ਬੀਬਾ ਗਨੀਵ ਕੌਰ ਮਜੀਠੀਆ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਨਾ ਮੰਨ ਕੇ ਚੁਣੌਤੀ ਦੇਣ ਵਾਲੇ ਆਪ ਵਿਧਾਇਕਾਂ ਨੂੰ ਜਮੀਰ ਜਗਾਉਣ ਦੀ ਅਪੀਲ

by | Aug 6, 2026 | breaking news, daily, politics, religion | 0 comments

ਤਿੰਨ ਦਿਨ ਇਜਲਾਸ ਚਲਦੇ ਹੋ ਗਏ ਪਰ ਆਪ ਦੇ ਕਿਸੇ ਵਿਧਾਇਕ ਨੇ ਬੇਅਦਬੀ ਸੋਧ ਬਿੱਲ ਅਤੇ ਗੁਰੂ ਦੋਖੀ ਮੁੱਖ ਮੰਤਰੀ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਇੱਕ ਸ਼ਬਦ ਨਹੀਂ ਬੋਲਿਆ, ਜਿਸ ਨਾਲ ਮੇਰੇ ਮਨ ਵਿੱਚ ਡੂੰਘੀ ਪੀੜ੍ਹਾ ਹੈ – ਗਨੀਵ ਕੌਰ ਮਜੀਠੀਆ

ਕਿਹਾ, ਸਪੀਕਰ ਸਦਨ ਵਿਚ ਬੈਠੇ ਆਪ ਵਿਧਾਇਕਾਂ ਨੂੰ ਸੰਗਤ ਦਸਦੇ ਹਨ ਪਰ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਦੋਖੀ ਨੂੰ ਮੂੰਹ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਕੇ ਦੇ ਰਹੇ ਸ਼੍ਰੀ ਆਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ

ਸਦਨ ਵਿਚ ਮੇਰੀ ਸਪੀਚ ਹਜ਼ਾਰ ਵਾਰ ਹਟਾ ਦਿਓ ਕੋਈ ਇਤਰਾਜ਼ ਨਹੀਂ ਪਰ ਤੁਸੀ ਤਾਂ ਅੱਜ ਉਸਦੇ ਨਾਲ ਆਏ ” ਸ਼ਬਦ ” ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ਼ਬਦ “ਸ੍ਰੀ ਅਕਾਲ ਤਖ਼ਤ ਸਾਹਿਬ” ਨੂੰ ਹਟਾ ਬਜਰ ਗੁਨਾਹ ਕਰ ਦਿੱਤਾ

