ਬੀ.ਬੀ.ਐੱਮ.ਬੀ. ਵਿੱਚ 2550 ਖਾਲੀ ਪਦ, ਪੰਜਾਬ ਸਰਕਾਰ ਦੀ ਲਾਪਰਵਾਹੀ ਨਾਲ ਕਮਜ਼ੋਰ ਹੋਇਆ ਰਾਜ ਦਾ ਪੱਖ: ਵਿਨੀਤ ਜੋਸ਼ੀ

by | May 25, 2025 | breaking news, daily, politics | 0 comments

ਨੀਤੀ ਆਯੋਗ ਦੀ ਬੈਠਕ ਵਿੱਚ ਮੁੱਖ ਮੰਤਰੀ ਦੇ ਇਲਜ਼ਾਮਾਂ ‘ਤੇ ਪੰਜਾਬ ਭਾਜਪਾ ਦਾ ਤਿੱਖਾ ਜਵਾਬ*

*ਚੰਡੀਗੜ੍ਹ, 24 ਮਈ*
ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ.) ਵਿੱਚ ਪੰਜਾਬ ਦੇ 2550 ਪਦ ਲੰਬੇ ਸਮੇਂ ਤੋਂ ਖਾਲੀ ਪਏ ਹਨ, ਜਿਨ੍ਹਾਂ ਵਿੱਚ ਕਈ ਮਹੱਤਵਪੂਰਨ ਅਤੇ ਅਸਰਦਾਰ ਪਦ ਸ਼ਾਮਲ ਹਨ। ਭਾਜਪਾ ਦਾ ਇਲਜ਼ਾਮ ਹੈ ਕਿ ਜੇ ਪੰਜਾਬ ਸਰਕਾਰ ਸਮੇਂ ਸਿਰ ਇਹ ਪਦ ਭਰਦੀ, ਤਾਂ ਬੋਰਡ ਵਿੱਚ ਰਾਜ ਦਾ ਪੱਖ ਵਧੇਰੇ ਮਜ਼ਬੂਤੀ ਨਾਲ ਰੱਖਿਆ ਜਾ ਸਕਦਾ ਸੀ। ਹਰਿਆਣਾ ਸਰਕਾਰ ਨੇ ਆਪਣੇ ਸਾਰੇ ਪਦ ਭਰੇ ਹੋਏ ਹਨ ਅਤੇ ਸਰਗਰਮੀ ਨਾਲ ਆਪਣੇ ਹਿੱਤਾਂ ਦੀ ਰੱਖਿਆ ਕਰ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਰਾਜ ਦੀ ਭਾਗੀਦਾਰੀ ਕਮਜ਼ੋਰ ਹੋ ਗਈ ਹੈ।

ਨੀਤੀ ਆਯੋਗ ਦੀ ਬੈਠਕ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਲਗਾਏ ਗਏ ਇਲਜ਼ਾਮਾਂ ‘ਤੇ ਪਲਟਵਾਰ ਕਰਦਿਆਂ ਪੰਜਾਬ ਭਾਜਪਾ ਦੇ ਮੀਡੀਆ ਪ੍ਰਭਾਰੀ ਵਿਨੀਤ ਜੋਸ਼ੀ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਬੀ.ਬੀ.ਐੱਮ.ਬੀ. ਦੇ ਮਸਲੇ ਨੂੰ ਸਿਰਫ਼ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਉਠਾ ਰਹੇ ਹਨ। ਤਿੰਨ ਸਾਲ ਤੱਕ ਮੁੱਖ ਮੰਤਰੀ ਨੂੰ ਹਰਿਆਣਾ ਨੂੰ ਦਿੱਤੇ ਜਾ ਰਹੇ ਵਾਧੂ ਪਾਣੀ ਦੀ ਯਾਦ ਨਹੀਂ ਆਈ, ਪਰ ਹੁਣ ਚੋਣਾਂ ਦੇ ਮੌਸਮ ਵਿੱਚ ਉਹ ਕਿਸਾਨਾਂ ਦੇ ਗੁੱਸੇ ਤੋਂ ਬਚਣ ਲਈ ਇਸ ਮੁੱਦੇ ਨੂੰ ਗਰਮਾ ਰਹੇ ਹਨ।

