ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

by | May 16, 2026 | daily, religion | 0 comments

ਅੰਮ੍ਰਿਤਸਰ, 16 ਮਈ-
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ। ਇਨ੍ਹਾਂ ਬੋਰਡਾਂ ਵਿੱਚ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਕਸਟੋਡੀਅਨ ਸ਼ਬਦ ਜ਼ਰੀਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਕ ਧਿਰ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਗੁਰਦੁਆਰਾ ਕਮੇਟੀਆਂ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਸ਼ਰਧਾਲੂਆਂ ਨੂੰ ਬੇਅਦਬੀ ਜਾਂ ਮਰਿਯਾਦਾ ਦੀ ਉਲੰਘਣਾ ਦੇ ਮਾਮਲਿਆਂ ਵਿਚ ਜਿੰਮੇਵਾਰ ਬਣਾ ਕੇ ਸਜ਼ਾ ਤੇ ਜੁਰਮਾਨਿਆਂ ਦੇ ਘੇਰੇ ਵਿੱਚ ਲਿਆਉਣ, ਮਰਿਆਦਾ ਦੀ ਉਲੰਘਣਾ ਨੂੰ ਕਨੂੰਨੀ ਉਲੰਘਣਾ ਵਜੋਂ ਦੋਸ਼ ਦੇ ਘੇਰੇ ਵਿੱਚ ਲਿਆ ਕੇ ਸੰਗਤਾਂ ਅੰਦਰ ਡਰ ਪੈਦਾ ਕਰਨ, ਪੁਲਿਸ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸਿੱਧਾ ਦਖ਼ਲ ਦੇਣ ਲਈ ਰਾਹ ਬਨਾਉਣ, ਪੰਥਕ ਸ਼ਬਦਾਵਲੀ ਨੂੰ ਬਦਲਣ ਅਤੇ ਸੇਵਾ ਸੰਭਾਲ ਨਾਲ ਜੁੜੀ ਸ਼ਬਦਾਵਲੀ ਤੇ ਅਸਥਾਨਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਪ੍ਰਭਾਸ਼ਿਤ ਨਾ ਕਰਨ ਸਬੰਧੀ ਜਾਣਕਾਰੀ ਸਾਮਲ ਕੀਤੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਇਹ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਸੰਜੀਦਾ ਮਾਮਲਾ ਹੈ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਐਕਟ ਬਾਰੇ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਵੱਲੋਂ ਗੰਭੀਰ ਇਤਰਾਜ ਪ੍ਰਗਟ ਕੀਤੇ ਗਏ ਹਨ। ਇਨ੍ਹਾਂ ਗੰਭੀਰ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਣਾ ਬੇਹੱਦ ਜ਼ਰੂਰੀ ਹੈ। ਇਸੇ ਦੇ ਮੱਦੇਨਜ਼ਰ ਇਹ ਬੋਰਡ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਬਹੁਤ ਹੀ ਸੰਵੇਦਨਸ਼ੀਲ ਹਨ ਅਤੇ ਇਸ ਸਬੰਧੀ ਬਣਾਇਆ ਜਾਣ ਵਾਲਾ ਕੋਈ ਵੀ ਕਾਨੂੰਨ ਪੰਥਕ ਭਾਵਨਾਵਾਂ, ਗੁਰਮਤਿ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਅਨੁਸਾਰ ਹੋਣਾ ਲਾਜ਼ਮੀ ਹੈ।
ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਸਬੰਧੀ ਜਾਗਰੂਕ ਰਹਿਣ ਅਤੇ ਪੰਥਕ ਏਕਤਾ ਤੇ ਸਿਧਾਂਤਾਂ ਦੀ ਰੱਖਿਆ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...