ਅੱਜ ਤੱਕ ਜਿਸਨੇ ਵੀ ਸ਼੍ਰੀ ਆਕਾਲ ਤਖਤ ਸਾਹਿਬ ਨਾਲ ਮੱਥਾ ਲਾਇਆ ਉਸਦਾ ਹਸ਼ਰ ਮਾੜਾ ਹੀ ਹੋਇਆ ਹੈ

ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਅੱਜ ਸਦਨ ਤੋਂ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਸਦਨ ਵਿੱਚ ਇਹ ਗੱਲ ਰੱਖੀ ਗਈ ਸੀ ਕਿ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਸਾਰੇ ਵਿਧਾਇਕਾਂ ਵੱਲੋਂ ਨਤਮਸਤਕ ਹੋਕੇ ਇਸ ਗੱਲ ਦੀ ਸਹਿਮਤੀ ਉੱਤੇ ਜੈਕਾਰੇ ਛੱਡੇ ਗਏ ਸਨ ਕਿ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਲੈ ਕੇ ਬਣਾਏ ਬੇਅਦਬੀ ਰੋਕੂ ਐਕਟ ਵਿੱਚ ਕੁਝ ਸੋਧਾਂ ਕੀਤੀਆਂ ਜਾਣੀਆਂ ਹਨ ਜੋਕਿ ਸਭ ਨੂੰ ਪ੍ਰਵਾਨ ਹੈ ਪਰ ਵਿਧਾਨ ਸਭਾ ਦਾ ਇਜਲਾਸ ਤਿੰਨ ਦਿਨ ਤੋਂ ਜਾਰੀ ਹੈ ਪਰ ਪਰ ਮੇਰੇ ਦਿਲ ਨੂੰ ਬੇਹਦ ਡੂੰਘੀ ਪੀੜਾ ਹੋਈ ਕੇ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਿਸੇ ਵੀ ਵਿਧਾਇਕ ਨੇ ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਸੋਧ ਬਿੱਲ ਬਾਰੇ ਇੱਕ ਸ਼ਬਦ ਬੋਲਿਆ ਅਤੇ ਨਾ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੇ ਹੁਕਮਨਾਮੇ ਕੇ “ਗੁਰੂ ਦੋਖੀ ਅਤੇ ਪੰਥ ਵਿਰੋਧੀ ਮੁੱਖ ਮੰਤਰੀ ਨੂੰ ਮੂੰਹ ਨਾ ਲਾਇਆ ਜਾਵੇ ਨਾ ਹੀ ਉਸ ਉੱਤੇ ਅਮਲ ਕੀਤਾ ਗਿਆ ਜੋ ਦਿਲ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਗੱਲ ਹੈ l ਉਹਨਾਂ ਕਿਹਾ ਕਿ ਇਸ ਦੇ ਇਲਾਵਾ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਬੀਤੇ ਦਿਨੀਂ ਇਹ ਕਹਿ ਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਦਿੱਤੀ ਗਈ ਕਿ ਅਸੀਂ ਇੱਥੇ ਹਾਜ਼ਰ ਸੰਗਤ ਦੀਆਂ ਭਾਵਨਾਵਾਂ ਨਾਲ ਕੰਮ ਕਰ ਰਹੇ ਹਾਂ ਪਰ ਵਿਧਾਨ ਸਭਾ ਸਦਨ ਦੇ ਅੰਦਰ ਸਿਆਸੀ ਲੋਕ ਅਤੇ ਵਿਧਾਇਕ ਬੈਠਦੇ ਹਨ ਜਦਕਿ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵਿੱਚ ਆਪਣੇ ਗੁਰੂ ਦੀ ਹਾਜ਼ਰੀ ਵਿੱਚ ਬੈਠਦੀ ਹੈ l ਉਸਨੂੰ ਹੀ ਸੰਗਤ ਮੰਨਿਆ ਜਾਂਦਾ ਹੈ ਨਾ ਕਿ ਸਿਆਸੀ ਇੱਕਠ ਨੂੰ l
