ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

by | Mar 19, 2026 | daily, politics | 0 comments

ਕੋਈ ਵੀ ਪੀੜਤ ਸਹਾਇਤਾ ਤੋੰ ਨਹੀਂ ਰਹੇਗਾ ਵਾਂਝਾ : ਪੰਜਾਬ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਅਤੇ ਮੁੜ ਵਸੇਬੇ ਨੂੰ ਕੀਤਾ ਮਜ਼ਬੂਤ

ਪੰਜਾਬ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਉੱਚ ਸਹਾਇਤਾ ਅਤੇ ਸਮਾਵੇਸ਼ੀ ਕਵਰੇਜ ਨਾਲ ਸਹਾਇਤਾ ਨੂੰ ਮਜ਼ਬੂਤ ​​ਕੀਤਾ: ਡਾ. ਬਲਜੀਤ ਕੌਰ

ਚੰਡੀਗੜ੍ਹ, 19 ਮਾਰਚ:

ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।”

ਹਿੰਸਾ ਪੀੜਤਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਵਿੱਤੀ ਸਹਾਇਤਾ ਤੋਂ ਪਰੇ ਹੈ ਅਤੇ ਮਾਣ ਅਤੇ ਭਰੋਸੇ ਨੂੰ ਬਹਾਲ ਕਰਨ ਲਈ ਸੁਹਿਰਦ ਵਚਨਬੱਧਤਾ ਨੂੰ ਦਰਸਾਉਂਦੀ ਹੈ। ਡਾ. ਬਲਜੀਤ ਕੌਰ ਨੇ ਕਿਹਾ,“ਪੰਜਾਬ ਸਰਕਾਰ ਹਰ ਉਸ ਵਿਅਕਤੀ ਦੇ ਨਾਲ ਖੜ੍ਹੀ ਹੈ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਹੋਇਆ ਹੈ। ਇਹ ਫੈਸਲਾ ਸਿਰਫ਼ ਵਿੱਤੀ ਸਹਾਇਤਾ ਬਾਰੇ ਨਹੀਂ , ਸਗੋਂ ਪੀੜਤਾਂ ਦੇ ਮਾਣ, ਸਵੈ-ਮਾਣ ਅਤੇ ਵਿਸ਼ਵਾਸ ਨੂੰ ਬਹਾਲ ਕਰਨ ਵੱਲ ਵੱਡਾ ​​ਕਦਮ ਹੈ ।”

ਉਨ੍ਹਾਂ ਅੱਗੇ ਕਿਹਾ , “ਪੰਜਾਬ ਸਰਕਾਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਉਦੇਸ਼ ਅਜਿਹਾ ਸਮਾਜ ਬਣਾਉਣਾ ਹੈ,ਜਿੱਥੇ ਹਰ ਪੀੜਤ ਬਰਾਬਰੀ , ਸੁਰੱਖਿਆ ਅਤੇ ਸਨਮਾਨ ਨਾਲ ਰਹਿ ਸਕੇ।”

ਅਜਿਹੇ ਅਪਰਾਧਾਂ ਦੇ ਮਾਰੂ ਪ੍ਰਭਾਵਾਂ ਬਾਰੇ ਦਸਦਿਆਂ ਮੰਤਰੀ ਨੇ ਕਿਹਾ, “ਤੇਜ਼ਾਬ ਹਮਲੇ ਨਾ ਸਿਰਫ਼ ਸਰੀਰਕ ਜ਼ਖ਼ਮ ਦਿੰਦੇ ਹਨ, ਸਗੋਂ ਡੂੰਘੀਆਂ ਭਾਵਨਾਤਮਕ ਅਤੇ ਮਾਨਸਿਕ ਸੱਟਾਂ ਵੀ ਛੱਡ ਜਾਂਦੇ ਹਨ। ਜਿਨ੍ਹਾਂ ਲੋਕਾਂ ਨੇ ਅਜਿਹੇ ਸਦਮੇ ਸਹਿਣ ਕੀਤੇ ਹਨ , ਉਨ੍ਹਾਂ ਲਈ ਇਹ ਮਹਿਜ਼ ਵਿੱਤੀ ਮਦਦ ਨਹੀਂ ਬਲਕਿ ਇੱਕ ਭਰੋਸਾ ਹੈ ਕਿ ਉਹ ਇਕੱਲੇ ਨਹੀਂ, ਪੰਜਾਬ ਸਰਕਾਰ ਡੱਟ ਕੇ ਉਨ੍ਹਾਂ ਦੇ ਨਾਲ ਖੜ੍ਹੀ ਹੈI ਉਨ੍ਹਾਂ ਦੀ ਹਿੰਮਤ ਨੂੰ ਸਲਾਮ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁੜ ਮਾਣ -ਸਤਿਕਾਰ ਅਤੇ ਆਸਾਂ -ਉਮੀਦਾਂ ਨਾਲ ਭਰਨ ਲਈ ਸਰਕਾਰ ਵਚਨਬੱਧ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...