‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾ ਦੇ ਲਾਲਚ ਵਿੱਚ ਰਵਾਇਤੀ ਪਾਰਟੀਆਂ ਇੱਕਜੁੱਟ ਹੋ ਕੇ ‘ਆਪ’ ਨੂੰ ਸਰਕਾਰ ਬਣਾਉਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਚੰਡੀਗੜ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹੰਗ ਅਸੈਂਬਲੀ ਵਾਲੇ ਬਿਆਨ ‘ਤੇ ਸਿਆਸਤ ਗਰਮਾ ਗਈ ਹੈ, ‘ਆਪ’ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾ ਦੇ ਲਾਲਚ ਵਿੱਚ ਰਵਾਇਤੀ ਪਾਰਟੀਆਂ ਇੱਕਜੁੱਟ ਹੋ ਕੇ ‘ਆਪ’ ਨੂੰ ਸਰਕਾਰ ਬਣਾਉਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸੇ ਲਈ ਭਾਜਪਾ ਆਗੂ ਅਮਿਤ ਸ਼ਾਹ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਆਗੂ ਸੂਬੇ ਵਿੱਚ ਸਰਕਾਰ ਬਣਾਉਣ ਲਈ ਗੱਠਜੋੜ ਵੱਲ ਕਦਮ ਵਧਾ ਰਹੇ ਹਨ। ਅਮਿਤ ਸ਼ਾਹ ਨੇ ਆਪਣੇ ਬਿਆਨ ਦੇ ਵਿਚ ਕਿਹਾ ਸੀ ਕਿ ਜੇਕਰ ਪੰਜਾਬ ਵਿਚ ਹੰਗ ਅਸੈਂਬਲੀ ਹੁੰਦੀ ਹੈ ਤਾਂ 2-3 ਪਾਰਟੀਆਂ ਮਿਲਕੇ ਗੱਠਜੋੜ ਕਰਣਗੀਆਂ ਅਤੇ ਸਰਕਾਰ ਬਣਾਉਣਗੀਆਂ।
ਦੱਸ ਦਈਏ ਕਿ ਪੰਜਾਬ ਵਿਚ ਭਾਜਪਾ ਦੇ ਨਾਲ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਪੰਜਾਬ ਲੋਕ ਕਾਂਗਰਸ ਨੇ ਮਿਲਕੇ ਚੋਣਾਂ ਲੜੀਆਂ ਸਨ। ਜਿਸ ਵਿਚ ਸੀਟਾਂ ਦੀ ਵੰਡ ਆਪਸੀ ਸਹਿਮਤੀ ਨਾਲ ਬਣੀ ਸੀ। ਜਿਸਤੇ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਵੋਟਰਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਸ਼ੁਰੂ ਤੋਂ ਹੀ ਨਕਾਰ ਦਿੱਤਾ ਹੈ, ਇਹ ਰਵਾਇਤੀ ਪਾਰਟੀਆਂ ਸਰਕਾਰ ਨਹੀਂ ਬਣਾ ਸਕਣਗੀਆਂ, ਭਾਵੇਂ ਉਨ੍ਹਾਂ ਦਾ ਗਠਜੋੜ ਕਿੰਨਾ ਵੀ ਮਜ਼ਬੂਤ ਅਤੇ ਪੁਰਾਣਾ ਕਿਉਂ ਨਾ ਹੋਵੇ।