ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by | Aug 31, 2026 | breaking news, daily, politics, religion | 0 comments

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਰਹਾਲੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ’ਚ ਕੀਤੀ ਸ਼ਮੂਲੀਅਤ

ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ’ਚ ਅਰਦਾਸ ਸਮਾਗਮ ਕਰਵਾਏ ਗਏ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਮੂਹ ਵਿਦਿਅਕ ਅਦਾਰਿਆਂ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸੇ ਤਹਿਤ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ (ਪਟਿਆਲਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵਿਚ ਸ਼ਾਮਲ ਹੋਏ, ਜਦਕਿ ਜਥੇਦਾਰ ਗਿਆਨੀ ਟੇਕ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਵਿਚ ਸ਼ਮੂਲੀਅਤ ਕੀਤੀ।
ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਜਿਨ੍ਹਾਂ ਸਿੰਘਾਂ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਜ਼ੇਲ੍ਹਾਂ ਵਿਚ ਬਿਤਾਇਆ ਹੈ, ਉਨ੍ਹਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਉਹ ਬੰਦੀ ਸਿੰਘ ਹਨ, ਜਿਨ੍ਹਾਂ ਨੇ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਦੇ ਵਿਰੁੱਧ ਸੰਘਰਸ਼ ਦਾ ਰਾਹ ਚੁਣਿਆ ਸੀ। ਇਹ ਭਾਰਤੀ ਕਾਨੂੰਨ ਅਨੁਸਾਰ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜ਼ੇਲ੍ਹਾਂ ਵਿਚ ਬਿਤਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖ ਭਾਵਨਾਵਾਂ ਨਾਲ ਜੁੜੇ ਇਹ ਅਹਿਮ ਮਾਮਲੇ ਪ੍ਰਤੀ ਹਮੇਸ਼ਾ ਹੀ ਅਵੇਸਲੀਆਂ ਹਨ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦੇ ਮਾਮਲੇ ਪ੍ਰਤੀ ਸੁਪਰੀਮ ਕੋਰਟ ਦੇ ਕਹਿਣ ਮਗਰੋਂ ਵੀ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ, ਜੋ ਕਾਨੂੰਨੀ ਅਧਿਕਾਰਾਂ ਨਾਲ ਵੀ ਬੇਇਨਸਾਫ਼ੀ ਹੈ। ਇਸੇ ਤਰ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜਦੋਂ ਕਿਤੇ ਸੁਣਵਾਈ ਨਾ ਹੋਵੇ ਤਾਂ ਸਿੱਖ ਹਮੇਸ਼ਾਂ ਗੁਰੂ ਦਾ ਸਹਾਰਾ ਲੈਂਦਾ ਹੈ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਗਏ ਹਨ। ਉਨ੍ਹਾਂ ਸਰਕਾਰ ਨੂੰ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਬੰਦੀ ਸਿੰਘਾਂ ਸਬੰਧੀ ਫੈਸਲਾ ਕਰਨ ਲਈ ਆਖਿਆ।
ਇਸ ਮੌਕੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਤੇ ਭਾਈ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸ. ਕੁਲਵੰਤ ਸਿੰਘ ਪੰਡੋਰੀ, ਬੰਦੀ ਸਿੰਘਾਂ ਦੇ ਪਰਿਵਾਰਾਂ ਮੈਂਬਰਾਂ ’ਚੋਂ ਬੀਬੀ ਗੁਰਜੀਤ ਕੌਰ ਤੇ ਬੀਬੀ ਸੁਮਨ ਕੌਰ ਸਮੇਤ ਸੰਗਤਾਂ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...