ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

by | Aug 27, 2026 | breaking news, daily, politics, religion | 0 comments

ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 22 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰੂ ਘਰਾਂ ’ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ ਅਤੇ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਠਾਈ ਜਾ ਰਹੀ ਅਵਾਜ਼ ਪ੍ਰਤੀ ਵੀ ਸਰਕਾਰਾਂ ਹਮੇਸ਼ਾ ਅਵੇਸਲੀਆਂ ਹੀ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਭਲਕੇ 27 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸਵੇਰੇ 10:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ, ਜਿਸ ਦੇ ਭੋਗ 29 ਅਗਸਤ ਨੂੰ ਪੈਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ 29 ਅਗਸਤ ਨੂੰ ਸ਼੍ਰੋਮਣੀ ਕਮੇਟੀ ਦੇ ਸਮੂਹ ਵਿਦਿਅਕ ਅਦਾਰਿਆਂ ਵਿਚ ਵੀ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।
ਸ. ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ’ਤੇ ਗੁਰਦੁਆਰਾ ਸਾਹਿਬਾਨ ਵਿਖੇ ਇਕੱਤਰਤ ਹੋ ਕੇ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...