ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

by | Jun 7, 2026 | breaking news, entertainment | 0 comments

ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ ਸਫ਼ਲ ਆਪ੍ਰੇਸ਼ਨ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

ਕਰੀਬ ਦੋ ਸਾਲਾਂ ਤੋਂ, ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ।

ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ਹੈਮਰੇਜ ਤੋਂ ਬਾਅਦ ਸ਼ੁਰੂ ਹੋਈਆਂ, ਜਿਸ ਕਾਰਨ ਉਸਨੂੰ ਨਿਊਰੋਲੋਜੀਕਲ ਪੇਚੀਦਗੀਆਂ ਦਾ ਸਾਹਮਣਾ ਕਰਨਾ ਪਿਆ। ਲੰਬੇ ਸਮੇਂ ਤੱਕ ਚੱਲੀ ਬੀਮਾਰੀ ਦਾ ਅਸਰ ਪਰਿਵਾਰ ਦੀ ਆਰਥਿਕ ਹਾਲਤ ‘ਤੇ ਵੀ ਪਿਆ। ਉਸਦੀ ਦੇਖਭਾਲ ਲਈ ਉਸਦੇ ਪਤੀ ਨੂੰ ਨਿੱਜੀ ਖੇਤਰ ਦੀ ਵਧੀਆ ਨੌਕਰੀ ਛੱਡਣੀ ਪਈ,ਉਤੋਂ ਇਲਾਜ ਦਾ ਖ਼ਰਚਾ ਲਗਾਤਾਰ ਵਧਦਾ ਰਿਹਾ।

ਕੁੱਝ ਸਾਲਾਂ ਬਾਅਦ, ਸਾਲ 2025 ਵਿੱਚ, ਪੇਰੀਮੈਨੋਪੌਜ਼ ਦੌਰਾਨ ਉਹ ਲੰਬੇ ਸਮੇਂ ਤੱਕ ਲਗਾਤਾਰ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹੋ ਗਈ। ਉਸਦੇ ਗੰਭੀਰ ਮੈਡੀਕਲ ਪਿਛੋਕੜ ਕਾਰਨ ਐਨੇਸਥੀਸੀਆ ਨਾਲ ਜੁੜੇ ਕਿਸੇ ਵੀ ਆਪ੍ਰੇਸ਼ਨ ਵਿੱਚ ਜੋਖ਼ਮ ਬਹੁਤ ਵੱਧ ਸਨ । ਸਾਲ 2020 ਅਤੇ 2024 ਵਿੱਚ ਮਿਰੇਨਾ ਇਨਸਰਸ਼ਨ ਸਮੇਤ ਕਈ ਇਲਾਜ ਕਰਵਾਉਣ ਦੇ ਬਾਵਜੂਦ ਉਸਦੀ ਸਮੱਸਿਆ ਜਾਰੀ ਰਹੀ ਅਤੇ ਕਰੀਬ ਦੋ ਸਾਲਾਂ ਤੱਕ ਲਗਾਤਾਰ ਉਹ ਕਰੋਨਿਕ ਬਲੀਡਿੰਗ ਦੀ ਸ਼ਿਕਾਰ ਰਹੀ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਦੇ ਪ੍ਰਸੂਤੀ ਅਤੇ ਗਾਇਨੀ ਵਿਭਾਗ ਦੀ ਪ੍ਰੋਫੈਸਰ ਡਾ. ਪ੍ਰੀਤ ਕਮਲ ਸਿਬੀਆ ਨੇ ਕਿਹਾ, “ਹਰਮਨਪ੍ਰੀਤ ਜੋ ਮੀਨੋਪੌਜ਼ ਦੇ ਪੜਾਅ ਵੱਲ ਵਧ ਰਹੀ ਸੀ, ਪਿਛਲੇ ਕਰੀਬ ਦਸ ਸਾਲਾਂ ਤੋਂ ਬਹੁਤ ਜ਼ਿਆਦਾ ਮਾਹਵਾਰੀ ਖੂਨ ਵਹਿਣ ਦੀ ਸਮੱਸਿਆ ਨਾਲ ਪੀੜਤ ਸੀ। ਇਸਦੇ ਨਾਲ ਹੀ ਉਸਨੂੰ ਹਾਈਪਰਟੈਨਸ਼ਨ, ਟਾਈਪ-2 ਡਾਇਬਟੀਜ਼, ਹਾਈਪੋਥਾਇਰਾਇਡਿਜ਼ਮ, ਸੋਰਾਇਸਿਸ ਅਤੇ ਨਿਊਰੋਲੋਜੀਕਲ ਪੇਚੀਦਗੀਆਂ ਸਮੇਤ ਕਈ ਹੋਰ ਸਿਹਤ ਸਮੱਸਿਆਵਾਂ ਵੀ ਸਨ।”

