ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ ਮਾਨ: ਵੜਿੰਗ

by | Jul 27, 2026 | breaking news, daily, politics | 0 comments

ਦਿੱਲੀ ਵਿੱਚ ਜੋ ਕਿਹਾ, ਉਸਨੂੰ ਪੰਜਾਬ ਵਿੱਚ ਕਰਕੇ ਦਿਖਾਏ ਆਪ

ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ ਲਈ ਜਵਾਬਦੇਹੀ ਯਕੀਨੀ ਬਣਾਏਗੀ ਕਾਂਗਰਸ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਕ ਵਾਰ ਫਿਰ ਤੋਂ ਆਪਣੀ ਮੰਗ ਦੁਹਰਾਉਂਦੇ ਹੋਏ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅੰਤਿਮ ਜਿੰਮੇਵਾਰੀ ਮੰਤਰੀ ਦੀ ਹੁੰਦੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਦਾ ਹਵਾਲਾ ਦਿੱਤਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਚੁਣੌਤੀ ਦਿੰਦਿਆਂ, ਕਿਹਾ ਕਿ ਦਿੱਲੀ ਵਿੱਚ ਜੋ ਤੁਸੀਂ ਕਿਹਾ ਹੈ, ਉਸਨੂੰ ਪੰਜਾਬ ਵਿੱਚ ਵੀ ਅਮਲ ਕਰਕੇ ਦਿਖਾਓ।

ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਮਾਮਲਿਆਂ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਇਹ ਦਾਅਵਾ ਕਰਨ ‘ਤੇ ਵੀ ਤੰਜ ਕੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਕੋਈ ਵੀ ਪੇਪਰ ਲੀਕ ਨਹੀਂ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਹਰ ਗੱਲ ਰਿਕਾਰਡ ‘ਤੇ ਹੈ ਅਤੇ ਮੀਡੀਆ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਵਿਆਪਕ ਤੌਰ ‘ਤੇ ਸਾਹਮਣੇ ਆ ਚੁੱਕੀਆਂ ਹਨ, ਤਾਂ ਇਸ ਤਰ੍ਹਾਂ ਦਾ ਸਪੱਸ਼ਟ ਝੂਠ ਬੋਲਣ ਦੀ ਹਿੰਮਤ ਕਰਨਾ ਹੈਰਾਨੀਜਨਕ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਸਵਾਲ ਕੀਤਾ ਹੈ ਕਿ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਲਈ ਸਮਾਂ-ਸੀਮਾ ਤੈਅ ਕਰਨ। ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਤੁਹਾਡੇ ਆਗੂ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਮਾਮਲੇ ਵਿੱਚ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਕਰਵਾਉਣ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਸੀ। ਹੁਣ ਤੁਹਾਡੀ ਵਾਰੀ ਹੈ ਕਿ ਬਿਲਕੁਲ ਉਸੇ ਕਾਰਨ ਆਪਣੇ ਮੰਤਰੀ ਤੋਂ ਅਸਤੀਫ਼ਾ ਲਵੋ। ਉਨ੍ਹਾਂ ਨੇ ਕਿਹਾ ਕਿ ਜੇਕਰ ਤੁਸੀਂ ਬੈਂਸ ਨੂੰ ਤੁਰੰਤ ਬਰਖ਼ਾਸਤ ਨਹੀਂ ਕਰਦੇ, ਤਾਂ ਤੁਹਾਡਾ ਦੋਹਰਾ ਮਾਪਦੰਡ ਹੋਰ ਵੀ ਬੇਨਕਾਬ ਹੋ ਜਾਵੇਗਾ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪੇਪਰ ਲੀਕ ਮਾਮਲਿਆਂ ਵਿੱਚ ਜਵਾਬਦੇਹੀ ਯਕੀਨੀ ਬਣਾਉਣ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰ ‘ਤੇ ਸੰਘਰਸ਼ ਦਾ ਐਲਾਨ ਕਰੇਗੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਕਿਹਾ ਕਿ ਦਿੱਲੀ ਵਿੱਚ ਇੱਕ ਗੱਲ ਅਤੇ ਪੰਜਾਬ ਵਿੱਚ ਉਸਦੇ ਬਿਲਕੁਲ ਉਲਟ ਨਹੀਂ ਚੱਲ ਸਕਦਾ। ਜਿੱਥੇ ਦਿੱਲੀ ਵਿੱਚ ਉਹ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ, ਉੱਥੇ ਹੀ ਪੰਜਾਬ ਵਿੱਚ ਆਪਣੇ ਮੰਤਰੀ ਦਾ ਬਚਾਅ ਕਰ ਰਹੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...