ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

by | Jul 28, 2026 | breaking news, daily, politics | 0 comments

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ ਦੇ 80 ਫ਼ੀਸਦੀ ਤੋਂ ਵੱਧ ਮਾਮਲਿਆਂ ਵਿੱਚ ਬਾਲਗ ਅਤੇ ਸੀਨੀਅਰ ਨਾਗਰਿਕ ਪਾਏ ਗਏ ਪੀੜਤ

ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਦੀ ਸਮੱਸਿਆ ਨਹੀਂ; ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜੇ 36–60 ਸਾਲ ਉਮਰ ਵਰਗ ਵਿੱਚ ਵਧ ਰਹੇ ਬੋਝ ਵੱਲ ਕਰਦੇ ਹਨ ਇਸ਼ਾਰਾ

ਸਾਹ ਚੜ੍ਹਨ ਦੀ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ; ਸਮੇਂ ਸਿਰ ਇਲਾਜ ਨਾਲ ਫ਼ੇਫ਼ੜਿਆਂ, ਜ਼ਿੰਦਗੀ ਅਤੇ ਰੋਜ਼ੀ-ਰੋਟੀ—ਤਿੰਨਾਂ ਨੂੰ ਬਚਾਇਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ

ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ। ਉਦੋਂ ਤੱਕ ਕਈ ਮਰੀਜ਼ ਫ਼ੇਫ਼ੜਿਆਂ ਦੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹੁੰਦੇ ਹਨ, ਜਿਸ ਲਈ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ ਜਾਂ ਵੱਡੀ ਥੋਰੇਸਿਕ ਸਰਜਰੀ ਕਰਵਾਉਣੀ ਪੈਂਦੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪੰਜਾਬ ਦੇ ਤਾਜ਼ਾ ਇਲਾਜੀ ਅੰਕੜੇ ਦੱਸਦੇ ਹਨ ਕਿ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ। ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਵੱਡਾ ਹਿੱਸਾ ਸੂਬੇ ਦੇ ਕੰਮਕਾਜੀ ਉਮਰ ਵਰਗ ਨਾਲ ਸਬੰਧਿਤ ਹੈ, ਜੋ ਇਹ ਦਰਸਾਉਂਦਾ ਹੈ ਕਿ ਸਾਹ ਨਾਲ ਸਬੰਧਿਤ ਬੀਮਾਰੀਆਂ ਸਿਹਤ ਦੇ ਨਾਲ-ਨਾਲ ਆਰਥਿਕ ਬੋਝ ਵੀ ਤੇਜ਼ੀ ਨਾਲ ਵਧਾ ਰਹੀਆਂ ਹਨ।