ਬੀਬਾ ਗਨੀਵ ਕੌਰ ਮਜੀਠੀਆ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਨਾ ਮੰਨ ਕੇ ਚੁਣੌਤੀ ਦੇਣ ਵਾਲੇ ਆਪ ਵਿਧਾਇਕਾਂ ਨੂੰ ਜਮੀਰ ਜਗਾਉਣ ਦੀ ਅਪੀਲ* ਕਰਦਿਆਂ ਕਿਹਾ ਕਿ ਤਿੰਨ ਦਿਨ ਇਜਲਾਸ ਚਲਦੇ ਹੋ ਗਏ ਪਰ ਆਪ ਦੇ ਕਿਸੇ ਵਿਧਾਇਕ ਨੇ ਬੇਅਦਬੀ ਸੋਧ ਬਿੱਲ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਇੱਕ ਸ਼ਬਦ ਨਹੀਂ ਬੋਲਿਆ, ਜਿਸ ਨਾਲ ਹਰ ਸਿੱਖ ਦੇ ਹਿਰਦੇ ਨੂੰ ਸੱਟ ਵੱਜਣਾ ਲਾਜ਼ਮੀ ਹੈ ਅਤੇ ਇਸੇ ਅਹਿਸਾਸ ਨਾਲ ਉਣਨਾ ਵਲੋਂ ਅੱਜ ਸਦਨ ਵਿਚ ਆਪਣੇ ਗੁਰੂ ਸਾਹਿਬ ਦੇ ਸਤਿਕਾਰ ਵਿੱਚ ਆਪਣੀ ਗੱਲ ਰੱਖਣ ਦੀ ਕੋਸ਼ਿਸ਼ ਕੀਤੀ ਗਈ ਪਰ ਬੇਹਦ ਮੰਦ ਭਾਗਾ ਸੀ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸਾਡੇ ਗੁਰੂ ਸਾਹਿਬਾਨ ਅਤੇ ਸ ਅਕਾਲ ਤਖਤ ਸਾਹਿਬ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ ਸਨ ਅਤੇ ਮੇਰੇ ਉੱਤੇ ਨਿੱਜੀ ਹਮਲੇ ਕਰਨੇ ਸ਼ੁਰੂ ਕਰ ਦਿੱਤੇ l ਉਹਨਾਂ ਕਿਹਾ ਕਿ ਸੰਗਤ ਅਤੇ ਸ਼੍ਰੀ ਕਦ ਤਖਤ ਸਾਹਿਬ ਨੂੰ ਸਰਵਉੱਚ ਦੱਸਣ ਦੀ ਗੱਲ ਕਰਨ ਵਾਲੇ ਸਪੀਕਰ ਸੰਧਵਾ ਅਤੇ ਆਪ ਵਿਧਾਇਕ ਦੱਸਣ ਕਿ ਸਾਡੇ ਗੁਰੂ ਸਾਹਿਬ ਤਾਂ ਧੀਆਂ ਭੈਣਾਂ ਤੇ ਮਹਿਲਾਵਾਂ ਦੇ ਸਤਿਕਾਰ ਦੀ ਗੱਲ ਕਰਦੇ ਹਨ ਪਰ ਤੁਸੀਂ ਗੁਰੂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਗੱਲ ਕਰਨ ਵਾਲੀਆਂ ਧੀਆਂ ਭੈਣਾਂ ਨਾਲ ਬਦਸਲੂਕੀ ਕਰਨ ਤੋਂ ਵੀ ਪਿੱਛੇ ਨਹੀਂ ਹਟਦੇ l ਉਨ੍ਹਾਂ *ਕਿਹਾ ਕਿ ਸਪੀਕਰ ਸਦਨ ਵਿਚ ਬੈਠੇ ਆਪ ਵਿਧਾਇਕਾਂ ਨੂੰ ਸੰਗਤ ਦਸਦੇ ਹਨ ਪਰ ਸ਼੍ਰੀ ਆਕਾਲ ਤਖਤ ਸਾਹਿਬ ਵਲੋਂ ਗੁਰੂ ਦੋਖੀ ਨੂੰ ਮੂੰਹ ਨਾ ਲਾਉਣ ਦੇ ਹੁਕਮਾਂ ਦੀ ਉਲੰਘਣਾ ਕਰਕੇ ਸ਼੍ਰੀ ਆਕਾਲ ਤਖਤ ਸਾਹਿਬ ਨੂੰ ਸਿੱਧੀ ਚੁਣੌਤੀ ਦੇ ਰਹੇ ਹਨ l ਉਨ੍ਹਾਂ ਕਿਹਾ ਕਿ *ਸਦਨ ਵਿਚ ਮੇਰੀ ਸਪੀਚ ਹਜ਼ਾਰ ਵਾਰ ਹਟਾ ਦਿਓ ਮੈਨੂੰ ਕੋਈ ਇਤਰਾਜ਼ ਨਹੀਂ ਪਰ ਤੁਸੀ ਤਾਂ ਅੱਜ ਉਸਦੇ ਨਾਲ ਆਏ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ਼ਬਦ “ਸ੍ਰੀ ਅਕਾਲ ਤਖ਼ਤ ਸਾਹਿਬ” ਨੂੰ ਹਟਾ ਕੇ ਬਜਰ ਗੁਨਾਹ ਕਰ ਦਿੱਤਾ ਜਿਸਨੂੰ ਗੁਰੂ ਦੀ ਸੰਗਤ ਅਤੇ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ ਕਿਉਂਕਿ ਅੱਜ ਤੱਕ ਜਿਸਨੇ ਵੀ ਸ਼੍ਰੀ ਅਕਾਲ ਤਖਤ ਸਾਹਿਬ ਨਾਲ ਮੱਥਾ ਲਾਇਆ ਉਸਦਾ ਹਸ਼ਰ ਮਾੜਾ ਹੀ ਹੋਇਆ ਹੈ ਅਤੇ ਇਸ ਗੱਲ ਦਾ ਗਵਾਹ ਖੁਦ ਇਤਿਹਾਸ ਹੈ l

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...