ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

by | Jan 12, 2026 | breaking news, daily | 0 comments

* ਪੰਜਾਬ ਸਰਕਾਰ ਨੇ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ, ਪੰਜਾਬ ਪੁਲਿਸ ਨੂੰ ​​ਕੀਤਾ ਮਜ਼ਬੂਤ
* ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਭੂਮਿਕਾ ਨਿਭਾਉਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੈਰਿਟ-ਆਧਾਰਤ, ਪਾਰਦਰਸ਼ੀ ਭਰਤੀ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ, 11 ਜਨਵਰੀ:

ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।

ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ​​ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ​​ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।

ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ ਦੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨੌਜਵਾਨਾਂ ਨੇ ਦੋ ਜਾਂ ਤਿੰਨ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ, ਮੈਂ ਇਹ ਯਕੀਨੀ ਬਣਾਇਆ ਕਿ ਯੋਗ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ ਅਤੇ ਇਸੇ ਕਰਕੇ ਹੁਣ ਤੱਕ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਅੱਜ 1,746 ਹੋਰ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜੋ ਹੁਣ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।”

ਇਨ੍ਹਾਂ ਨਿਯੁਕਤੀਆਂ ਨੂੰ ਕੋਈ ਅਹਿਸਾਨ ਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਮੈਨੂੰ ਇਹ ਗੱਲ ਤਸੱਲੀ ਦਿੰਦੀ ਹੈ ਕਿ ਇਹ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਮੈਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕਰਦਾ ਹਾਂ।”

ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਤੁਸੀਂ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦਾਂ ਅਤੇ ਪਛੜੇ ਲੋਕਾਂ ਦੀ ਮਦਦ ਲਈ ਕਰੋਗੇ। ਤੁਹਾਡਾ ਫ਼ਰਜ਼ ਵੱਧ ਤੋਂ ਵੱਧ ਜਨਤਕ ਭਲਾਈ ਯਕੀਨੀ ਬਣਾਉਣਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ, ਉਮੀਦਵਾਰਾਂ ਦੀ ਚੋਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ।”

ਸਰਕਾਰ ਦਾ ਮੁੱਖ ਏਜੰਡੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪਹਿਲੇ ਦਿਨ ਤੋਂ ਹੀ ਇਸ ਸਰਕਾਰ ਦਾ ਇੱਕੋ ਇੱਕ ਉਦੇਸ਼ ਸਰਕਾਰੀ ਨੌਕਰੀਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਜ਼ਿਲ੍ਹਾ ਕੇਡਰ ਦੇ 1,261 ਕਾਂਸਟੇਬਲਾਂ ਅਤੇ ਹਥਿਆਰਬੰਦ ਕੇਡਰ ਦੇ 485 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਤੁਹਾਡੇ ਜੀਵਨ ਵਿੱਚ ਨਵੀਂ ਸ਼ੁਰੂਆਤ ਹੈ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੰਦਾ ਹਾਂ।”

ਪੁਲਿਸ ਫੋਰਸ ਦੀ ਮਜ਼ਬੂਤੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 10,264 ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਵਿੱਚ ਭਰਤੀ ਕੀਤਾ ਗਿਆ ਹੈ। ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਦਾ ਪਲ ਹੈ। ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕੀਤੀ ਹੈ ਅਤੇ ਇਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਬਣਾਈ ਰੱਖੀ ਹੈ। ਸਾਡੇ ਪੁਲਿਸ ਕਰਮਚਾਰੀਆਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਅੱਜ ਇੱਕ ਅਮਨ ਪਸੰਦ ਸੂਬੇ ਵਜੋਂ ਜਾਣਿਆ ਜਾਂਦਾ ਹੈ।”

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਚੁਣੌਤੀਆਂ ਅਜੇ ਵੀ ਕਾਇਮ ਹਨ। ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਪੁਲਿਸ ਫੋਰਸ ਸਮਰਪਣ ਅਤੇ ਵਚਨਬੱਧਤਾ ਨਾਲ ਇਨ੍ਹਾਂ ਦਾ ਸਾਹਮਣਾ ਕਰ ਰਹੀ ਹੈ। ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਪੰਜਾਬ ਨੂੰ ਅਤਿਵਾਦ ਦੇ ਹਨੇਰੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”

ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ। ਸਾਡੀ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਿਆਂ ਵਜੋਂ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਅਜਿਹੇ ਤੱਤ ਸਮਾਜ ਦੇ ਦੁਸ਼ਮਣ ਹਨ ਅਤੇ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ੇਗੀ।”

ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ। ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ, ਜਦੋਂ ਤੱਕ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ। ਉੱਭਰ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਉੱਨਤ ਜਾਂਚ ਵਿਧੀਆਂ, ਵਿਗਿਆਨ ਅਤੇ ਤਕਨਾਲੋਜੀ ਨਾਲ ਲਗਾਤਾਰ ਅਪਗ੍ਰੇਡ ਕੀਤਾ ਜਾਵੇ। ਮੈਨੂੰ ਵਿਸ਼ਵਾਸ ਹੈ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਵਿਰਾਸਤ ਨੂੰ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਬਰਕਰਾਰ ਰੱਖੇਗੀ।”

ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਮੌਕਾ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਹਿੱਸਾ ਬਣ ਰਹੇ ਹੋ। ਆਪਣੀਆਂ ਡਿਊਟੀਆਂ ਨੂੰ ਸਮਰਪਣ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਓ ਅਤੇ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਰਥਪੂਰਨ ਯੋਗਦਾਨ ਪਾਓ। ਤੁਹਾਨੂੰ ਜਨਤਕ ਸ਼ਿਕਾਇਤਾਂ ਦੂਰ ਕਰਨ ਅਤੇ ਨਿਆਂ ਪ੍ਰਦਾਨ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”

ਪੁਲਿਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਬਾਜ਼ ਅੱਖ ਐਂਟੀ-ਡਰੋਨ ਸਿਸਟਮ ਸ਼ੁਰੂ ਕੀਤਾ ਹੈ, ਜੋ ਤਰਨਤਾਰਨ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਪੇਂਡੂ ਜ਼ਿਲ੍ਹਿਆਂ ਵਿੱਚ ਤਾਇਨਾਤ ਹੈ ਤਾਂ ਜੋ ਸਰਹੱਦ ਪਾਰ ਤੋਂ ਨਸ਼ਿਆਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ। ਅਸੀਂ ਸਾਈਬਰ ਅਪਰਾਧ ਨਾਲ ਵੀ ਸਰਗਰਮੀ ਨਾਲ ਨਜਿੱਠ ਰਹੇ ਹਾਂ ਅਤੇ ਪੰਜਾਬ ਦੇ ਸਟੇਟ ਸਾਈਬਰ ਅਪਰਾਧ ਵਿੰਗ ਨੇ ਨਵੀਂ ਦਿੱਲੀ ਵਿੱਚ ਡਿਜੀਟਲ ਐਵੀਡੈਂਸ ਸੰਮੇਲਨ-2025 ਵਿੱਚ ਐਕਸੀਲੈਂਸ ਅਵਾਰਡ-2025 ਜਿੱਤਿਆ ਹੈ।’’

ਉਨ੍ਹਾਂ ਅੱਗੇ ਕਿਹਾ, “ਸਮਾਜ ਲਈ ਗੰਭੀਰ ਖ਼ਤਰਾ ਪੈਦਾ ਕਰਨ ਵਾਲੇ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਚੱਲ ਰਹੀ ਹੈ। ਉਨ੍ਹਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਟ੍ਰੈਫਿਕ ਪ੍ਰਬੰਧਨ ਨੂੰ ਬਿਹਤਰ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਲਈ ਮਾਣ ਵਾਲੀ ਗੱਲ ਹੈ। ਇਸ ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ ਅਤੇ ਇਸ ਪਹਿਲਕਦਮੀ ਦੀ ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ ਕੀਤੀ ਗਈ ਹੈ।”

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...