ਅਮਰੀਕਾ ਦੇ ਨੈਸ਼ਨਲ ਹਾਰਟ, ਲੰਗ ਐਂਡ ਬਲੱਡ ਇੰਸਟੀਚਿਊਟ ਅਨੁਸਾਰ, ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੌਲੀ-ਹੌਲੀ ਵਿਕਸਿਤ ਹੁੰਦੀਆਂ ਹਨ ਅਤੇ ਆਪਣੇ ਆਪ ਠੀਕ ਨਹੀਂ ਹੁੰਦੀਆਂ। ਜਿੰਨੀ ਜਲਦੀ ਇਨ੍ਹਾਂ ਦੀ ਪਛਾਣ ਹੋ ਜਾਵੇ, ਫ਼ੇਫ਼ੜਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਉਨਾ ਹੀ ਆਸਾਨੀ ਨਾਲ ਰੋਕਿਆ ਜਾ ਸਕਦਾ ਹੈ। ਦਵਾਈਆਂ ਅਤੇ ਪਲਮੋਨਰੀ ਰੀਹੈਬਿਲੀਟੇਸ਼ਨ ਨਾਲ ਲਾਭ ਮਿਲਦਾ ਹੈ। ਗੰਭੀਰ ਮਾਮਲਿਆਂ ਵਿੱਚ ਥੋਰੇਸਿਕ ਸਰਜਰੀ ਜਾਨ ਬਚ ਸਕਦੀ ਹੈ। ਅਜਿਹੇ ਮਾਮਲਿਆਂ ਵਿੱਚ ਇਲਾਜ ਵਿੱਚ ਦੇਰੀ ਕਰਨਾ ਕਦੇ ਵੀ ਸਹੀ ਵਿਕਲਪ ਨਹੀਂ ਹੁੰਦਾ। ਬਦਕਿਸਮਤੀ ਨਾਲ ਇਲਾਜ ਦਾ ਖ਼ਰਚ ਨਾ ਝੱਲ ਸਕਣ ਕਾਰਨ ਕਈ ਮਰੀਜ਼ ਇਲਾਜ ਵਿੱਚ ਦੇਰੀ ਕਰਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਟੇਟ ਹੈਲਥ ਏਜੰਸੀ (ਐਸਐਚਏ), ਪੰਜਾਬ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ 8 ਜਨਵਰੀ ਤੋਂ 21 ਜੁਲਾਈ 2026 ਤੱਕ 14,032 ਲੋਕਾਂ ਨੇ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਅਤੇ ਥੋਰੇਸਿਕ ਸਰਜਰੀ/ਸਾਹ ਨਾਲ ਸਬੰਧਿਤ ਇਲਾਜ ਦਾ ਲਾਭ ਲਿਆ। ਇਨ੍ਹਾਂ ਇਲਾਜਾਂ ’ਤੇ 37.30 ਕਰੋੜ ਰੁਪਏ ਦੀ ਕੈਸ਼ਲੈੱਸ ਰਕਮ ਅਦਾ ਕੀਤੀ ਗਈ। ਇਨ੍ਹਾਂ ਅੰਕੜਿਆਂ ਦੇ ਪਿੱਛੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਦੀ ਕਹਾਣੀ ਹੈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਲੱਖਾਂ ਰੁਪਏ ਦਾ ਪ੍ਰਬੰਧ ਕਰਨ ਦੀ ਚਿੰਤਾ ਨਹੀਂ ਕਰਨੀ ਪਈ। ਇਹੀ ਇਸ ਯੋਜਨਾ ਦੀ ਸਭ ਤੋਂ ਵੱਡੀ ਤਾਕਤ ਹੈ।

ਅੰਕੜਿਆਂ ਅਨੁਸਾਰ 36 ਤੋਂ 60 ਸਾਲ ਉਮਰ ਵਰਗ ਵਿੱਚ 5,559 ਇਲਾਜ ਦੇ ਮਾਮਲੇ ਦਰਜ ਕੀਤੇ ਗਏ, ਜਦਕਿ 60 ਸਾਲ ਤੋਂ ਵੱਧ ਉਮਰ ਦੇ 5,659 ਸੀਨੀਅਰ ਨਾਗਰਿਕਾਂ ਨੇ ਵੀ ਹਸਪਤਾਲ ਵਿੱਚ ਇਲਾਜ ਪ੍ਰਾਪਤ ਕੀਤਾ। ਇਹ ਦੋਵੇਂ ਉਮਰ ਵਰਗ ਮਿਲ ਕੇ ਯੋਜਨਾ ਤਹਿਤ ਹੋਏ ਕੁੱਲ ਸਾਹ ਨਾਲ ਸਬੰਧਿਤ ਇਲਾਜ ਦੇ 80 ਫ਼ੀਸਦੀ ਤੋਂ ਵੱਧ ਮਾਮਲਿਆਂ ਵਿੱਚ ਹਿੱਸੇਦਾਰ ਰਹੇ। ਇਸ ਤੋਂ ਇਲਾਵਾ 2,522 ਨੌਜਵਾਨ ਬਾਲਗਾਂ ਅਤੇ 292 ਬੱਚਿਆਂ ਨੇ ਵੀ ਸਾਹ ਨਾਲ ਸਬੰਧਿਤ ਇਲਾਜ ਪ੍ਰਾਪਤ ਕੀਤਾ।

