇ ਮੈਗਾ ਪੌਦੇ ਲਗਾਉਣ ਦੀ ਮੁਹਿੰਮ ਚਲਾਈ

by | Jun 7, 2026 | breaking news, daily, lifestyle, NATIONAL NEWS, politics | 0 comments

ਸੀਮਾ ਸੁਰੱਖਿਆ ਬਲ (ਬੀਐੱਸਐੱਫ) ਪੱਛਮੀ ਕਮਾਂਡ ਨੇ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ ਇੱਕ ਵਿਆਪਕ ਪੌਦੇ ਲਗਾਉਣ ਦੀ ਮੁਹਿੰਮ ਆਯੋਜਿਤ ਕਰਕੇ ਵਾਤਾਵਰਣ ਸੰਭਾਲ਼ ਅਤੇ ਟਿਕਾਊ ਵਿਕਾਸ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।

ਬੀਐੱਸਐੱਫ ਪੱਛਮੀ ਕਮਾਂਡ ਦੇ
ਐਡੀਸ਼ਨਲ ਡਾਇਰੈਕਟਰ ਜਨਰਲ
ਸ਼੍ਰੀ ਸਤੀਸ਼ ਐੱਸ. ਖੰਡਾਰੇ, ਆਈਪੀਐੱਸ ਨੇ ਲਖਨੌਰ ਦੇ ਬੀਐੱਸਐੱਫ ਕੈਂਪਸ ਵਿਖੇ ਇੱਕ ਪੌਦਾ ਲਗਾ ਕੇ ਮੁਹਿੰਮ ਦਾ ਉਦਘਾਟਨ ਕੀਤਾ। ਇਸ ਅਵਸਰ ‘ਤੇ ਅਧਿਕਾਰੀਆਂ, ਜਵਾਨਾਂ, ਸਿਵਲੀਅਨ ਸਟਾਫ਼ ਅਤੇ ਪਰਿਵਾਰਕ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

ਮੁਹਿੰਮ ਦੇ ਤਹਿਤ ਨਿੰਮ, ਪੀਪਲ, ਅਸ਼ੋਕ ਅਤੇ ਵਿਭਿੰਨ ਫਲਦਾਰ ਰੁੱਖਾਂ ਸਹਿਤ ਸਥਾਨਕ ਪ੍ਰਜਾਤੀਆਂ ਦੇ ਪੌਦੇ ਲਗਾਏ ਗਏ। ਇਸ ਅਵਸਰ ‘ਤੇ ਐਡੀਸ਼ਨਲ ਡਾਇਰੈਕਟਰ ਜਨਰਲ ਨੇ ਵਾਤਾਵਰਣ ਸੰਭਾਲ਼ ਨੂੰ ਹਰੇਕ ਨਾਗਰਿਕ ਅਤੇ ਵਰਦੀਧਾਰੀ ਕਰਮੀ ਦੀ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਹਰਿਤ ਅਤੇ ਵਧੇਰੇ ਟਿਕਾਊ ਭਾਰਤ ਦੇ ਨਿਰਮਾਣ ਪ੍ਰਤੀ ਬੀਐੱਸਐੱਫ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ।

ਪੈਨ-ਬੀਐੱਸਐੱਫ ਪੱਧਰ ‘ਤੇ ਆਯੋਜਿਤ ਪੌਦੇ ਲਗਾਉਣ ਦੀ ਇਸ ਮੁਹਿੰਮ ਤਹਿਤ ਕਸ਼ਮੀਰ ਤੋਂ ਗੁਜਰਾਤ ਤੱਕ ਪੱਛਮੀ ਸੀਮਾ ‘ਤੇ ਸਥਿਤ ਸਾਰੇ ਬੀਐੱਸਐੱਫ ਫਾਰਮੇਸ਼ਨਾਂ ਅਤੇ ਬਾਰਡਰ ਆਊਟ ਪੋਸਟਾਂ (ਬੀਓਪੀ/BOPs) ਵਿੱਚ ਵੀ ਪੌਦੇ ਲਗਾਉਣ ਦੇ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਮਾਰੂਥਲ ਦੇ ਖੇਤਰਾਂ, ਕ੍ਰੀਕ ਖੇਤਰਾਂ ਅਤੇ ਬੰਜਰ ਭੂਮੀ ਨੂੰ ਵਿਸ਼ੇਸ਼ ਤੌਰ ‘ਤੇ ਮੁਹਿੰਮ ਦਾ ਕੇਂਦਰ ਬਣਾਇਆ ਗਿਆ ਤਾਕਿ ਮਾਰੂਥਲੀਕਰਣ ਅਤੇ ਮਿੱਟੀ ਦੀ ਕਟੌਤੀ ਜਿਹੀਆਂ ਵਾਤਾਵਰਣਕ ਚੁਣੌਤੀਆਂ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾ ਸਕੇ।

ਇਸ ਮੁਹਿੰਮ ਦੇ ਦੌਰਾਨ ਪੱਛਮੀ ਸੀਮਾ ਖੇਤਰ ਵਿੱਚ 65,000 ਤੋਂ ਅਧਿਕ ਪੌਦੇ ਲਗਾਏ ਗਏ। ਐਡੀਸ਼ਨਲ ਡਾਇਰੈਕਟਰ ਜਨਰਲ ਨੇ ਕਿਹਾ ਕਿ ਬੀਐੱਸਐੱਫ ਰਾਸ਼ਟਰ ਦੀਆਂ ਸੀਮਾਵਾਂ ਦੀ ਸੁਰੱਖਿਆ ਦੀ ਆਪਣੀ ਪ੍ਰਮੁੱਖ ਜ਼ਿੰਮੇਵਾਰੀ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀਆਂ ਦੇ ਨਿਭਾਅ ਲਈ ਵੀ ਸਦਾ ਪ੍ਰਤੀਬੱਧ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...