ਭਾਜਪਾ ਨੇਤਾ ਨੇ ਕਿਹਾ ਕਿ ਇਸ ਵਾਰ ਰਾਜ ਦੀਆਂ ਮੰਡੀਆਂ ਵਿੱਚ ਕਿਸਾਨ ਬੁਰੀ ਤਰ੍ਹਾਂ ਪਰੇਸ਼ਾਨ ਹਨ। ਫ਼ਸਲਾਂ ਦੀ ਖਰੀਦ ਵਿੱਚ ਦੇਰੀ ਅਤੇ ਅਵਿਵਸਥਾ ਦੇ ਕਾਰਨ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਦੇ ਗੁੱਸੇ ਨੂੰ ਸਮਝ ਰਹੀ ਹੈ ਅਤੇ ਧਿਆਨ ਭਟਕਾਉਣ ਲਈ ਬੀ.ਬੀ.ਐੱਮ.ਬੀ. ਜੈਸੇ ਮੁੱਦਿਆਂ ਨੂੰ ਹਵਾ ਦੇ ਰਹੀ ਹੈ।

ਸੀ.ਆਈ.ਐੱਸ.ਐੱਫ਼. ਦੀ ਬੀ.ਬੀ.ਐੱਮ.ਬੀ. ਵਿੱਚ ਤਾਇਨਾਤੀ ਨੂੰ ਲੈ ਕੇ ਜਤਾਈ ਜਾ ਰਹੀ ਨਾਰਾਜ਼ਗੀ ‘ਤੇ ਵੀ ਭਾਜਪਾ ਨੇ ਸਵਾਲ ਉਠਾਏ। ਜੋਸ਼ੀ ਨੇ ਕਿਹਾ ਕਿ ਜੇ ਕਿਸੇ ਰਾਜ ਨੂੰ ਇਤਰਾਜ਼ ਹੋਣਾ ਚਾਹੀਦਾ ਹੈ, ਤਾਂ ਉਹ ਹਿਮਾਚਲ ਪ੍ਰਦੇਸ਼ ਹੈ, ਜਿਸਦੇ 200 ਤੋਂ ਵੱਧ ਪੁਲਿਸਕਰਮੀ ਬੀ.ਬੀ.ਐੱਮ.ਬੀ. ਵਿੱਚ ਤੈਨਾਤ ਹਨ। ਇਸ ਦੇ ਉਲਟ, ਪੰਜਾਬ ਦੇ ਸਿਰਫ਼ 15 ਪੁਲਿਸਕਰਮੀ ਉੱਥੇ ਮੌਜੂਦ ਹਨ। ਇਸ ਲਈ ਇਸ ‘ਤੇ ਮਗਰਮੱਛ ਦੇ ਹੰਝੂ ਨਾ ਵਹਾਉਣ।

ਵਿਨੀਤ ਜੋਸ਼ੀ ਨੇ ਮੁੱਖ ਮੰਤਰੀ ਮਾਨ ਦੀ ਕਾਰਜਸ਼ੈਲੀ ‘ਤੇ ਵਿਅੰਗ ਕਰਦਿਆਂ ਕਿਹਾ, “ਤੁਸੀਂ ਮੁੱਖ ਮੰਤਰੀ ਬਣ ਤਾਂ ਗਏ ਹੋ, ਪਰ ਤੁਹਾਡੇ ਅੰਦਰਲਾ ਕਲਾਕਾਰ ਅਜੇ ਮਰਿਆ ਨਹੀਂ ਹੈ। ਤੁਸੀਂ ਅਜੇ ਵੀ ਅਭਿਨੈ ਕਰ ਰਹੇ ਹੋ, ਪਰ ਇਸ ਨਾਲ ਪੰਜਾਬ ਦਾ ਭਲਾ ਨਹੀਂ ਹੋਣਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...