ਲਿੰਗ ਅਧਾਰਿਤ ਅੰਕੜਿਆਂ ਅਨੁਸਾਰ 8,345 ਪੁਰਸ਼ਾਂ ਦਾ 22.79 ਕਰੋੜ ਰੁਪਏ ਦੀ ਲਾਗਤ ਨਾਲ ਇਲਾਜ ਕੀਤਾ ਗਿਆ, ਜਦਕਿ 5,684 ਮਹਿਲਾਵਾਂ ਨੂੰ 14.50 ਕਰੋੜ ਰੁਪਏ ਦੇ ਇਲਾਜ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ‘ਹੋਰ’ ਲਿੰਗ ਸ਼੍ਰੇਣੀ ਦੇ ਤਿੰਨ ਲਾਭਪਾਤਰੀਆਂ ਨੇ ਵੀ ਯੋਜਨਾ ਤਹਿਤ ਕੈਸ਼ਲੈੱਸ ਸਿਹਤ ਸੇਵਾਵਾਂ ਦਾ ਲਾਭ ਲਿਆ।

ਮਹੀਨਾਵਾਰ ਅੰਕੜੇ ਦਰਸਾਉਂਦੇ ਹਨ ਕਿ ਰਿਪੋਰਟਿੰਗ ਸਮੇਂ ਦੌਰਾਨ ਵਿਸ਼ੇਸ਼ ਸਾਹ ਨਾਲ ਸਬੰਧਿਤ ਸੇਵਾਵਾਂ ਦੀ ਮੰਗ ਲਗਾਤਾਰ ਬਣੀ ਰਹੀ। ਇਲਾਜ ਦੇ ਮਾਮਲਿਆਂ ਦੀ ਗਿਣਤੀ ਜਨਵਰੀ ਵਿੱਚ 1,332 ਤੋਂ ਵਧ ਕੇ ਅਪ੍ਰੈਲ ਵਿੱਚ 2,509 ਹੋ ਗਈ, ਜੋ ਛੇ ਮਹੀਨਿਆਂ ਦੌਰਾਨ ਸਭ ਤੋਂ ਵੱਧ ਰਹੀ। ਹਾਲਾਂਕਿ ਜੂਨ ਵਿੱਚ 2,004 ਮਾਮਲੇ ਦਰਜ ਕੀਤੇ ਗਏ, ਪਰ ਇਲਾਜ ਦੀ ਕੁੱਲ ਰਕਮ 6.73 ਕਰੋੜ ਰੁਪਏ ਰਹੀ, ਜੋ ਸਭ ਤੋਂ ਵੱਧ ਸੀ। ਇਹ ਦਰਸਾਉਂਦਾ ਹੈ ਕਿ ਯੋਜਨਾ ਤਹਿਤ ਹੋਰ ਜਟਿਲ ਅਤੇ ਮਹਿੰਗੇ ਸਾਹ ਨਾਲ ਸਬੰਧਿਤ ਇਲਾਜ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਅੰਕੜੇ ਸਾਹ ਨਾਲ ਸਬੰਧਿਤ ਬੀਮਾਰੀਆਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਦੀ ਤੁਰੰਤ ਲੋੜ ਨੂੰ ਉਜਾਗਰ ਕਰਦੇ ਹਨ। ਲੋਕ ਲਗਾਤਾਰ ਰਹਿਣ ਵਾਲੀ ਖੰਘ ਜਾਂ ਸਾਹ ਚੜ੍ਹਨ ਨੂੰ ਅਕਸਰ ਅਸਥਾਈ ਸਮੱਸਿਆ ਜਾਂ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ। ਬਦਕਿਸਮਤੀ ਨਾਲ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੌਲੀ-ਹੌਲੀ ਅਤੇ ਬਿਨਾਂ ਸਪੱਸ਼ਟ ਲੱਛਣਾਂ ਦੇ ਵਧਦੀਆਂ ਰਹਿੰਦੀਆਂ ਹਨ। ਜਦੋਂ ਤੱਕ ਕਈ ਮਰੀਜ਼ ਡਾਕਟਰੀ ਸਹਾਇਤਾ ਲੈਂਦੇ ਹਨ, ਉਦੋਂ ਤੱਕ ਫ਼ੇਫ਼ੜਿਆਂ ਨੂੰ ਗੰਭੀਰ ਨੁਕਸਾਨ ਪਹੁੰਚ ਚੁੱਕਾ ਹੁੰਦਾ ਹੈ। ਸਾਹ ਚੜ੍ਹਨ ਦੀ ਸਮੱਸਿਆ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਸਮੇਂ ਸਿਰ ਇਲਾਜ ਨਾਲ ਫ਼ੇਫ਼ੜਿਆਂ, ਜ਼ਿੰਦਗੀ ਅਤੇ ਰੋਜ਼ੀ-ਰੋਟੀ—ਤਿੰਨਾਂ ਨੂੰ ਬਚਾਇਆ ਜਾ ਸਕਦਾ ਹੈ।”