ਡਾ. ਸਿਬੀਆ ਨੇ ਅੱਗੇ ਦੱਸਿਆ,“ਉਸਦੇ ਗਰਭਾਸ਼ਯ ਵਿੱਚ ਇੱਕ ਵੱਡਾ ਫਾਈਬਰਾਇਡ ਸੀ ਅਤੇ ਪਹਿਲਾਂ ਵੀ ਲੰਬੇ ਸਮੇਂ ਤੱਕ ਦਵਾਈਆਂ ਰਾਹੀਂ ਇਲਾਜ ਕੀਤਾ ਗਿਆ ਸੀ, ਪਰ ਉਮੀਦ ਅਨੁਸਾਰ ਸਫ਼ਲਤਾ ਨਹੀਂ ਮਿਲੀ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸਾਡੀ ਟੀਮ ਨੇ ਉਸਦਾ ਟੋਟਲ ਲੈਪ੍ਰੋਸਕੋਪਿਕ ਹਿਸਟਰੇਕਟੋਮੀ ਆਪ੍ਰੇਸ਼ਨ ਕੀਤਾ। ਆਪ੍ਰੇਸ਼ਨ ਸਫ਼ਲ ਰਿਹਾ, ਉਸਦੀ ਆਪ੍ਰੇਸ਼ਨ ਤੋਂ ਬਾਅਦ ਦੀ ਸਿਹਤਯਾਬੀ ਸੁਚਾਰੂ ਢੰਗ ਨਾਲ ਹੋਈ ਅਤੇ ਉਸਨੂੰ ਤਸੱਲੀਬਖਸ਼ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।”

ਹਰਮਨਪ੍ਰੀਤ ਨੇ ਦੱਸਿਆ ਕਿ ਇਲਾਜ ਦੌਰਾਨ ਡਾ. ਸਿਬੀਆ ਦੀ ਸਲਾਹ ‘ਤੇ ਉਸਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਇਆ , ਜਿਸ ਨਾਲ ਉਸਦੇ ਪਰਿਵਾਰ ‘ਤੇ ਪੈਣ ਵਾਲਾ ਆਰਥਿਕ ਬੋਝ ਕਾਫ਼ੀ ਘੱਟ ਹੋ ਗਿਆ। ਉਸਨੇ ਇਸ ਲੋਕ-ਭਲਾਈ ਯੋਜਨਾ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ ਅਤੇ ਡਾਕਟਰਾਂ ਤੇ ਹਸਪਤਾਲ ਸਟਾਫ਼ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਮੁੱਖ ਇਲਾਜ ਦੇ ਨਾਲ-ਨਾਲ ਉਸਦੀ ਡਾਇਬਟੀਜ਼ ਅਤੇ ਸੋਰਾਇਸਿਸ ਵਰਗੀਆਂ ਹੋਰ ਸਿਹਤ ਸਮੱਸਿਆਵਾਂ ਦਾ ਵੀ ਪੂਰਾ ਧਿਆਨ ਰੱਖਿਆ।

ਆਪਣੇ ਉਦਮੀ ਸਫ਼ਰ ਲਈ ਜਾਣੀ ਜਾਂਦੀ ਹਰਮਨਪ੍ਰੀਤ ਨੇ ਸਾਲਾਂ ਤੱਕ ਪਟਿਆਲਾ ਵਿੱਚ ਟਿਫ਼ਨ ਸੇਵਾ, ਫੂਡ ਕਾਰਟ ਅਤੇ ਫੂਡ ਵੈਨ ਚਲਾਈ ਹੈ। ਲੰਬੇ ਸਮੇਂ ਤੱਕ ਬੀਮਾਰੀ ਨਾਲ ਜੂਝਣ ਦੇ ਬਾਵਜੂਦ ਉਸਨੇ ਖਾਣਾ ਬਣਾਉਣ ਦੇ ਆਪਣੇ ਜਨੂੰਨ ਨੂੰ ਜਾਰੀ ਰੱਖਿਆ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਈ। ਹੁਣ ਸਿਹਤਯਾਬੀ ਤੋਂ ਬਾਅਦ ਉਹ ਆਪਣੇ ਸੁਪਨਿਆਂ ਨੂੰ ਦੁਬਾਰਾ ਸਾਕਾਰ ਕਰਨ ਦੀ ਤਿਆਰੀ ਕਰ ਰਹੀ ਹੈ।

ਕੈਸ਼ਲੈੱਸ ਇਲਾਜ ਅਤੇ ਸਮੇਂ ਸਿਰ ਮਿਲੀ ਸਿਹਤ ਸਹਾਇਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਇਸ ਤਜਰਬੇ ਨੇ ਜਨਤਕ ਸੇਵਾਵਾਂ ਪ੍ਰਤੀ ਉਸਦਾ ਵਿਸ਼ਵਾਸ ਮੁੜ ਸਥਾਪਿਤ ਕੀਤਾ ਹੈ ਅਤੇ ਸਰਕਾਰ ਉੱਤੇ ਉਸਦਾ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਸਨੇ ਕਿਹਾ,“ਮੇਰੇ ਵਰਗੇ ਲਾਭਪਾਤਰੀ ਇਸ ਗੱਲ ਦੀ ਪ੍ਰਤੱਖ ਉਦਾਹਰਣ ਹਨ ਕਿ ਕਿਫ਼ਾਇਤੀ ਅਤੇ ਸੌਖੀ ਪਹੁੰਚ ਵਾਲੀਆਂ ਸਿਹਤ ਸੇਵਾਵਾਂ ਆਮ ਲੋਕਾਂ, ਖ਼ਾਸ ਕਰਕੇ ਲੰਬੇ ਸਮੇਂ ਤੋਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਦੀ ਜ਼ਿੰਦਗੀ ਵਿੱਚ ਕਿੰਨਾ ਵੱਡਾ ਬਦਲਾਅ ਲਿਆ ਸਕਦੀਆਂ ਹਨ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...