ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣਾ ਮਾਨ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ: ਬਲਵਿੰਦਰ ਧਾਲੀਵਾਲ

by | Aug 7, 2026 | breaking news, daily, politics | 0 comments

ਬਹਿਬਲ ਕਲਾਂ, ਕੋਟਕਪੂਰਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਸਰਕਾਰ ਨੇ ਪੰਜਾਬ ਤੋਂ ਬਾਹਰ ਕਰਵਾਇਆ ਤਬਦੀਲ

ਕਾਂਗਰਸੀ ਵਿਧਾਇਕਾਂ ਨਾਲ ਧਾਲੀਵਾਲ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਰੋਸ ਪ੍ਰਦਰਸ਼ਨ, ਸਰਕਾਰ ਤੋਂ ਮੰਗਿਆ ਜਵਾਬ

ਵਿਧਾਨਸਭਾ ਮਾਨਸੂਨ ਇਜਲਾਸ ਦੌਰਾਨ ਬੈਨਰ ਅਤੇ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਨਾ ਦਿਵਾਏ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਗਾਇਆ ਕਿ ਬੇਅਦਬੀ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣਾ ਅਤੇ ਪੀੜਤਾਂ ਨੂੰ ਇਨਸਾਫ਼ ਤੋਂ ਵਾਂਝਾ ਰੱਖਣਾ ਆਪ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ, ਕੋਟਕਪੂਰਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਮਜ਼ਬੂਤੀ ਨਾਲ ਪੈਰਵੀ ਕਰਨ ਦੀ ਬਜਾਏ ਸਰਕਾਰ ਨੇ ਸਾਰੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਵਾ ਦਿੱਤੇ।

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਨੇ ਬੇਅਦਬੀ ਮਾਮਲਿਆਂ ਵਿੱਚ ਜਲਦੀ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ ਅਤੇ ਨਾ ਹੀ ਜਾਂਚ ਦੀ ਸਪੱਸ਼ਟ ਸਥਿਤੀ ਲੋਕਾਂ ਸਾਹਮਣੇ ਰੱਖੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਪੂਰੀ ਪ੍ਰਗਤੀ ਵਿਧਾਨ ਸਭਾ ਵਿੱਚ ਸਾਂਝੀ ਕੀਤੀ ਜਾਵੇ, ਦੋਸ਼ੀਆਂ ਖ਼ਿਲਾਫ਼ ਜਲਦ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਪੀੜਤ ਪਰਿਵਾਰਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਇਨਸਾਫ਼ ਦਿੱਤਾ ਜਾਵੇ।

ਧਾਲੀਵਾਲ ਨੇ ਦੋਸ਼ ਲਗਾਇਆ ਕਿ ਮਾਨ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਇਨਸਾਫ਼ ਵਿੱਚ ਹੋ ਰਹੀ ਦੇਰੀ ਕਾਰਨ ਲੋਕਾਂ ਦਾ ਕਾਨੂੰਨ-ਵਿਵਸਥਾ ਅਤੇ ਸਰਕਾਰ ਦੋਵਾਂ ਉੱਤੇ ਭਰੋਸਾ ਕਮਜ਼ੋਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਮੌਜੂਦਾ ਸਥਿਤੀ ਸਪੱਸ਼ਟ ਤੌਰ ‘ਤੇ ਸਦਨ ਅਤੇ ਪੰਜਾਬ ਦੇ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ।

ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਿੱਖ ਵਿਰੋਧੀ ਹੈ। ਇਸ ਦੀਆਂ ਨੀਤੀਆਂ ਅਤੇ ਕਾਰਜਸ਼ੈਲੀ ਸਿੱਖ ਭਾਵਨਾਵਾਂ ਦੇ ਅਨੁਕੂਲ ਨਹੀਂ ਦਿਸਦੀਆਂ। ਬੇਅਦਬੀ ਦੇ ਮਾਮਲਿਆਂ ਵਿੱਚ ਲਗਾਤਾਰ ਹੋ ਰਹੀ ਦੇਰੀ ਅਤੇ ਸਰਕਾਰ ਦੀ ਚੁੱਪੀ ਪੰਜਾਬ ਦੇ ਸਮਾਜਿਕ ਅਤੇ ਧਾਰਮਿਕ ਮਾਹੌਲ ਲਈ ਚਿੰਤਾ ਦਾ ਵਿਸ਼ਾ ਹੈ। ਕਿਸੇ ਵੀ ਦੋਸ਼ੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਮੰਨਿਆ ਜਾ ਸਕਦਾ। ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਵਿਅਕਤੀ ਕਿਉਂ ਨਾ ਹੋਵੇ, ਜੇਕਰ ਉਹ ਬੇਅਦਬੀ ਵਰਗੇ ਗੰਭੀਰ ਅਪਰਾਧ ਵਿੱਚ ਸ਼ਾਮਲ ਹੈ ਤਾਂ ਉਸ ਖ਼ਿਲਾਫ਼ ਨਿਰਪੱਖ ਅਤੇ ਸਮੇਂਬੱਧ ਕਾਰਵਾਈ ਹੋਣੀ ਚਾਹੀਦੀ ਹੈ।

ਜਾਰੀਕਰਤਾ:

ਦਫ਼ਤਰ, ਬਲਵਿੰਦਰ ਸਿੰਘ ਧਾਲੀਵਾਲ

ਸੇਵਾਮੁਕਤ ਆਈਏਐਸ ਅਧਿਕਾਰੀ ਅਤੇ ਵਿਧਾਇਕ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...