ਸਿਹਤ ਮੰਤਰੀ ਨੇ ਖ਼ਾਸ ਤੌਰ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ, ਉਦਯੋਗਿਕ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਅਤੇ ਧੂੜ ਤੇ ਪ੍ਰਦੂਸ਼ਣ ਦੇ ਸੰਪਰਕ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲੱਛਣ ਲਗਾਤਾਰ ਬਣੇ ਰਹਿਣ ਤਾਂ ਤੁਰੰਤ ਡਾਕਟਰੀ ਸਲਾਹ ਲੈਣ। ਉਨ੍ਹਾਂ ਨੇ ਤੰਬਾਕੂ ਤੋਂ ਦੂਰ ਰਹਿਣ, ਪ੍ਰਦੂਸ਼ਿਤ ਵਾਤਾਵਰਣ ਦੇ ਸੰਪਰਕ ਨੂੰ ਘਟਾਉਣ ਅਤੇ ਸਾਹ ਨਾਲ ਸਬੰਧਿਤ ਪੁਰਾਣੀਆਂ ਬੀਮਾਰੀਆਂ ਤੋਂ ਪੀੜਤ ਲੋਕਾਂ ਲਈ ਨਿਯਮਿਤ ਸਿਹਤ ਜਾਂਚ ਕਰਵਾਉਣ ’ਤੇ ਵੀ ਜ਼ੋਰ ਦਿੱਤਾ।

ਸਮੇਂ ਸਿਰ ਬੀਮਾਰੀ ਦੀ ਪਛਾਣ, ਤੰਬਾਕੂ ਦਾ ਸੇਵਨ ਛੱਡਣਾ, ਹਵਾ ਪ੍ਰਦੂਸ਼ਣ ਦੇ ਸੰਪਰਕ ਨੂੰ ਘਟਾਉਣਾ, ਕੰਮ ਵਾਲੀ ਥਾਂ ’ਤੇ ਸੁਰੱਖਿਆ ਉਪਾਅ ਅਪਣਾਉਣਾ ਅਤੇ ਸਮੇਂ ਸਿਰ ਉਚਿਤ ਡਾਕਟਰੀ ਇਲਾਜ ਪ੍ਰਾਪਤ ਕਰਨਾ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਨੂੰ ਰੋਕਣ ਅਤੇ ਵੱਡੀ ਥੋਰੇਸਿਕ ਸਰਜਰੀ ਦੀ ਲੋੜ ਤੋਂ ਬਚਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...